ਕੂੜਾ ਪ੍ਰਬੰਧਨ ਲਈ ਨਗਰ ਨਿਗਮ ਦੇ ਨਾਲ ਲੋਕਾਂ ਦਾ ਸਹਿਯੋਗ ਵੀ ਜ਼ਰੂਰੀ – ਮੇਅਰ ਸੌਰਭ ਜੋਸ਼ੀ
ਚੰਡੀਗੜ੍ਹ, 9 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਚੰਡੀਗੜ੍ਹ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਉਣ ਲਈ ਨਗਰ ਨਿਗਮ ਦੇ ਯਤਨਾਂ ਦੇ ਨਾਲ-ਨਾਲ ਲੋਕਾਂ ਦੀ ਸਰਗਰਮ ਭਾਗੀਦਾਰੀ ਵੀ ਲਾਜ਼ਮੀ ਹੈ। ਇਹ ਗੱਲ ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ ਨੇ ਐੱਨ.
ਚ
ਚੰਡੀਗੜ੍ਹ ਦੇ ਮੇਅਰ ਸੌਰਭ ਜੌਸ਼ੀ ਨਿਗਮ ਦਫ਼ਤਰ ਵਿਖੇ ਐੱਨ.ਐੱਮ.ਆਈ.ਐੱਮ.ਐੱਸ. ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਦੌਰਾਨ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਦੇ ਹੋਏ। ਤਸਵੀਰ ਗੁਰਿੰਦਰ ਸਿੰਘ।
10-10-2026
ਚੰਡੀਗੜ੍ਹ, 9 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਚੰਡੀਗੜ੍ਹ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਉਣ ਲਈ ਨਗਰ ਨਿਗਮ ਦੇ ਯਤਨਾਂ ਦੇ ਨਾਲ-ਨਾਲ ਲੋਕਾਂ ਦੀ ਸਰਗਰਮ ਭਾਗੀਦਾਰੀ ਵੀ ਲਾਜ਼ਮੀ ਹੈ। ਇਹ ਗੱਲ ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ ਨੇ ਐੱਨ.ਐੱਮ.ਆਈ.ਐੱਮ.ਐੱਸ. ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਦੌਰਾਨ ਕਹੀ। ਇਸ ਮੌਕੇ ਆਉਣ ਵਾਲੀ ਨੌਜਵਾਨ ਕਾਨਫਰੰਸ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸ ’ਚ ਕੂੜੇ ਦੀ ਸਰੋਤ ’ਤੇ ਹੀ ਛਾਂਟੀ, ਸੁਚੱਜੇ ਕੂੜਾ ਪ੍ਰਬੰਧਨ ਅਤੇ ਵਾਤਾਵਰਨ ਦੀ ਸੰਭਾਲ ਵਰਗੇ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ। ਮੇਅਰ ਸੌਰਭ ਜੌਸ਼ੀ ਨੇ ਕਿਹਾ ਕਿ ਨੌਜਵਾਨਾਂ ਵਿਚ ਸਮਾਜ ’ਚ ਸਾਰਥਕ ਤਬਦੀਲੀ ਲਿਆਉਣ ਦੀ ਸਮਰੱਥਾ ਅਤੇ ਸਿਰਜਣਾਤਮਕਤਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਫ਼ਾਈ ਅਤੇ ਵਾਤਾਵਰਨ ਸੰਭਾਲ ਦੇ ਦੂਤ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਰੋਜ਼ਾਨਾ ਜੀਵਨ ਵਿਚ ਵਾਤਾਵਰਨ ਪੱਖੀ ਆਦਤਾਂ ਅਪਣਾਉਣ ਅਤੇ ਹੋਰਨਾਂ ਨੂੰ ਵੀ ਇਸ ਲਈ ਪ੍ਰੇਰਿਤ ਕਰਨ। ਮੁਲਾਕਾਤ ਦੌਰਾਨ ਵਿਦਿਆਰਥੀਆਂ ਨੇ ਕੂੜੇ ਨੂੰ ਪੈਦਾ ਹੋਣ ਵਾਲੀ ਥਾਂ ’ਤੇ ਹੀ ਗਿੱਲੇ ਅਤੇ ਸੁੱਕੇ ਕੂੜੇ ਵਜੋਂ ਵੱਖਰਾ ਕਰਨ, ਇਸ ਦੇ ਜ਼ਿੰਮੇਵਾਰੀ ਨਾਲ ਨਿਪਟਾਰੇ ਅਤੇ ਲੋਕਾਂ ਵਿੱਚ ਵਾਤਾਵਰਨ ਪ੍ਰਤੀ ਜਾਗਰੂਕਤਾ ਵਧਾਉਣ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੇ ਨਾਲ ਹੀ ਸ਼ਹਿਰ ਦੀਆਂ ਸਫ਼ਾਈ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਨਵੇਂ ਵਿਚਾਰਾਂ ਅਤੇ ਨੌਜਵਾਨਾਂ ਦੀ ਅਗਵਾਈ ਹੇਠ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ। ਆਉਣ ਵਾਲੀ ਨੌਜਵਾਨ ਕਾਨਫਰੰਸ ਵਿਚ ਵਿਦਿਆਰਥੀਆਂ ਨੂੰ ਸ਼ਹਿਰੀ ਸਮੱਸਿਆਵਾਂ ’ਤੇ ਵਿਚਾਰ ਸਾਂਝੇ ਕਰਨ ਅਤੇ ਕੂੜਾ ਪ੍ਰਬੰਧਨ ਤੇ ਵਾਤਾਵਰਨ ਸੁਰੱਖਿਆ ਲਈ ਅਮਲੀ ਹੱਲ ਸੁਝਾਉਣ ਦਾ ਮੌਕਾ ਮਿਲੇਗਾ। ਇਸ ਪਹਿਲਕਦਮੀ ਰਾਹੀਂ ਵਿਦਿਅਕ ਸੰਸਥਾਵਾਂ ਅਤੇ ਚੰਡੀਗੜ੍ਹ ਨਗਰ ਨਿਗਮ ਵਿਚਾਲੇ ਸਹਿਯੋਗ ਵਧਾਉਣ ਦੇ ਨਾਲ-ਨਾਲ ਨੌਜਵਾਨਾਂ ਵਿੱਚ ਨਾਗਰਿਕ ਜ਼ਿੰਮੇਵਾਰੀ ਦੀ ਭਾਵਨਾ ਮਜ਼ਬੂਤ ਕਰਨ ਦਾ ਉਦੇਸ਼ ਹੈ। ਨਗਰ ਨਿਗਮ ਵਲੋਂ ਸ਼ਹਿਰ ਨੂੰ ਸਾਫ਼, ਹਰਿਆ-ਭਰਿਆ ਅਤੇ ਵਾਤਾਵਰਨ ਪੱਖੋਂ ਟਿਕਾਊ ਬਣਾਉਣ ਲਈ ਲੋਕਾਂ ਦੀ ਭਾਗੀਦਾਰੀ ਅਤੇ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।