ਪਾਕਿਸਤਾਨ ਨਾਲ ਜੁੜੇ ਡਰੋਨ ਰਾਹੀਂ ਨਸ਼ਾ ਸਪਲਾਈ ਨੈੱਟਵਰਕ ਦਾ ਪਰਦਾਫਾਸ਼
ਚੰਡੀਗੜ੍ਹ ਪੁਲਿਸ ਨੇ 4 ਮੁਲਜ਼ਮ ਕੀਤੇ ਗ੍ਰਿਫ਼ਤਾਰ, 1.011 ਕਿਲੋ ਹੈਰੋਇਨ, ਪਿਸਤੌਲ ਤੇ 5 ਕਾਰਤੂਸ ਬਰਾਮਦ
ਚੰਡੀਗੜ੍ਹ, 7 ਅਕਤੂਬਰ (ਕਪਿਲ ਵਧਵਾ)-ਚੰਡੀਗੜ੍ਹ ਪੁਲਿਸ ਦੇ ਆਪ੍ਰੇਸ਼ਨ ਸੈੱਲ ਨੇ ਅੰਤਰਰਾਜੀ ਨਸ਼ਾ ਤਸਕਰੀ ਦੇ ਇਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਕੁੱਲ 1 ਕਿਲੋ 11 ਗ੍ਰਾਮ ਹੈਰੋਇਨ (ਚਿੱਟਾ), ਇਕ ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਚ
ਚੰਡੀਗੜ੍ਹ ਪੁਲਿਸ ਦੇ ਆਪੇ੍ਰਸ਼ਨ ਸੈਲ ਵਲੋਂ ਕੁੱਲ ਵਪਾਰਕ ਮਾਤਰਾ ਵਿਚ ਬਰਾਮਦ ਹੋਈ ਹੈਰੋਇਨ ਸਣੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੁਲਿਸ ਹਿਰਾਸਤ ਦੌਰਾਨ । ਤਸਵੀਰ : ਕਮਲਜੀਤ ਸਿੰਘ
08-10-2026
ਚੰਡੀਗੜ੍ਹ, 7 ਅਕਤੂਬਰ (ਕਪਿਲ ਵਧਵਾ)-ਚੰਡੀਗੜ੍ਹ ਪੁਲਿਸ ਦੇ ਆਪ੍ਰੇਸ਼ਨ ਸੈੱਲ ਨੇ ਅੰਤਰਰਾਜੀ ਨਸ਼ਾ ਤਸਕਰੀ ਦੇ ਇਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਕੁੱਲ 1 ਕਿਲੋ 11 ਗ੍ਰਾਮ ਹੈਰੋਇਨ (ਚਿੱਟਾ), ਇਕ ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਅਤੇ ਮੁਲਜ਼ਮਾਂ ਤੋਂ ਹੋਈ ਪੁੱਛਗਿੱਛ ਵਿਚ ਪਾਕਿਸਤਾਨ ਨਾਲ ਜੁੜੇ ਡਰੋਨ ਰਾਹੀਂ ਹੈਰੋਇਨ ਸਪਲਾਈ ਚੈਨਲ ਦੇ ਸਾਹਮਣੇ ਆਉਣ ਦਾ ਪੁਲਿਸ ਨੇ ਦਾਅਵਾ ਕੀਤਾ ਹੈ। ਇਸ ਮਾਮਲੇ ਵਿਚ ਕਥਿਤ ਮੁੱਖ ਹੈਂਡਲਰ ਹਰਦੀਪ ਸਿੰਘ ਉਰਫ਼ ਦੀਪਾ ਦੀ ਪਛਾਣ ਹੋਈ ਹੈ, ਜੋ ਫ਼ਿਲਹਾਲ ਫ਼ਰਾਰ ਦੱਸਿਆ ਗਿਆ ਹੈ। ਪੁਲਿਸ ਅਨੁਸਾਰ ਇਹ ਕਾਰਵਾਈ ਥਾਣਾ ਮਲੋਆ ਵਿਖੇ ਦਰਜ ਐੱਫ.ਆਈ.ਆਰ. ਦੇ ਤਹਿਤ ਕੀਤੀ ਗਈ ਸੀ। ਪਹਿਲਾਂ ਇਸ ਮਾਮਲੇ ਵਿਚ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, ਜਦਕਿ ਜਾਂਚ ਦੌਰਾਨ ਮੁਲਜ਼ਮਾਂ ਦੇ ਸਾਥੀਆਂ ਦੀ ਸ਼ਮੂਲੀਅਤ ਅਤੇ ਹੋਈਆਂ ਬਰਾਮਦਗੀਆਂ ਦੇ ਆਧਾਰ ’ਤੇ ਧਾਰਾ 29 ਵੀ ਜੋੜੀ ਗਈ। ਹਥਿਆਰ ਦੀ ਬਰਾਮਦਗੀ ਸਬੰਧੀ ਅਸਲਾ ਐਕਟ ਦੀਆਂ ਧਾਰਾਵਾਂ 25, 54 ਅਤੇ 59 ਤਹਿਤ ਵੀ ਕਾਰਵਾਈ ਕੀਤੀ ਗਈ ਹੈ। ਟੈਕਸੀ ਚਾਲਕ ਸਮੇਤ ਚਾਰ ਮੁਲਜ਼ਮ ਕਾਬੂ ਗ੍ਰਿਫ਼ਤਾਰ ਮੁਲਜ਼ਮਾਂ ਵਿਚ ਜਸਪ੍ਰੀਤ ਸਿੰਘ ਉਰਫ਼ ਜੱਸੀ (30) ਵਾਸੀ ਬਰਨਾਲਾ ਸ਼ਾਮਲ ਹੈ, ਜੋ ਟੈਕਸੀ ਚਾਲਕ ਦੱਸਿਆ ਗਿਆ ਹੈ। ਉਸ ਕੋਲੋਂ 284 