06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਬਰੁੱਕਫ਼ੀਲਡ ਇੰਟਰਨੈਸ਼ਨਲ ਸਕੂਲ ਵਲੋਂ ਵਿਦਿਆਰਥੀਆਂ ਨੂੰ ਲਿਜਾਇਆ ਗਿਆ ਵਿੱਦਿਅਕ ਦੌਰੇ ’ ਤੇ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਦੇ ਤਰੀਕੇ ਸਿਖਾਏ

ਕੁਰਾਲੀ, 5 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸਿਸਵਾਂ ਮਾਰਗ ‘ਤੇ ਸਥਿਤ ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਵਲੋਂ ਆਪਣੇ ਵਿਦਿਆਰਥੀਆਂ ਨੂੰ ਜਿਥੇ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਵਧੀਆ ਖਿਡਾਰੀ ਬਣਾਉਣ ਸੰਬੰਧੀ ਸਿਖਲਾਈ ਦਿੱਤੀ ਜਾਂਦੀ ਹੈ, ਉਥੇ ਹੀ ਕਿਸੇ ਤਰ੍ਹਾਂ ਦੀ ਕੁਦਰਤੀ ਆਫ਼ਤ ਨਾਲ ਨਜਿੱਠਣ ਅਤੇ ਕੁਦਰਤ ਦੇ ਨੇੜੇ ਲਿਜਾਉਣ ਦੇ ਟੀਚੇ ਨਾਲ ਵਿਦਿਆਰਥੀਆਂ ਲਈ ਇਕ ਵਿੱਦਿਅਕ ਦੌਰੇ ਦਾ ਪ੍ਰਬੰਧ ਕੀਤਾ ਗਿਆ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਸ਼ਿਵਾਲਿਕ ਦੀਆਂ ਪਹਾੜੀਆਂ ਵਿਚ ਬਣੇ ਐਡਵੈਂਚਰ ਕੈਂਪ ਵਿਚ ਲਿਜਾ ਕੇ ਕਿਸੇ ਵੀ ਤਰ੍ਹਾਂ ਦੀ ਕੁਦਰਤੀ ਆਫ਼ਤ ਨਾਲ ਦੋ ਹੱਥ ਕਰਦੇ ਹੋਏ ਨਾ ਸਿਰਫ਼ ਆਪਣੀ ਜ਼ਿੰਦਗੀ ਬਚਾਉਣ ਦੇ ਤਰੀਕੇ ਦੱਸੇ ਗਏ, ਬਲਕਿ ਦੂਜਿਆਂ ਦੀਆਂ ਕੀਮਤੀ ਜਾਨਾਂ ਬਚਾਉਣ ਦਾ ਤਰੀਕਾ ਵੀ ਸਮਝਾਇਆ ਗਿਆ।

ਅਜੀਤ ਡੈਸਕ 06-10-2026
ਕੁਰਾਲੀ, 5 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸਿਸਵਾਂ ਮਾਰਗ ‘ਤੇ ਸਥਿਤ ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਵਲੋਂ ਆਪਣੇ ਵਿਦਿਆਰਥੀਆਂ ਨੂੰ ਜਿਥੇ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਵਧੀਆ ਖਿਡਾਰੀ ਬਣਾਉਣ ਸੰਬੰਧੀ ਸਿਖਲਾਈ ਦਿੱਤੀ ਜਾਂਦੀ ਹੈ, ਉਥੇ ਹੀ ਕਿਸੇ ਤਰ੍ਹਾਂ ਦੀ ਕੁਦਰਤੀ ਆਫ਼ਤ ਨਾਲ ਨਜਿੱਠਣ ਅਤੇ ਕੁਦਰਤ ਦੇ ਨੇੜੇ ਲਿਜਾਉਣ ਦੇ ਟੀਚੇ ਨਾਲ ਵਿਦਿਆਰਥੀਆਂ ਲਈ ਇਕ ਵਿੱਦਿਅਕ ਦੌਰੇ ਦਾ ਪ੍ਰਬੰਧ ਕੀਤਾ ਗਿਆ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਸ਼ਿਵਾਲਿਕ ਦੀਆਂ ਪਹਾੜੀਆਂ ਵਿਚ ਬਣੇ ਐਡਵੈਂਚਰ ਕੈਂਪ ਵਿਚ ਲਿਜਾ ਕੇ ਕਿਸੇ ਵੀ ਤਰ੍ਹਾਂ ਦੀ ਕੁਦਰਤੀ ਆਫ਼ਤ ਨਾਲ ਦੋ ਹੱਥ ਕਰਦੇ ਹੋਏ ਨਾ ਸਿਰਫ਼ ਆਪਣੀ ਜ਼ਿੰਦਗੀ ਬਚਾਉਣ ਦੇ ਤਰੀਕੇ ਦੱਸੇ ਗਏ, ਬਲਕਿ ਦੂਜਿਆਂ ਦੀਆਂ ਕੀਮਤੀ ਜਾਨਾਂ ਬਚਾਉਣ ਦਾ ਤਰੀਕਾ ਵੀ ਸਮਝਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਧਾਨ ਮਾਨਵ ਸਿੰਗਲਾ ਨੇ ਦੱਸਿਆ ਕਿ ਭਾਰਤ ਵਿਚ ਹਾਲੇ ਵੀ ਸਕੂਲਾਂ ‘ਚ ਵਿਦਿਆਰਥੀਆਂ ਨੂੰ ਇਸ ਤਰਾਂ ਦੀ ਟ੍ਰੇਨਿੰਗ ਦੇਣ ਦਾ ਮਾਹੌਲ ਨਹੀਂ ਹੈ, ਪਰ ਇਹ ਵੀ ਪ੍ਰਤੱਖ ਹੈ ਕਿ ਜੇਕਰ ਸਕੂਲਾਂ ਵਿਚ ਹੀ ਬੱਚਿਆਂ ਜੇਕਰ ਇਸ ਤਰ੍ਹਾਂ ਦੀ ਟ੍ਰੇਨਿੰਗ ਦਿੱਤੀ ਜਾਵੇ ਤਾਂ ਇਹ ਉਪਰਾਲਾ ਯਕੀਨਨ ਕਿਸੇ ਦੀ ਅਨਮੋਲ ਜ਼ਿੰਦਗੀ ਬਚਾਉਣ ‘ਚ ਸਹਾਈ ਸਿੱਧ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਵਿੱਦਿਅਕ ਦੌਰੇ ਨਾ ਸਿਰਫ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਮਾਹੌਲ ‘ਚੋਂ ਕੱਢ ਕੇ ਕੁਦਰਤ ਦੀ ਗੋਦ ‘ਚ ਬਿਠਾਉਂਦੇ ਹਨ, ਸਗੋਂ ਉਹ ਦੁਬਾਰਾ ਤਰੋ-ਤਾਜ਼ਾ ਹੋ ਕੇ ਨਵੀਂ ਊਰਜਾ ਨਾਲ ਪੜ੍ਹਾਈ ‘ਤੇ ਧਿਆਨ ਕੇਂਦਰਿਤ ਕਰਦੇ ਹਨ। ਉਨ੍ਹਾਂ ਦੱਸਿਆ ਕਿ ਵਿੱਦਿਅਕ ਦੌਰੇ ਦੌਰਾਨ ਬੱਚਿਆਂ ਨੂੰ ਟਰੈਕਿੰਗ, ਪਾਣੀ ਦੇ ਤੇਜ ਵਹਾਓ ਤੋਂ ਬਚਣ ਦੇ ਤਰੀਕੇ, ਦੀਵਾਰ ‘ਤੇ ਚੜ੍ਹਨ ਦੇ ਤਰੀਕੇ ਅਤੇ ਹੋਰ ਕਈ ਤਰ੍ਹਾਂ ਦੇ ਤਰੀਕੇ ਸਿਖਾਏ ਗਏ।
ਪਿਛਲੀ ਖ਼ਬਰ ਪੰਜਾਬ ਸਰਕਾਰ 180 ਈ.ਟੀ.ਟੀ. ਅਧਿਆਪਕਾਂ ਦੀ ਤਨਖ਼ਾਹ ਸੰਬੰਧੀ ਅਸਮਾਨਤਾ ਖ਼ਤਮ ਕਰੇਗੀ-ਚੀਮਾ ਅਗਲੀ ਖ਼ਬਰ ਸਕੂਲ ’ ਚ ਖੜ੍ਹੇ ਵਿਸ਼ਾਲ ਬੋਹੜ ਦੇ ਦਰੱਖ਼ਤ ’ ਚੋਂ ਜੰਗਲਾਤ ਵਿਭਾਗ ਦੀ ਟੀਮ ਨੇ ਇਕ ਸੱਪ ਨੂੰ ਕੀਤਾ ਕਾਬੂ ਬੱਚਿਆਂ ਤੇ ਮਾਪਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।