09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸਿਆਸੀ ਸੱਤਾ ਸਮਾਜਿਕ ਬਦਲਾਅ ਦੀ ਮਾਸਟਰ ਚਾਬੀ - ਅਜੇਪਾਲ ਸਿੰਘ ਬਰਾੜ ਸਾਹਿਬ ਸ੍ਰੀ ਕਾਂਸ਼ੀ ਰਾਮ ਦੇ ਵਿਚਾਰ ਅੱਜ ਵੀ ਸਮਾਜ ਦਾ ਬਰਾਬਰੀ ਤੇ ਨਿਆਂ ਲਈ ਕਰ ਰਹੇ ਨੇ ਮਾਰਗਦਰਸ਼ਨ

ਐੱਸ. ਏ.

ਅਜੀਤ ਡੈਸਕ 09-10-2026
ਐੱਸ. ਏ. ਐੱਸ. ਨਗਰ, 8 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਪਰਿਨਿਰਵਾਣ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਉਨ੍ਹਾਂ ਦੇ ਵਿਚਾਰਾਂ ਅਤੇ ਸਿਧਾਂਤਾਂ ਤੋਂ ਪ੍ਰੇਰਨਾ ਲੈ ਕੇ ਸਮਾਜਿਕ ਬਰਾਬਰੀ, ਆਰਥਿਕ ਨਿਆਂ ਅਤੇ ਲੋਕਤੰਤਰਿਕ ਹੱਕਾਂ ਦੀ ਮਜ਼ਬੂਤੀ ਲਈ ਉਪਰਾਲੇ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਹਿਬ ਸ੍ਰੀ ਕਾਂਸ਼ੀ ਰਾਮ ਨੇ ਸਮਾਜ ਦੇ ਪਛੜੇ ਅਤੇ ਅਣਗੌਲੇ ਵਰਗਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਰਾਜਨੀਤਿਕ ਤੌਰ ‘ਤੇ ਮਜ਼ਬੂਤ ਹੋਣ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਦਾ ਮੰਨਣਾ ਸੀ ਕਿ ਜਦੋਂ ਤੱਕ ਲੋਕ ਆਪਣੇ ਫ਼ੈਸਲੇ ਲੈਣ ਦੀ ਸਮਰੱਥਾ ਅਤੇ ਰਾਜਨੀਤਿਕ ਤਾਕਤ ਹਾਸਿਲ ਨਹੀਂ ਕਰਦੇ, ਉਦੋਂ ਤੱਕ ਸਮਾਜਿਕ ਅਤੇ ਆਰਥਿਕ ਬਰਾਬਰੀ ਦਾ ਟੀਚਾ ਪੂਰੀ ਤਰ੍ਹਾਂ ਪ੍ਰਾਪਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਉਹ ਸਾਹਿਬ ਸ੍ਰੀ ਕਾਂਸ਼ੀ ਰਾਮ ਦੇ ਇਸ ਵਿਚਾਰ ਨਾਲ ਪੂਰੀ ਤਰ੍ਹਾਂ ਸਹਿਮਤ ਹਨ ਕਿ ‘ਰਾਜਨੀਤਿਕ ਸੱਤਾ ਉਹ ਮਾਸਟਰ ਚਾਬੀ ਹੈ, ਜਿਸ ਨਾਲ ਸਮਾਜਿਕ, ਆਰਥਿਕ ਅਤੇ ਹੋਰ ਬੰਦ ਦਰਵਾਜ਼ੇ ਖੋਲ੍ਹੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਵਿਚਾਰ ਸਿਰਫ਼ ਕਿਸੇ ਇਕ ਵਰਗ ਲਈ ਨਹੀਂ, ਸਗੋਂ ਹਰ ਉਸ ਵਿਅਕਤੀ ਅਤੇ ਸਮਾਜ ਲਈ ਪ੍ਰੇਰਨਾਦਾਇਕ ਹੈ, ਜੋ ਕਿਬਰਾਬਰੀ, ਸਨਮਾਨ, ਨਿਆਂ ਅਤੇ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ‘ਚ ਸਾਹਿਬ ਸ੍ਰੀ ਕਾਂਸ਼ੀ ਰਾਮ ਦੀ ਵਿਚਾਰਧਾਰਾ ਦੀ ਮਹੱਤਤਾ ਹੋਰ ਵੀ ਵਧ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਾਤ-ਪਾਤ, ਧਰਮ ਅਤੇ ਖੇਤਰੀ ਵੰਡ ਤੋਂ ਉੱਪਰ ਉੱਠ ਕੇ ਆਪਣੇ ਸੰਵਿਧਾਨਕ ਅਤੇ ਜ਼ਮਹੂਰੀ ਹੱਕਾਂ ਪ੍ਰਤੀ ਜਾਗਰੂਕ ਹੋਣ ਅਤੇ ਪੰਜਾਬ ਸਮੇਤ ਦੇਸ਼ ਦੇ ਹਰ ਵਰਗ ਦੇ ਲੋਕਾਂ ਲਈ ਬਰਾਬਰੀ, ਨਿਆਂ ਅਤੇ ਸਨਮਾਨ ਵਾਲੇ ਸਮਾਜ ਦੀ ਸਿਰਜਣਾ ’ਚ ਬਣਦੀ ਭੂਮਿਕਾ ਨਿਭਾਉਣ।
ਪਿਛਲੀ ਖ਼ਬਰ -ਮਾਮਲਾ ਥਾਣਾ ਕਿਲ੍ਹਾ ਲਾਲ ਸਿੰਘ ’ਤੇ ਹੋਏ ਆਰ.ਪੀ.ਜੀ. ਅਟੈਕ ਦਾ- ਐੱਨ . ਆਈ . ਏ . ਵਲੋਂ ਗੈਂਗਸਟਰ ਹੈਪੀ ਪਾਸੀਆਂ ਸਮੇਤ... ਅਗਲੀ ਖ਼ਬਰ ਜੂਆ ਖੇਡਦੇ 5 ਵਿਅਕਤੀ ਗ੍ਰਿਫ਼ਤਾਰ , 1.55 ਲੱਖ ਰੁਪਏ ਬਰਾਮਦ ਸੈਕਟਰ-40 ਵਿਚ ਮਕਾਨ ’ਤੇ ਛਾਪਾ ਮਾਰ ਕੇ ਪੁਲਿਸ ਨੇ ਕੀਤੀ ਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।