ਸਿੰਘਪੁਰਾ ਰੋਡ ’ ਤੇ ਲੋਕ ਮਿਲਣੀ ਦੌਰਾਨ ਭਾਜਪਾ ਆਗੂ ਰਾਣਾ ਗਿੱਲ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਕੁਰਾਲੀ, 8 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਭਾਰਤੀ ਜਨਤਾ ਪਾਰਟੀ ਦੇ ਪੰਜਾਬ ਦੇ ਵਾਈਸ ਪ੍ਰਧਾਨ ਰਣਜੀਤ ਸਿੰਘ ਗਿੱਲ ਵਲੋਂ ਲੋਕ ਮਿਲਣੀ ਪ੍ਰੋਗਰਾਮ ਤਹਿਤ ਸਿੰਘਪੁਰਾ ਰੋਡ ’ਤੇ ਸਥਾਨਕ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਆਪਣੇ ਇਲਾਕੇ ਨਾਲ ਸੰਬੰਧਿਤ ਸਮੱਸਿਆਵਾਂ ਅਤੇ ਮੰਗਾਂ ਉਨ੍ਹਾਂ ਦੇ ਸਾਹਮਣੇ ਰੱਖੀਆਂ।
ਕ
ਕੁਰਾਲੀ ਸਿੰਘਪੁਰਾ ਰੋਡ ’ਤੇ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ। ਤਸਵੀਰ: ਬਿੱਲਾ ਅਕਾਲਗੜ੍ਹੀਆ
09-10-2026
ਕੁਰਾਲੀ, 8 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਭਾਰਤੀ ਜਨਤਾ ਪਾਰਟੀ ਦੇ ਪੰਜਾਬ ਦੇ ਵਾਈਸ ਪ੍ਰਧਾਨ ਰਣਜੀਤ ਸਿੰਘ ਗਿੱਲ ਵਲੋਂ ਲੋਕ ਮਿਲਣੀ ਪ੍ਰੋਗਰਾਮ ਤਹਿਤ ਸਿੰਘਪੁਰਾ ਰੋਡ ’ਤੇ ਸਥਾਨਕ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਆਪਣੇ ਇਲਾਕੇ ਨਾਲ ਸੰਬੰਧਿਤ ਸਮੱਸਿਆਵਾਂ ਅਤੇ ਮੰਗਾਂ ਉਨ੍ਹਾਂ ਦੇ ਸਾਹਮਣੇ ਰੱਖੀਆਂ। ਇਸ ਮੌਕੇ ਰਾਣਾ ਗਿੱਲ ਨੇ ਕਿਹਾ ਕਿ ਪੰਜਾਬ ਵਿਚ ਵਿਕਾਸ ਨੂੰ ਗਤੀ ਦੇਣ ਅਤੇ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਭਾਜਪਾ ਵਲੋਂ ਲੋਕਾਂ ਵਿਚ ਲਗਾਤਾਰ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਲੋਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਕੱਢੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਲੋਕਾਂ ਵਲੋਂ ਭਰਪੂਰ ਸਮਰਥਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੇ ਸਮਾਪਤੀ ਸਮਾਗਮ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ਉਪਰੰਤ ਦੋ ਸਾਲਾਂ ਦੇ ਅੰਦਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ ਪ੍ਰਗਟਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਦੇਣ ਲਈ ਵਚਨਬੱਧ ਹੈ। ਇਸ ਦੌਰਾਨ ਰਾਣਾ ਗਿੱਲ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਕਿਹਾ ਕਿ ਇਲਾਕੇ ਦੇ ਦੌਰੇ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਲੋਕ ਕੱਚੀਆਂ ਤੇ ਖਸਤਾ ਹਾਲਤ ਸੜਕਾਂ, ਸੀਵਰੇਜ ਦੀ ਸਮੱਸਿਆ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀਆਂ ਬੁਨਿਆਦੀ ਸਹੂਲਤਾਂ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਹੈ। ਰਾਣਾ ਗਿੱਲ ਨੇ ਭਰੋਸਾ ਦਿੱਤਾ ਕਿ ਇਨ੍ਹਾਂ ਸਮੱਸਿਆਵਾਂ ਨੂੰ ਸੰਬੰਧਿਤ ਸਰਕਾਰੀ ਵਿਭਾਗਾਂ ਅਤੇ ਸਰਕਾਰ ਦੇ ਧਿਆਨ ਵਿਚ ਲਿਆ ਕੇ ਜਲਦ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਉਹ ਆਪਣੇ ਪੱਧਰ ’ਤੇ ਵੀ ਹਰ ਸੰਭਵ ਉਪਰਾਲਾ ਕਰਨਗੇ ਅਤੇ ਇਲਾਕਾ ਨਿਵਾਸੀਆਂ ਦੇ ਨਾਲ ਖੜ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਸਾਨੂੰ ਸਿਰਫ਼ ਦਿਲ ਦੀਆਂ ਭਾਵਨਾਵਾਂ ਨਾਲ ਨਹੀਂ, ਸਗੋਂ ਦਿਮਾਗ ਨਾਲ ਸੋਚ-ਸਮਝ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਸਾਨੂੰ ਇਹ ਸੋਚਣਾ ਚਾਹੀਦਾ ਹੈ ਕਿ ਕਿਹੜੀ ਸਰਕਾਰ ਪੰਜਾਬ ਦੀ ਡਗਮਗਾ ਰਹੀ ਆਰਥਿਕਤਾ ਨੂੰ ਮਜ਼ਬੂਤ ਕਰ ਸਕਦੀ ਹੈ, ਸੂਬੇ ਨੂੰ ਕਰਜ਼ੇ ਦੇ ਬੋਝ ਤੋਂ ਬਾਹਰ ਕੱਢ ਸਕਦੀ ਹੈ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾ ਸਕਦੀ ਹੈ। ਇਸ ਮੌਕੇ ਕੌਸਲਰ ਆਸ਼ੀਸ਼ ਰਾਣਾ ਆਸ਼ੂ, ਰਕੇਸ਼ ਅਗਰਵਾਲ, ਗੁਰਚਰਨ ਰਾਣਾ, ਗੁਣਦੀਪ ਵਰਮਾ, ਰਿੰਕੂ ਵਰਮਾ, ਕੁਲਵੰਤ ਕੌਰ, ਪ੍ਰਿੰਸ, ਪ੍ਰਧਾਨ ਚਮਨਾ , ਪਰਮਜੀਤ ਸਿੰਘ ਪੰਮੀ, ਆਸ਼ੀਸ਼, ਸੰਤਰਾਮ, ਦਿਆਲ ਸਿੰਘ, ਪੱਪੂ, ਬੁੱਧਰਾਮ ਅਤੇ ਵੱਡੀ ਗਿਣਤੀ ਵਿਚ ਸਥਾਨਕ ਲੋਕ ਹਾਜ਼ਰ ਸਨ।