06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਬੱਸ ਸਟੈਂਡ ਨੇੜਿਓਂ ਮੋਬਾਈਲ ਖੋਹਣ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ, 5 ਅਕਤੂਬਰ (ਕਪਿਲ ਵਧਵਾ)-ਸੈਕਟਰ-17 ਬੱਸ ਸਟੈਂਡ ਚੌਕ ਨੇੜਿਓਂ ਮੋਬਾਈਲ ਫੋਨ ਖੋਹ ਕੇ ਫ਼ਰਾਰ ਹੋਣ ਵਾਲੇ ਤਿੰਨ ਨੌਜਵਾਨਾਂ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਅਨੀਕੇਤ, ਰੋਹਿਤ ਅਤੇ ਭਾਵੁਕ ਵਜੋਂ ਹੋਈ ਹੈ।

ਅਜੀਤ ਡੈਸਕ 06-10-2026
ਚੰਡੀਗੜ੍ਹ, 5 ਅਕਤੂਬਰ (ਕਪਿਲ ਵਧਵਾ)-ਸੈਕਟਰ-17 ਬੱਸ ਸਟੈਂਡ ਚੌਕ ਨੇੜਿਓਂ ਮੋਬਾਈਲ ਫੋਨ ਖੋਹ ਕੇ ਫ਼ਰਾਰ ਹੋਣ ਵਾਲੇ ਤਿੰਨ ਨੌਜਵਾਨਾਂ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਅਨੀਕੇਤ, ਰੋਹਿਤ ਅਤੇ ਭਾਵੁਕ ਵਜੋਂ ਹੋਈ ਹੈ। ਪੁਲਿਸ ਨੇ ਇਸ ਸਬੰਧੀ ਥਾਣਾ ਸੈਕਟਰ-17 ਵਿਚ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਅਨੁਸਾਰ ਸੈਕਟਰ-32 (ਸੀ) ਵਾਸੀ ਅਨੁਰਾਗ ਸੋਨਕਰ ਨੇ ਸ਼ਿਕਾਇਤ ਦਿੱਤੀ ਸੀ ਕਿ 4 ਅਕਤੂਬਰ ਨੂੰ ਸੈਕਟਰ-17 ਬੱਸ ਸਟੈਂਡ ਚੌਕ ਨੇੜੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਉਸ ਦਾ ਮੋਬਾਈਲ ਫੋਨ ਖੋਹ ਕੇ ਫ਼ਰਾਰ ਹੋ ਗਏ। ਇਸ ਸਬੰਧੀ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਧਾਰਾ 304(2), 3(5) ਬੀ.ਐੱਨ.ਐੱਸ. ਤਹਿਤ ਦਰਜ ਕੀਤਾ ਸੀ। ਜਾਂਚ ਦੌਰਾਨ ਪੁਲਿਸ ਨੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਅਧਿਕਾਰੀਆਂ ਅਨੁਸਾਰ ਅਨੀਕੇਤ ਅਤੇ ਰੋਹਿਤ ਨੂੰ ਪਹਿਲਾਂ ਵੀ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 27 ਤਹਿਤ ਨਸ਼ੀਲੇ ਪਦਾਰਥ ਦੀ ਵਰਤੋਂ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਵਲੋਂ ਮਾਮਲੇ ਵਿਚ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਪੰਜਾਬ ਇੰਜੀਨੀਅਰਿੰਗ ਕਾਲਜ ’ ਚ ‘ ਪਾਵਰ ਗਰਿਡ ਸੈਂਟਰ ’ ਦੀ ਹੋਈ ਸਥਾਪਨਾ ਦੋਵਾਂ ਸੰਸਥਾਵਾਂ ਵਿਚਕਾਰ ਹੋਏ ਸਮਝੌਤਾ ਪੱਤਰ ਦ... ਅਗਲੀ ਖ਼ਬਰ ਰੇਲਵੇ ਟਰੈਕ ’ਤੇ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।