06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪੰਜਾਬ ਇੰਜੀਨੀਅਰਿੰਗ ਕਾਲਜ ’ ਚ ‘ ਪਾਵਰ ਗਰਿਡ ਸੈਂਟਰ ’ ਦੀ ਹੋਈ ਸਥਾਪਨਾ ਦੋਵਾਂ ਸੰਸਥਾਵਾਂ ਵਿਚਕਾਰ ਹੋਏ ਸਮਝੌਤਾ ਪੱਤਰ ਦੇ ਤਹਿਤ ਕਰੀਬ 17.19 ਕਰੋੜ ਦੀ ਲਾਗਤ ਨਾਲ ਹੋਈ ਸ਼ੁਰੂਆਤ

ਚੰਡੀਗੜ੍ਹ, 5 ਅਕਤੂਬਰ (ਮਾਰਕੰਡਾ)-ਪੰਜਾਬ ਇੰਜੀਨੀਅਰਿੰਗ ਕਾਲਜ ਚੰਡੀਗੜ੍ਹ ਵਿਖੇ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਵਿਭਾਗ ਨੇ ‘ਪਾਵਰ ਗਰਿਡ ਸੈਂਟਰ ਆਫ ਐਕਸੀਲੈਂਸ’ ਦੀ ਸਥਾਪਨਾ ਕੀਤੀ ਗਈ। ਇਹ ਪ੍ਰੋਜੈਕਟ ਪਾਵਰ ਗਰਿਡ ਅਤੇ ਪੰਜਾਬ ਇੰਜੀਨੀਅਰਿੰਗ ਕਾਲਜ ਚੰਡੀਗੜ੍ਹ ਦਰਮਿਆਨ ਇੱਕ ਸਮਝੌਤਾ ਪੱਤਰ ਦੇ ਤਹਿਤ ਕਰੀਬ 17.

ਪਾਵਰ ਗਰਿਡ ਦੇ ਡਾਇਰੈਕਟਰ ਵੰਸ਼ੀ ਰਾਮਾ ਮੋਹਨ ਬੁਰਰਾ ਚੇਅਰਮੈਨ ਰਸਮੀ ਤੌਰ ’ਤੇ ਪ੍ਰੋ. ਰਾਜੇਸ਼ ਕੁਮਾਰ ਭਾਟੀਆ ਡਾਇਰੈਕਟਰ ਪੰਜਾਬ ਇੰਜੀਨੀਅਰਿੰਗ ਕਾਲਜ ਚੰਡੀਗੜ੍ਹ ਨੂੰ ਸਰਟੀਫਿਕੇਟ ਦਿੰਦੇ ਹੋਏ। ਤਸਵੀਰ : ਕਮਲਜੀਤ ਸਿੰਘ 06-10-2026
ਚੰਡੀਗੜ੍ਹ, 5 ਅਕਤੂਬਰ (ਮਾਰਕੰਡਾ)-ਪੰਜਾਬ ਇੰਜੀਨੀਅਰਿੰਗ ਕਾਲਜ ਚੰਡੀਗੜ੍ਹ ਵਿਖੇ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਵਿਭਾਗ ਨੇ ‘ਪਾਵਰ ਗਰਿਡ ਸੈਂਟਰ ਆਫ ਐਕਸੀਲੈਂਸ’ ਦੀ ਸਥਾਪਨਾ ਕੀਤੀ ਗਈ। ਇਹ ਪ੍ਰੋਜੈਕਟ ਪਾਵਰ ਗਰਿਡ ਅਤੇ ਪੰਜਾਬ ਇੰਜੀਨੀਅਰਿੰਗ ਕਾਲਜ ਚੰਡੀਗੜ੍ਹ ਦਰਮਿਆਨ ਇੱਕ ਸਮਝੌਤਾ ਪੱਤਰ ਦੇ ਤਹਿਤ ਕਰੀਬ 17.19 ਕਰੋੜ ਦੀ ਲਾਗਤ ਨਾਲ ਸ਼ੁਰੂ ਕੀਤਾ ਗਿਆ। ਇਸ ਪਹਿਲਕਦਮੀ ਦਾ ਉਦੇਸ਼ ਬਿਜਲੀ ਖੇਤਰ ਵਿਚ ਨਵੀਨਤਾ, ਖੋਜ ਅਤੇ ਵਿਕਾਸ ਨੂੰ ਉਤਸ਼ਾਹਿਤ ਕਰਨ, ਸਮਕਾਲੀ ਤਕਨੀਕੀ ਚੁਣੌਤੀਆਂ ਦਾ ਹੱਲ ਲੱਭਣ ਅਤੇ ਉਦਯੋਗ ਦੀਆਂ ਬਦਲਦੀਆਂ ਲੋੜਾਂ ਅਨੁਸਾਰ ਹੁਨਰਮੰਦ ਮਨੁੱਖੀ ਸਰੋਤ ਤਿਆਰ ਕਰਨਾ ਸਾਮਲ ਹੈ। ਇਸ ਰਾਹੀਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ, ਨਵੀਨਤਾ ਨੂੰ ਉਤਸ਼ਾਹਿਤ ਕਰਨ ਅਤੇ ਟਿਕਾਊ ਵਿਕਾਸ ਦੀਆਂ ਪ੍ਰਥਾਵਾਂ ਨੂੰ ਪ੍ਰੋਤਸਾਹਿਤ ਕਰਨ ਵਿਚ ਸਹਾਇਤਾ ਮਿਲੇਗੀ। ਇਸ ਪਹਿਲਕਦਮੀ ਤੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਹੋਰ ਖੇਤਰਾਂ ਦੇ ਵਿਦਿਆਰਥੀਆਂ ਸਮੇਤ ਵਿਦਿਆਰਥੀਆਂ, ਖੋਜਕਰਤਾਵਾਂ ਅਤੇ ਅਕਾਦਮਿਕ ਭਾਈਚਾਰੇ ਨੂੰ ਲਾਭ ਹੋਵੇਗਾ। ਪੰਜਾਬ ਇੰਜੀਨੀਅਰਿੰਗ ਕਾਲਜ ਵੱਖ-ਵੱਖ ਇੰਜੀਨੀਅਰਿੰਗ ਅਤੇ ਤਕਨਾਲੋਜੀ ਵਿਸ਼ਿਆਂ ਵਿਚ ਅੰਡਰਗ੍ਰੈਜੂਏਟ ਅਤੇ ਪੋਸਟਗ੍ਰੈਜੂਏਟ ਪੱਧਰ ਦੇ ਵਿਭਿੰਨ ਪ੍ਰੋਗਰਾਮ ਚਲਾ ਰਿਹਾ ਹੈ। ਸਮਾਰੋਹ ਦੌਰਾਨ ਵੰਸ਼ੀ ਰਾਮਾ ਮੋਹਨ ਬੁਰਰਾ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਪਾਵਰ ਗਰਿਡ ਨੇ ਰਸਮੀ ਤੌਰ ’ਤੇ ਸਰਟੀਫਿਕੇਟ ਪ੍ਰੋ. ਰਾਜੇਸ਼ ਕੁਮਾਰ ਭਾਟੀਆ ਡਾਇਰੈਕਟਰ ਪੰਜਾਬ ਇੰਜੀਨੀਅਰਿੰਗ ਕਾਲਜ ਚੰਡੀਗੜ੍ਹ ਨੂੰ ਸੌਂਪਿਆ। ਇਹ ਸਮਾਰੋਹ ਡਾ. ਯਤਿੰਦਰ ਦਿਵੇਦੀ ਡਾਇਰੈਕਟਰ (ਪਰਸੋਨਲ), ਪਾਵਰ ਗਰਿਡ ਅਖਿਲੇਸ਼ ਪਾਠਕ ਡਾਇਰੈਕਟਰ (ਪ੍ਰੋਜੈਕਟਸ), ਪਾਵਰ ਗਰਿਡ ਨਵੀਨ ਕੁਮਾਰ ਚੀਫ਼ ਵਿਜੀਲੈਂਸ ਅਫ਼ਸਰ ਅਤੇ ਤਰੁਣ ਬਜਾਜ ਐਗਜ਼ਿਕਿਊਟਿਵ ਡਾਇਰੈਕਟਰ ਉੱਤਰੀ ਖੇਤਰ, ਸਮੇਤ ਪਾਵਰ ਗਰਿਡ ਅਤੇ ਪੰਜਾਬ ਇੰਜੀਨੀਅਰਿੰਗ ਕਾਲਜ ਦੇ ਹੋਰ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿਚ ਕਰਵਾਇਆ ਗਿਆ। ਇਹ ਮੌਕਾ ਉਦਯੋਗ ਅਤੇ ਅਕਾਦਮਿਕ ਖੇਤਰ ਦਰਮਿਆਨ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਸਿੱਖਿਆ, ਖੋਜ ਅਤੇ ਨਵੀਨਤਾ ਵਿਚ ਉੱਤਮਤਾ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਮੀਲ ਪੱਥਰ ਸਾਬਤ ਹੋਇਆ। ਪਾਵਰ ਗਰਿਡ ਉੱਤਰੀ ਖੇਤਰ ਜਿਸ ਦਾ ਮੁੱਖ ਦਫ਼ਤਰ ਜੰਮੂ ਵਿਖੇ ਹੈ, ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਰਾਜਾਂ, ਹਰਿਆਣਾ ਦੇ ਕੁਝ ਹਿੱਸਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿਚ ਫੈਲੇ ਵਿਸ਼ਾਲ ਟਰਾਂਸਮਿਸ਼ਨ ਨੈੱਟਵਰਕ ਦੀ ਦੇਖ-ਰੇਖ ਕਰਦਾ ਹੈ।
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ - ਜੋਤਿ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਅਗਲੀ ਖ਼ਬਰ ਬੱਸ ਸਟੈਂਡ ਨੇੜਿਓਂ ਮੋਬਾਈਲ ਖੋਹਣ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।