04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਪੰਜਾਬ ’ ਚ ਕਾਂਗਰਸ ਦੀ ਸਰਕਾਰ ਬਣਨਾ ਲਗਭਗ ਤੈਅ - ਮਲਕਪੁਰ

ਲਾਲੜੂ, 3 ਅਕਤੂਬਰ (ਰਾਜਬੀਰ ਸਿੰਘ)-ਕਾਂਗਰਸ ਪਾਰਟੀ ਨਾਲ ਸੰਬੰਧਿਤ ਡੇਰਾਬੱਸੀ ਹਲਕੇ ‘ਚ ਵਿਚਰਦੇ ਸੀਨੀਅਰ ਆਗੂ ਅਮਰੀਕ ਸਿੰਘ ਮਲਕਪੁਰ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਦਾ ਸਵਾਗਤ ਕਰਦਿਆਂ ਕਿਹਾ ਕਿ ਹੁਣ ਪਾਰਟੀ ਦੇ ਮਜ਼ਬੂਤ ਹੋਣ ਦੇ ਨਾਲ-ਨਾਲ 2027 ‘ਚ ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਣਨਾ ਵੀ ਲਗਭਗ ਤੈਅ ਹੈ। ਉਨ੍ਹਾਂ ਕਿਹਾ ਕਿ ਧੜੇਬੰਦੀ ਤੋਂ ਉੱਪਰ ਪੰਜਾਬ ਪ੍ਰਤੀ ਇਕ ਉਸਾਰੂ ਤੇ ਵਿਕਾਸ ਪੱਖੀ ਸੋਚ ਰੱਖਣ ਵਾਲੇ ਪ੍ਰਗਟ ਸਿੰਘ ਸੂਬੇ ਦੇ ਸਾਰੇ ਵਰਗਾਂ ਦੇ ਸਰਬ ਪ੍ਰਵਾਨਿਤ ਆਗੂ ਹਨ, ਜਿਨ੍ਹਾਂ ਦੇ ਪ੍ਰਧਾਨ ਬਣਨ ਨਾਲ ਪੂਰੇ ਪੰਜਾਬ ‘ਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਅਜੀਤ ਡੈਸਕ 04-10-2026
ਲਾਲੜੂ, 3 ਅਕਤੂਬਰ (ਰਾਜਬੀਰ ਸਿੰਘ)-ਕਾਂਗਰਸ ਪਾਰਟੀ ਨਾਲ ਸੰਬੰਧਿਤ ਡੇਰਾਬੱਸੀ ਹਲਕੇ ‘ਚ ਵਿਚਰਦੇ ਸੀਨੀਅਰ ਆਗੂ ਅਮਰੀਕ ਸਿੰਘ ਮਲਕਪੁਰ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਦਾ ਸਵਾਗਤ ਕਰਦਿਆਂ ਕਿਹਾ ਕਿ ਹੁਣ ਪਾਰਟੀ ਦੇ ਮਜ਼ਬੂਤ ਹੋਣ ਦੇ ਨਾਲ-ਨਾਲ 2027 ‘ਚ ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਣਨਾ ਵੀ ਲਗਭਗ ਤੈਅ ਹੈ। ਉਨ੍ਹਾਂ ਕਿਹਾ ਕਿ ਧੜੇਬੰਦੀ ਤੋਂ ਉੱਪਰ ਪੰਜਾਬ ਪ੍ਰਤੀ ਇਕ ਉਸਾਰੂ ਤੇ ਵਿਕਾਸ ਪੱਖੀ ਸੋਚ ਰੱਖਣ ਵਾਲੇ ਪ੍ਰਗਟ ਸਿੰਘ ਸੂਬੇ ਦੇ ਸਾਰੇ ਵਰਗਾਂ ਦੇ ਸਰਬ ਪ੍ਰਵਾਨਿਤ ਆਗੂ ਹਨ, ਜਿਨ੍ਹਾਂ ਦੇ ਪ੍ਰਧਾਨ ਬਣਨ ਨਾਲ ਪੂਰੇ ਪੰਜਾਬ ‘ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਪ੍ਰਗਟ ਸਿੰਘ ਦੀ ਅਗਵਾਈ ‘ਚ ਆਮ ਆਦਮੀ ਪਾਰਟੀ ਨੂੰ ਆਗਾਮੀ ਵਿਧਾਨ ਸਭਾ ਚੋਣਾਂ ‘ਚ ਕਰਾਰੀ ਹਾਰ ਦੇ ਕੇ ਧਾੜਵੀਂਆਂ ਨੂੰ ਭਜਾਉਂਦੇ ਹੋਏ ਅਸਲ ਪੰਜਾਬੀਆਂ ਦਾ ਰਾਜ ਸਥਾਪਿਤ ਕਰਨਗੇ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਪਹਿਲਾਂ ਹੀ ਕੈਬਨਿਟ ਮੰਤਰੀ ਤੇ ਸਪੋਰਟਸ ਡਾਇਰੈਕਟਰ ਵਰਗੇ ਅਹੁਦਿਆਂ ‘ਤੇ ਕੰਮ ਕਰ ਚੁੱਕੇ ਹਨ। ਇਸ ਤੋਂ ਇਲਾਵਾ ਆਪਣੀ ਸਰਵਿਸ ਦੌਰਾਨ ਪ੍ਰਸ਼ਾਸਨਿਕ ਤਜ਼ਰਬੇ ਹਾਸਿਲ ਹੋਣ ਕਰਕੇ ਪੰਜਾਬ ਦੇ ਲੋਕਾਂ ਦੇ ਮਸਲਿਆਂ ਨੂੰ ਬਾਖ਼ੂਬੀ ਸਮਝਦੇ ਹਨ ਤੇ ਉਨ੍ਹਾਂ ਨੂੰ ਹੱਲ ਕਰਨਾ ਵੀ ਜਾਣਦੇ ਹਨ, ਜਿਸ ਦਾ ਲਾਭ ਹੁਣ ਕਾਂਗਰਸੀ ਵਰਕਰਾਂ ਤੇ ਪੰਜਾਬ ਦੇ ਸਾਰੇ ਵਰਗਾਂ ਨੂੰ ਮਿਲੇਗਾ।
ਪਿਛਲੀ ਖ਼ਬਰ ਹਾਈਲੈਂਡ ਪਾਰਕ ਹਾਈਰਾਈਜ਼ ਸੁਸਾਇਟੀ ਵਿਖੇ ਜਾਰੀ ਸ੍ਰੀਮਦ ਭਾਗਵਤ ਕਥਾ ਸਮਾਪਤ ਅਗਲੀ ਖ਼ਬਰ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਖਰੜ ਇਕਾਈ ਦੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।