02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਰਿਆਤ - ਬਾਹਰਾ ਯੂਨੀਵਰਸਿਟੀ ਦਾ ਐੱਨ . ਐੱਸ . ਐੱਸ . ਕੈਂਪ ਸਮਾਜ ਸੇਵਾ ਤੇ ਸਿਹਤ ਜਾਗਰੂਕਤਾ ਗਤੀਵਿਧੀਆਂ ਨਾਲ ਸੰਪੰਨ

ਐੱਸ. ਏ.

ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਲਗਾਏ ਗਏ 7 ਰੋਜ਼ਾ ਵਿਸ਼ੇਸ਼ ਐੱਨ. ਐੱਸ. ਐੱਸ. ਕੈਂਪ ਦੌਰਾਨ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢਦੇ ਹੋਏ ਵਲੰਟੀਅਰ। ਅਜੀਤ ਤਸਵੀਰ 01-10-2026
ਐੱਸ. ਏ. ਐੱਸ. ਨਗਰ, 30 ਸਤੰਬਰ (ਪ੍ਰੋ. ਅਵਤਾਰ ਸਿੰਘ)-ਰਿਆਤ-ਬਾਹਰਾ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵਲੋਂ ਲਗਾਇਆ ਗਿਆ ਸੱਤ ਰੋਜ਼ਾ ਵਿਸ਼ੇਸ਼ ਐੱਨ. ਐੱਸ. ਐੱਸ. ਕੈਂਪ ਵੱਖ-ਵੱਖ ਵਿੱਦਿਅਕ, ਸਿਹਤ, ਵਾਤਾਵਰਨ, ਸੱਭਿਆਚਾਰਕ ਅਤੇ ਸਮਾਜ ਸੇਵੀ ਗਤੀਵਿਧੀਆਂ ਨਾਲ ਸੰਪੰਨ ਹੋ ਗਿਆ। ਕੈਂਪ ਦੌਰਾਨ ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਸਮਾਜਿਕ ਜ਼ਿੰਮੇਵਾਰੀ, ਅਨੁਸ਼ਾਸਨ, ਟੀਮ ਵਰਕ ਅਤੇ ਸੇਵਾ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਨ. ਐੱਸ. ਐੱਸ. ਦੇ ਡਾਇਰੈਕਟਰ ਪ੍ਰੋ. (ਮੇਜਰ) ਏ. ਐੱਸ. ਚਾਹਲ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਦਾ ਮੁੱਖ ਉਦੇਸ਼ ਵਲੰਟੀਅਰਾਂ ‘ਚ ਸਮਾਜਿਕ ਜ਼ਿੰਮੇਵਾਰੀ, ਲੀਡਰਸ਼ਿਪ, ਅਨੁਸ਼ਾਸਨ ਅਤੇ ਟੀਮ ਵਰਕ ਦੀ ਭਾਵਨਾ ਪੈਦਾ ਕਰਨਾ ਸੀ। ਉਨ੍ਹਾਂ ਦੱਸਿਆ ਕਿ ਕੈਂਪ ਦੀ ਸ਼ੁਰੂਆਤ ‘ਆਯੁਰਵੈਦ ਦਿਵਸ’ ਨੂੰ ਸਮਰਪਿਤ ਸੈਸ਼ਨ ਨਾਲ ਹੋਈ, ਜਿਸ ਦੌਰਾਨ ਡਾ. ਵਿਸ਼ੇਸ਼ ਸ਼ਰਮਾ ਨੇ ਆਯੁਰਵੈਦ, ਸਿਹਤਮੰਦ ਜੀਵਨ-ਸ਼ੈਲੀ ਅਤੇ ਸੰਤੁਲਿਤ ਜੀਵਨ ਦੇ ਮਹੱਤਵ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸੇ ਤਰ੍ਹਾਂ ਐੱਨ. ਐੱਸ. ਐੱਸ. ਦਿਵਸ ਮੌਕੇ ਪ੍ਰੋ. ਵਾਈਸ-ਚਾਂਸਲਰ ਪ੍ਰੋ. (ਡਾ.) ਸਤੀਸ਼ ਕੁਮਾਰ ਬਾਂਸਲ ਨੇ ਕੈਂਪ ਦਾ ਰਸਮੀ ਉਦਘਾਟਨ ਕਰਦਿਆਂ ਵਲੰਟੀਅਰਾਂ ਨੂੰ ਗੋਦ ਲਏ ਪਿੰਡਾਂ ‘ਚ ਲੋੜਵੰਦ ਅਤੇ ਪਛੜੇ ਵਰਗਾਂ ਦੀ ਭਲਾਈ ਲਈ ਸਰਗਰਮੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਭਾਰਤੀ ਫ਼ੌਜ ਦੇ ਸੂਬੇਦਾਰ ਨਰਿੰਦਰ ਸਿੰਘ ਨੇ ‘ਯੁੱਧ ਆਪਣੇ ਵਿਰੁੱਧ’ ਵਿਸ਼ੇ ‘ਤੇ ਵਲੰਟੀਅਰਾਂ ਨਾਲ ਵਿਚਾਰ ਸਾਂਝੇ ਕਰਦਿਆਂ ਸਵੈ-ਅਨੁਸ਼ਾਸਨ, ਨੈਤਿਕ ਕਦਰਾਂ-ਕੀਮਤਾਂ ਅਤੇ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਚਾਨਣਾ ਪਾਇਆ। ਐੱਨ. ਐੱਸ. ਐੱਸ. ਕੈਂਪ ਦੌਰਾਨ ਲਗਾਏ ਗਏ ਖ਼ੂਨਦਾਨ ਕੈਂਪ ‘ਚ 70 ਯੂਨਿਟ ਖ਼ੂਨ ਇਕੱਠਾ ਕੀਤਾ ਗਿਆ। ਇਸ ਮੌਕੇ ਮੈਕਸ ਹਸਪਤਾਲ ਦੇ ਮਾਹਿਰ ਡਾਕਟਰਾਂ ਵਲੋਂ ਸਿਹਤ ਜਾਗਰੂਕਤਾ ਸੈਸ਼ਨ ਵੀ ਕਰਵਾਏ ਗਏ, ਜਦਕਿ ਦਿਲ ਦੇ ਰੋਗਾਂ ਦੇ ਮਾਹਿਰ ਡਾ. ਅਨੁਮੀਤ ਬੱਗਾ ਨੇ ਦਿਲ ਦੀ ਸਿਹਤ ਸੰਬੰਧੀ ਅਤੇ ਡਾ. ਸਾਗਰਿਕਾ ਨੇ ਬੇਸਿਕ ਲਾਈਫ਼ ਸਪੋਰਟ ਅਤੇ ਜੀਵਨ ਬਚਾਉਣ ਦੀਆਂ ਮੁੱਢਲੀਆਂ ਤਕਨੀਕਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਇਲਾਵਾ ਅੱਗ ਤੋਂ ਬਚਾਅ ਸੰਬੰਧੀ ਜਾਗਰੂਕਤਾ ਸੈਸ਼ਨ ਵੀ ਕਰਵਾਇਆ ਗਿਆ। ਕੈਂਪ ਦੌਰਾਨ ਵਲੰਟੀਅਰਾਂ ਨੇ ‘ਵਿਕਸਿਤ ਭਾਰਤ’ ਕੁਇਜ਼, ਰੱਸਾਕਸ਼ੀ ਅਤੇ ਖੋ-ਖੋ ਦੇ ਮੁਕਾਬਲਿਆਂ ‘ਚ ਹਿੱਸਾ ਲਿਆ। ਇਸ ਤੋਂ ਇਲਾਵਾ ਬੂਟੇ ਲਗਾਉਣ, ਨਸ਼ਾ ਮੁਕਤੀ ਜਾਗਰੂਕਤਾ ਰੈਲੀ, ਸਹੁੰ ਚੁੱਕ ਸਮਾਗਮ ਅਤੇ ਸ਼ਹੀਦ ਭਗਤ ਸਿੰਘ ਦੀ ਯਾਦ ‘ਚ ਰੈਲੀ ਸਮੇਤ ਕਈ ਹੋਰ ਗਤੀਵਿਧੀਆਂ ਵੀ ਕੈਂਪ ਦਾ ਹਿੱਸਾ ਬਣੀਆਂ। ਕੈਂਪ ਦੀ ਸਮਾਪਤੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਦੌਰੇ ਨਾਲ ਹੋਈ।
ਪਿਛਲੀ ਖ਼ਬਰ 38 ਸਾਲ ਪੁਰਾਣੇ ਰਣਜੀਤ ਸਾਗਰ ਡੈਮ ਭੂਮੀ ਮੁਆਵਜ਼ਾ ਮਾਮਲੇ ’ ਚ ਸਾਰੇ 11 ਮੁਲਜ਼ਮ ਬਰੀ ਅਗਲੀ ਖ਼ਬਰ ਪਤੀ ਦੀ ਹੱਤਿਆ ਕਰਕੇ ਲਾਸ਼ ਗਟਰ ’ ਚ ਸੁੱਟਣ ਵਾਲੀ ਪਤਨੀ ਤੇ ਪ੍ਰੇਮੀ ਨੂੰ ਉਮਰ ਕੈਦ ਸਾਢੇ ਚਾਰ ਸਾਲ ਪੁਰਾਣੇ ਅੰਨ੍ਹੇ ਕਤਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।