ਭੁੱਕੀ ਵੇਚਣ ਵਾਲਾ ਕਾਬੂ
ਮਾਜਰੀ, 8 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਥਾਣਾ ਮਾਜਰੀ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਭੁੱਕੀ ਵੇਚਣ ਦੇ ਦੋਸ਼ ਹੇਠ ਕੁਝ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮਾਜਰੀ ਅਧੀਨ ਪੈਂਦੇ ਪਿੰਡ ਖਿਜ਼ਰਾਬਾਦ ਤੋਂ ਪੁਲਿਸ ਟੀਮ ਨੇ ਕੁਝ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਕਥਿਤ ਤੌਰ ‘ਤੇ ਭੁੱਕੀ ਬਰਾਮਦ ਕੀਤੀ ਹੈ।
ਅਜੀਤ ਡੈਸਕ
09-10-2026