07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਰਾਜਧਾਨੀ ’ ਚ ਇੰਡੀਆ ਗੱਠਜੋੜ ਦਾ ‘ ਵੋਟ ਬਚਾਓ , ਦੇਸ਼ ਬਚਾਓ ’ ਮਾਰਚ , ਚੋਣ ਕਮਿਸ਼ਨ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

ਚੰਡੀਗੜ੍ਹ, 6 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਅੱਜ ਰਾਜਧਾਨੀ ਚੰਡੀਗੜ੍ਹ ’ਚ ਇੰਡੀਆ ਗਠਜੋੜ ਦੇ ਘਟਕ ਦਲਾਂ ਨੇ ‘ਵੋਟ ਬਚਾਓ, ਦੇਸ਼ ਬਚਾਓ’ ਦੇ ਸੱਦੇ ਨਾਲ ਜ਼ੋਰਦਾਰ ਮਾਰਚ ਕੱਢ ਕੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਆਪਣਾ ਵਿਰੋਧ ਦਰਜ ਕਰਵਾਇਆ । ਮਾਰਚ ਵਿਚ ਕਾਂਗਰਸ ਦੇ ਕੌਂਸਲਰਾਂ, ਸੀਨੀਅਰ ਆਗੂਆਂ, ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਿਚ ਕਾਰਕੁਨਾਂ ਦੇ ਨਾਲ ਇੰਡੀਆ ਗਠਜੋੜ ਦੇ ਸਹਿਯੋਗੀ ਦਲਾਂ ਦੇ ਕਾਰਕੁਨਾਂ ਨੇ ਵੀ ਹਿੱਸਾ ਲਿਆ।

ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਐੱਚ.ਐੱਸ. ਲੱਕੀ ਦੀ ਅਗਵਾਈ ਵਿਚ ‘ਵੋਟ ਬਚਾਓ, ਦੇਸ਼ ਬਚਾਓ’ ਮਾਰਚ ਕੱਢਦੇ ਵਰਕਰ। ਤਸਵੀਰ : ਗੁਰਿੰਦਰ ਸਿੰਘ 07-10-2026
ਚੰਡੀਗੜ੍ਹ, 6 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਅੱਜ ਰਾਜਧਾਨੀ ਚੰਡੀਗੜ੍ਹ ’ਚ ਇੰਡੀਆ ਗਠਜੋੜ ਦੇ ਘਟਕ ਦਲਾਂ ਨੇ ‘ਵੋਟ ਬਚਾਓ, ਦੇਸ਼ ਬਚਾਓ’ ਦੇ ਸੱਦੇ ਨਾਲ ਜ਼ੋਰਦਾਰ ਮਾਰਚ ਕੱਢ ਕੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਆਪਣਾ ਵਿਰੋਧ ਦਰਜ ਕਰਵਾਇਆ । ਮਾਰਚ ਵਿਚ ਕਾਂਗਰਸ ਦੇ ਕੌਂਸਲਰਾਂ, ਸੀਨੀਅਰ ਆਗੂਆਂ, ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਿਚ ਕਾਰਕੁਨਾਂ ਦੇ ਨਾਲ ਇੰਡੀਆ ਗਠਜੋੜ ਦੇ ਸਹਿਯੋਗੀ ਦਲਾਂ ਦੇ ਕਾਰਕੁਨਾਂ ਨੇ ਵੀ ਹਿੱਸਾ ਲਿਆ। ਹੱਥ ਵਿਚ ਤਿਰੰਗਾ ਲੈ ਕੇ ਮਾਰਚ ਦੀ ਅਗਵਾਈ ਕਰ ਰਹੇ ਐਚ.ਐੱਸ. ਲੱਕੀ ਦੀ ਅਗਵਾਈ ਹੇਠ ਪ੍ਰਦਰਸ਼ਨਕਾਰੀ ਡੀ.ਸੀ. ਦਫ਼ਤਰ ਵੱਲ ਵਧੇ । ਡੀ.