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ ਅਤੇ ਪੁਲਿਸ ਰਿਕਾਰਡ ਵਿਚ ਉਸ ਦਾ ਕੋਈ ਪਿਛਲਾ ਅਪਰਾਧਿਕ ਰਿਕਾਰਡ ਨਹੀਂ ਦੱਸਿਆ ਗਿਆ। ਦੂਜਾ ਮੁਲਜ਼ਮ ਗੁਰਲਾਲ ਸਿੰਘ ਉਰਫ਼ ਲਾਲ (36) ਵਾਸੀ ਕਰਨਾਲ, ਹਰਿਆਣਾ ਹੈ। ਉਸ ਕੋਲੋਂ 514 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਮੁਤਾਬਿਕ ਉਸ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿਚ ਐੱਨ.ਡੀ.ਪੀ.ਐੱਸ. ਅਤੇ ਅਸਲਾ ਐਕਟ ਤਹਿਤ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਤੀਜਾ ਮੁਲਜ਼ਮ ਅਰਸ਼ਦੀਪ ਸਿੰਘ (24) ਵਾਸੀ ਪਿੰਡ ਸ਼ੇਰਪੁਰੀ ਤਾਇਬਾਨ, ਧਰਮਕੋਟ, ਮੋਗਾ ਹੈ। ਉਹ ਬੇਰੁਜ਼ਗਾਰ ਦੱਸਿਆ ਗਿਆ ਹੈ ਅਤੇ ਉਸ ਕੋਲੋਂ 156 ਗ੍ਰਾਮ ਹੈਰੋਇਨ ਬਰਾਮਦ ਹੋਈ। ਉਸ ਖ਼ਿਲਾਫ਼ ਥਾਣਾ ਮੋਰਿੰਡਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਪਹਿਲਾਂ ਮਾਮਲਾ ਦਰਜ ਹੋਣ ਦੀ ਜਾਣਕਾਰੀ ਪੁਲਿਸ ਨੇ ਦਿੱਤੀ ਹੈ। ਚੌਥੇ ਮੁਲਜ਼ਮ ਗੁਰਸਾਬ ਉਰਫ਼ ਸੱਬਾ (24) ਵਾਸੀ ਪਿੰਡ ਸ਼ੇਰਪੁਰੀ ਤਾਇਬਾਨ, ਧਰਮਕੋਟ, ਮੋਗਾ ਕੋਲੋਂ 57 ਗ੍ਰਾਮ ਹੈਰੋਇਨ ਤੋਂ ਇਲਾਵਾ ਇਕ ਦੇਸੀ ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਉਸ ਖ਼ਿਲਾਫ਼ ਵੀ ਥਾਣਾ ਮੋਰਿੰਡਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਪਹਿਲਾਂ ਮਾਮਲਾ ਦਰਜ ਦੱਸਿਆ ਗਿਆ ਹੈ। ਦਿੱਲੀ , ਹਰਿਆਣਾ , ਪੰਜਾਬ ਤੇ ਚੰਡੀਗੜ੍ਹ ਤੱਕ ਸਪਲਾਈ ਦਾ ਦਾਅਵਾ ਪੁਲਿਸ ਅਨੁਸਾਰ ਹੁਣ ਤੱਕ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਹ ਨੈੱਟਵਰਕ ਕਈ ਪੱਧਰਾਂ ’ਤੇ ਕੰਮ ਕਰ ਰਿਹਾ ਸੀ ਅਤੇ ਇਸ ਰਾਹੀਂ ਹੈਰੋਇਨ ਦੀ ਅੰਤਰਰਾਜੀ ਸਪਲਾਈ ਕੀਤੀ ਜਾਂਦੀ ਸੀ। ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਸਰਹੱਦ ਪਾਰ ਸਪਲਾਈ ਚੈਨਲ ਦੀ ਵੀ ਜਾਂਚ ਸ਼ੁਰੂ ਕੀਤੀ ਹੈ। ਹਰਦੀਪ ਸਿੰਘ ਉਰਫ਼ ਦੀਪਾ ਨੂੰ ਕਥਿਤ ਮੁੱਖ ਹੈਂਡਲਰ ਦੱਸਿਆ ਗਿਆ ਹੈ, ਜੋ ਸਰਹੱਦ ਪਾਰੋਂ ਹੈਰੋਇਨ ਮੰਗਵਾ ਕੇ ਦਿੱਲੀ, ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿਚ ਸਪਲਾਈ ਕਰਵਾਉਂਦਾ ਹੋਣ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਉਸ ਦੀ ਭਾਲ ਕਰ ਰਹੀ ਹੈ।