08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸੀ . ਬੀ . ਆਈ . ਦੀ ਜਾਂਚ ਨੂੰ ਸਿਆਸੀ ਰੰਗ ਦੇਣ ਦੀ ਬਜਾਏ ਸਰਕਾਰ ਸੱਚ ਦਾ ਸਾਹਮਣਾ ਕਰੇ - ਬੀਬੀ ਰਾਮੂਵਾਲੀਆ

ਐੱਸ. ਏ.

ਅਜੀਤ ਡੈਸਕ 08-10-2026
ਐੱਸ. ਏ. ਐੱਸ. ਨਗਰ, 7 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਭਾਜਪਾ ਦੀ ਨੈਸ਼ਨਲ ਕਾਰਜਕਾਰੀ ਕਮੇਟੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਪੰਜਾਬ ਵਿਚ ਸਾਹਮਣੇ ਆਏ ਕਥਿਤ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ ਦੀ ਸੀ. ਬੀ. ਆਈ. ਜਾਂਚ ਨੂੰ ਸਿਆਸੀ ਬਦਲੇ ਦੀ ਕਾਰਵਾਈ ਦੱਸ ਕੇ ਅਸਲ ਸਵਾਲਾਂ ਤੋਂ ਨਹੀਂ ਭੱਜਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਜਦੋਂ ਕਿਸੇ ਮਾਮਲੇ ਵਿਚ ਅਦਾਲਤ ਖ਼ੁਦ ਜਾਂਚ ਦੇ ਹੁਕਮ ਦਿੰਦੀ ਹੈ ਤਾਂ ਉਸ ਨੂੰ ਸਿਆਸੀ ਸਾਜਿਸ਼ ਕਹਿਣ ਦੀ ਬਜਾਏ ਅਦਾਲਤੀ ਹੁਕਮ ਦਾ ਸਤਿਕਾਰ ਕਰਦਿਆਂ ਨਿਰਪੱਖ ਜਾਂਚ ਦਾ ਸਾਹਮਣਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦਾ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਜੇਕਰ ਸਾਹਮਣੇ ਆ ਰਹੇ ਦੋਸ਼ ਅਤੇ ਰਿਕਾਰਡ ਵਿਚ ਦਰਜ ਸਮੱਗਰੀ ਬੇਬੁਨਿਆਦ ਹੈ ਤਾਂ ਫਿਰ ਨਿਰਪੱਖ ਜਾਂਚ ਤੋਂ ਘਬਰਾਹਟ ਕਿਉਂ ਹੋ ਰਹੀ ਹੈ। ਬੀਬੀ ਰਾਮੂਵਾਲੀਆ ਨੇ ਕਿਹਾ ਕਿ ਸੀ. ਬੀ. ਆਈ. ਜਾਂਚ ਨੂੰ ਆਉਣ ਵਾਲੀਆਂ ਚੋਣਾਂ ਨਾਲ ਜੋੜਨਾ ਲੋਕਾਂ ਦਾ ਧਿਆਨ ਅਸਲ ਮੁੱਦੇ ਤੋਂ ਭਟਕਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਜਾਂਚ ਦਾ ਫ਼ੈਸਲਾ ਚੋਣਾਂ ਨਹੀਂ, ਤੱਥ ਕਰਨਗੇ। ਉਨ੍ਹਾਂ ਕਿਹਾ ਕਿ ਹਾਈਕੋਰਟ ਵਲੋਂ ਜਾਂਚ ਦੇ ਹੁਕਮ ਦਿੱਤੇ ਜਾਣ ਤੋਂ ਬਾਅਦ ਇਸ ਨੂੰ ਕਿਸੇ ਸਿਆਸੀ ਪਾਰਟੀ ਦੀ ਕਾਰਵਾਈ ਦੱਸਣਾ ਅਦਾਲਤੀ ਪ੍ਰਕਿਰਿਆ ‘ਤੇ ਹੀ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੁਣ ਸਿਆਸੀ ਦੋਸ਼ਾਂ ਅਤੇ ਜਵਾਬੀ ਦੋਸ਼ਾਂ ਦੀ ਬਜਾਏ ਸੱਚ, ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਾਂਚ ਏਜੰਸੀਆਂ ਆਪਣਾ ਕੰਮ ਕਰਨ, ਕਿਸੇ ਨੂੰ ਬਿਨਾਂ ਜਾਂਚ ਦੋਸ਼ੀ ਨਾ ਬਣਾਇਆ ਜਾਵੇ ਅਤੇ ਕਿਸੇ ਨੂੰ ਸਿਆਸੀ ਪ੍ਰਭਾਵ ਹੇਠ ਬਚਾਇਆ ਵੀ ਨਾ ਜਾਵੇ।
ਪਿਛਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ -2026’ ਸੀਜ਼ਨ -4 ਤਹਿਤ ਮੁਹਾਲੀ ਵਿਖੇ ਹੋਣਗੇ ਕਰਾਟੇ , ਘੋੜਸਵਾਰੀ ਤੇ ਨਿਸ਼ਾਨੇਬਾਜ਼ੀ ਦੇ ਰਾਜ ਪ... ਅਗਲੀ ਖ਼ਬਰ ਵਿਧਾਨ ਸਭਾ ਹਲਕਾ ਗੁਰੂ ਹਰਿਸਹਾਏ ਤੋਂ ਪਹੁੰਚੇ ਲੋਕਾਂ ਵਲੋਂ ਵਿਕਾਸ ਭਵਨ ਅੱਗੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।