01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਧਾਰਮਿਕ ਸਮਾਗਮ 3 ਨੂੰ

ਮਾਜਰੀ, 30 ਸਤੰਬਰ (ਕੁਲਵੰਤ ਸਿੰਘ ਧੀਮਾਨ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ‘ਚ ਗੁਰਦੁਆਰਾ ਗੜ੍ਹੀ ਭੋਰਖਾ ਸਾਹਿਬ ਬਲਾਕ ਮਾਜਰੀ ਵਿਖੇ 3 ਅਕਤੂਬਰ ਨੂੰ ਸਮਾਗਮ ਕਰਵਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦਿਲਬਾਗ ਸਿੰਘ ਮੀਆਂਪੁਰ ਚੰਗਰ ਨੇ ਦੱਸਿਆ ਕਿ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ‘ਚ ਕਰਵਾਏ ਜਾ ਰਹੇ ਇਸ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਰਾਗੀ ਸਿੰਘਾਂ ਵਲੋਂ ਸੰਗਤ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕੀਤਾ ਜਾਵੇਗਾ।

ਅਜੀਤ ਡੈਸਕ 01-10-2026
ਮਾਜਰੀ, 30 ਸਤੰਬਰ (ਕੁਲਵੰਤ ਸਿੰਘ ਧੀਮਾਨ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ‘ਚ ਗੁਰਦੁਆਰਾ ਗੜ੍ਹੀ ਭੋਰਖਾ ਸਾਹਿਬ ਬਲਾਕ ਮਾਜਰੀ ਵਿਖੇ 3 ਅਕਤੂਬਰ ਨੂੰ ਸਮਾਗਮ ਕਰਵਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦਿਲਬਾਗ ਸਿੰਘ ਮੀਆਂਪੁਰ ਚੰਗਰ ਨੇ ਦੱਸਿਆ ਕਿ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ‘ਚ ਕਰਵਾਏ ਜਾ ਰਹੇ ਇਸ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਰਾਗੀ ਸਿੰਘਾਂ ਵਲੋਂ ਸੰਗਤ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਜਾਵੇਗਾ। ਉਨ੍ਹਾਂ ਇਲਾਕੇ ਦੀਆਂ ਸੰਗਤਾਂ ਤੋਂ ਇਲਾਵਾ ਸਮੁੱਚੀ ਰਾਜਸੀ, ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਇਸ ਸਮਾਗਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਕਿਸਾਨ ਸੁੱਕਾ ਝੋਨਾ ਹੀ ਮੰਡੀ ਵਿਚ ਲੈ ਕੇ ਆਉਣ - ਆੜ੍ਹਤੀ ਤੇ ਸ਼ੈਲਰ ਮਾਲਕ ਅਗਲੀ ਖ਼ਬਰ ਬਲਰਾਜ ਸਹੋਤਾ ਦੀ ਪੁਸਤਕ ‘ ਤੇਰੇ ਇਸ਼ਕ ਦੀ ਮਹਿਕ ’ ਦਾ ਲੋਕ ਅਰਪਣ ਤੇ ਵਿਚਾਰ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।