ਸੀ. ਦਫ਼ਤਰ ਤੋਂ ਕੁਝ ਦੂਰੀ ਪਹਿਲਾਂ ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ਲਗਾ ਕੇ ਮਾਰਚ ਨੂੰ ਰੋਕ ਦਿੱਤਾ । ਇਸ ਤੋਂ ਬਾਅਦ ਕਾਰਕੁਨਾਂ ਨੇ ਉੱਥੇ ਹੀ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ, ਚੋਣ ਕਮਿਸ਼ਨ ਅਤੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ । ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚ.ਐੱਸ. ਲੱਕੀ ਨੇ ਕਿਹਾ ਕਿ ਦੇਸ਼ ਵਿਚ ਲੋਕਤੰਤਰ ਸਿਰਫ਼ ਚੋਣਾਂ ਕਰਵਾਉਣ ਨਾਲ ਨਹੀਂ, ਸਗੋਂ ਨਿਰਪੱਖ ਵੋਟਰ ਸੂਚੀ ਅਤੇ ਨਿਰਪੱਖ ਚੋਣ ਕਮਿਸ਼ਨ ਨਾਲ ਸੁਰੱਖਿਅਤ ਰਹਿੰਦਾ ਹੈ। ਅੱਜ ਚੋਣ ਕਮਿਸ਼ਨ ਦੀ ਨਿਰਪੱਖਤਾ ’ਤੇ ਗੰਭੀਰ ਸਵਾਲ ਖੜ੍ਹੇ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਐੱਸ.ਆਈ.ਆਰ. ਦੇ ਨਾਮ ’ਤੇ ਕਰੋੜਾਂ ਵੋਟਰਾਂ ਦੇ ਵੋਟ ਵੋਟਰ ਸੂਚੀਆਂ ਵਿੱਚੋਂ ਹਟਾਏ ਜਾਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਜਿਸ-ਜਿਸ ਰਾਜ ਵਿੱਚ ਚੋਣਾਂ ਹੋਣ ਵਾਲੀਆਂ ਹੁੰਦੀਆਂ ਹਨ, ਉਸ ਤੋਂ ਪਹਿਲਾਂ ਐੱਸ.ਆਈ.ਆਰ. ਦੀ ਪ੍ਰਕਿਰਿਆ ਸ਼ੁਰੂ ਕਰਕੇ ਵੋਟਰਾਂ ਦੇ ਅਧਿਕਾਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਇਸ ਨਾਲ ਇੱਕ ਵਿਸ਼ੇਸ਼ ਰਾਜਨੀਤਿਕ ਦਲ ਨੂੰ ਲਾਭ ਪਹੁੰਚਾਉਣ ਵਾਲਾ ਮਾਹੌਲ ਬਣਾਇਆ ਜਾ ਰਿਹਾ ਹੈ। ਲੱਕੀ ਨੇ ਕਿਹਾ ਕਿ ਵੋਟ ਕਿਸੇ ਵੀ ਨਾਗਰਿਕ ਦਾ ਸਿਰਫ਼ ਇੱਕ ਨੰਬਰ ਨਹੀਂ, ਸਗੋਂ ਲੋਕਤੰਤਰ ਵਿਚ ਉਸ ਦੀ ਸਭ ਤੋਂ ਵੱਡੀ ਤਾਕਤ ਹੈ। ਜੇ ਕਿਸੇ ਨਾਗਰਿਕ ਦਾ ਵੋਟ ਹੀ ਵੋਟਰ ਸੂਚੀ ਵਿੱਚੋਂ ਗਾਇਬ ਕਰ ਦਿੱਤਾ ਜਾਵੇ ਤਾਂ ਫਿਰ ਚੋਣਾਂ ਦੀ ਨਿਰਪੱਖਤਾ ਦਾ ਕੀ ਅਰਥ ਰਹਿ ਜਾਂਦਾ ਹੈ? ਉਨ੍ਹਾਂ ਕਿਹਾ ਕਿ ਇੰਡੀਆ ਗਠਜੋੜ ਅਤੇ ਕਾਂਗਰਸ ਪਾਰਟੀ ਕਿਸੇ ਵੀ ਕੀਮਤ ’ਤੇ ਵੋਟਰਾਂ ਦੇ ਅਧਿਕਾਰਾਂ ਨਾਲ ਖਿਲਵਾੜ ਬਰਦਾਸ਼ਤ ਨਹੀਂ ਕਰੇਗੀ। ਅੱਜ ਦਾ ਮਾਰਚ ਇਸ ਸੰਘਰਸ਼ ਦੀ ਇੱਕ ਕੜੀ ਹੈ। ਪ੍ਰਦਰਸ਼ਨ ਕੀ ਰਹੇ ਆਗੂਆਂ ਨੇ ਕਿਹਾ ਕਿ ਇੰਡੀਆ ਗਠਜੋੜ ਵਲੋਂ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਦੇ ਨਾਮ ਇਕ ਮੰਗ ਪੱਤਰ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਰਾਹੀਂ ਸੌਂਪਿਆ ਜਾ ਰਿਹਾ ਹੈ, ਜਿਸ ਵਿਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਤੁਰੰਤ ਅਹੁਦੇ ਤੋਂ ਹਟਾਉਣ ਅਤੇ ਚੋਣ ਕਮਿਸ਼ਨ ਦੀ ਨਿਰਪੱਖਤਾ ਅਤੇ ਸੰਸਥਾਗਤ ਭਰੋਸੇਯੋਗਤਾ ਬਹਾਲ ਕਰਨ ਦੀ ਮੰਗ ਕੀਤੀ ਗਈ ਹੈ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਗਿਆਨੇਸ਼ ਕੁਮਾਰ ਨੂੰ ਮੁੱਖ ਚੋਣ ਕਮਿਸ਼ਨਰ ਦੇ ਅਹੁਦੇ ਤੋਂ ਨਹੀਂ ਹਟਾਇਆ ਜਾਂਦਾ, ਉਦੋਂ ਤੱਕ ਸਾਡਾ ਅੰਦੋਲਨ ਰੁਕਣ ਵਾਲਾ ਨਹੀਂ ਹੈ। ਇਹ ਲੜਾਈ ਕਿਸੇ ਇੱਕ ਪਾਰਟੀ ਦੀ ਨਹੀਂ, ਸਗੋਂ ਦੇਸ਼ ਦੇ ਹਰ ਵੋਟਰ ਦੇ ਵੋਟ ਦੇ ਅਧਿਕਾਰ ਅਤੇ ਲੋਕਤੰਤਰ ਦੀ ਰੱਖਿਆ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਮੁੱਦੇ ਨੂੰ ਹੁਣ ਸਿਰਫ਼ ਚੰਡੀਗੜ੍ਹ ਤੱਕ ਸੀਮਿਤ ਨਹੀਂ ਰੱਖੇਗੀ। ਉਨ੍ਹਾਂ ਦੱਸਿਆ ਕਿ ਦੇਸ਼-ਵਿਆਪੀ ਅੰਦੋਲਨ ਨੂੰ ਲੈ ਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਕੇਂਦਰੀ ਦਫ਼ਤਰ ‘ਇੰਦਰਾ ਭਵਨ’ ਵਿਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਸੰਗਠਨ ਮਹਾਸਚਿਵ ਕੇ.ਸੀ. ਵੇਣੂਗੋਪਾਲ ਅਤੇ ਪ੍ਰਿਯੰਕਾ ਗਾਂਧੀ ਦੀ ਮੌਜੂਦਗੀ ਵਿੱਚ ਮਹੱਤਵਪੂਰਨ ਫ਼ੈਸਲਾ ਲਿਆ ਗਿਆ ਹੈ, ਜਿਸ ਵਿੱਚ ਵੱਖ- ਵੱਖ ਪ੍ਰਦੇਸ਼ ਕਾਂਗਰਸ ਪ੍ਰਧਾਨ ਵੀ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਸਪਸ਼ਟ ਸੱਦਾ ਦਿੱਤਾ ਹੈ ਕਿ ਜਦੋਂ ਤੱਕ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਅਤੇ ਵੋਟਰਾਂ ਦੇ ਅਧਿਕਾਰਾਂ ਦੀ ਰੱਖਿਆ ਯਕੀਨੀ ਨਹੀਂ ਬਣਦੀ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਨਹੀਂ ਹਟਾਇਆ ਜਾਂਦਾ, ਉਦੋਂ ਤੱਕ ਕਾਂਗਰਸ ਦਾ ਸੰਘਰਸ਼ ਜਾਰੀ ਰਹੇਗਾ। ਲੱਕੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਚੰਡੀਗੜ੍ਹ ਦੇ ਹਰ ਵਾਰਡ, ਪਿੰਡ ਅਤੇ ਸੈਕਟਰ ਤੱਕ ਇਹ ਮੁਹਿੰਮ ਪਹੁੰਚਾਈ ਜਾਵੇਗੀ। ਲੋਕਾਂ ਨੂੰ ਦੱਸਿਆ ਜਾਵੇਗਾ ਕਿ ਵੋਟਰ ਸੂਚੀ ਵਿਚ ਇਕ ਵੀ ਯੋਗ ਨਾਗਰਿਕ ਦਾ ਨਾਮ ਕੱਟਿਆ ਜਾਣਾ ਲੋਕਤੰਤਰ ਲਈ ਗੰਭੀਰ ਖ਼ਤਰਾ ਹੈ। ਉਨ੍ਹਾਂ ਚੰਡੀਗੜ੍ਹ ਦੇ ਜਾਗਰੂਕ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ “ਅੱਜ ਲੋੜ ਕਿਸੇ ਪਾਰਟੀ ਦੇ ਨਾਲ ਖੜ੍ਹੇ ਹੋਣ ਨਾਲੋਂ ਵੱਧ ਲੋਕਤੰਤਰ ਦੇ ਨਾਲ ਖੜ੍ਹੇ ਹੋਣ ਦੀ ਹੈ। ਜੇ ਚੋਣ ਕਮਿਸ਼ਨ ਵਰਗੀ ਸੰਵਿਧਾਨਕ ਸੰਸਥਾ ਦੀ ਨਿਰਪੱਖਤਾ ’ਤੇ ਸਵਾਲ ਉੱਠਦੇ ਹਨ ਤਾਂ ਹਰ ਲੋਕਤੰਤਰ-ਪ੍ਰੇਮੀ ਨਾਗਰਿਕ ਨੂੰ ਆਪਣੀ ਆਵਾਜ਼ ਉਠਾਉਣੀ ਚਾਹੀਦੀ ਹੈ।’’ ਉਨ੍ਹਾਂ ਕਿਹਾ ਕਿ ਲੋਕਤੰਤਰ ਦੀਆਂ ਸੰਸਥਾਵਾਂ ਨੂੰ ਕਿਸੇ ਸਰਕਾਰ ਜਾਂ ਰਾਜਨੀਤਿਕ ਦਲ ਦੇ ਦਬਾਅ ਤੋਂ ਮੁਕਤ ਰਹਿ ਕੇ ਸੰਵਿਧਾਨ ਪ੍ਰਤੀ ਜਵਾਬਦੇਹ ਹੋਣਾ ਚਾਹੀਦਾ ਹੈ। ਮਾਰਚ ਵਿਚ ਕਾਂਗਰਸ ਦੇ ਵੱਡੀ ਗਿਣਤੀ ਵਿਚ ਕੌਂਸਲਰਾਂ, ਸੀਨੀਅਰ ਆਗੂਆਂ, ਜ਼ਿਲ੍ਹਾ ਅਤੇ ਬਲਾਕ ਅਹੁਦੇਦਾਰਾਂ, ਮਹਿਲਾ ਕਾਂਗਰਸ, ਯੂਥ ਕਾਂਗਰਸ ਅਤੇ ਹੋਰ ਸਹਿਯੋਗੀ ਸੰਗਠਨਾਂ ਦੇ ਕਾਰਕੁਨਾਂ ਤੋਂ ਇਲਾਵਾ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਵਿਕਰਮ ਯਾਦਵ ਅਤੇ ਇੰਡੀਆ ਗਠਜੋੜ ਦੇ ਹੋਰ ਦਲਾਂ ਦੇ ਕਾਰਕੁਨ ਵੀ ਸ਼ਾਮਿਲ ਹੋਏ। ਕਾਂਗਰਸ ਆਗੂਆਂ ਨੇ ਦੁਹਰਾਇਆ ਕਿ ਵੋਟਰ ਦਾ ਵੋਟ ਸੁਰੱਖਿਅਤ ਰਹੇਗਾ, ਤਾਂ ਹੀ ਲੋਕਤੰਤਰ ਸੁਰੱਖਿਅਤ ਰਹੇਗਾ ਅਤੇ ਇਸ ਅਧਿਕਾਰ ਦੀ ਰੱਖਿਆ ਲਈ ਚੰਡੀਗੜ੍ਹ ਕਾਂਗਰਸ ਦਾ ਸੰਘਰਸ਼ ਸੜਕ ਤੋਂ ਲੈ ਕੇ ਸੰਵਿਧਾਨਕ ਸੰਸਥਾਵਾਂ ਤੱਕ ਜਾਰੀ ਰਹੇਗਾ।
ਪਿਛਲੀ ਖ਼ਬਰ ਚੰਡੀਗੜ੍ਹ ਦੇ ਨੇੜੇ ਹਰੇ ਭਰੇ ਖੇਤਾਂ ’ ਚ ਅਭਿਨੇਤਾ ਆਯੁਸ਼ਮਾਨ ਖੁਰਾਣਾ ਅਤੇ ਅਦਾਕਾਰਾ ਸਾਰਾ ਅਲੀ ਖਾਨ ਨੇ ਟਰੈਕਟਰ ਦੀ ਸਵਾਰ... ਅਗਲੀ ਖ਼ਬਰ ਮਾਨ ਸਰਕਾਰ ਵਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।