10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਐੱਨ. ਐੱਸ. ਕਿਊ. ਐੱਫ. ਵੋਕੇਸ਼ਨਲ ਟੀਚਰਜ਼ ਫ਼ਰੰਟ ਵਲੋਂ ਵਿੱਦਿਆ ਭਵਨ ਅੱਗੇ ਪੱਕਾ ਧਰਨਾ ਸ਼ੁਰੂ

ਐੱਸ. ਏ.

ਅਜੀਤ ਡੈਸਕ 10-10-2026
ਐੱਸ. ਏ. ਐੱਸ. ਨਗਰ, 9 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਐੱਨ. ਐੱਸ. ਕਿਊ. ਐੱਫ. ਵੋਕੇਸ਼ਨਲ ਟੀਚਰਜ਼ ਫ਼ਰੰਟ ਪੰਜਾਬ ਵਲੋਂ ਪੰਜਾਬ ਸਰਕਾਰ ਦੇ ਲਾਰਿਆਂ ਤੋਂ ਤੰਗ ਆ ਕੇ ਸਥਾਨਕ ਫੇਜ-8 ਸਥਿਤ ਵਿੱਦਿਆ ਭਵਨ ਅੱਗੇ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮੌਕੇ ਐੱਨ. ਐੱਸ. ਕਿਊ. ਐੱਫ. ਵੋਕੇਸ਼ਨਲ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਅਧਿਆਪਕ ਆਗੂਆਂ ਰਣਜੀਤ ਸਿੰਘ, ਭੁਪਿੰਦਰ ਸਿੰਘ, ਰਣਜੀਤ ਸਿੰਘ, ਗੁਰਜੀਤ ਸਿੰਘ, ਮਹਿਤਾਬ ਸਿੰਘ, ਮਨਪ੍ਰੀਤ ਸਿੰਘ ਆਦਿ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ 3720 ਕੰਮ ਕਰ ਰਹੇ ਵੋਕੇਸ਼ਨਲ ਅਧਿਆਪਕਾਂ ਨੂੰ ਪੰਜਾਬ ਸਰਕਾਰ ਨੇ ਆਊਟਸੋਰਸ/ਕੰਪਨੀਆਂ ਅਧੀਨ ਭਰਤੀ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ 12 ਸਾਲਾਂ ਤੋਂ ਹੋ ਰਹੇ ਸ਼ੋਸ਼ਣ ਬਾਰੇ ਜਾਣੂ ਕਰਵਾਇਆ ਜਾਂਦਾ ਹੈ, ਪਰ ਇਨ੍ਹਾਂ ਕੰਪਨੀਆਂ ਤੋਂ ਮਿਲਣ ਵਾਲੇ ਕਮਿਸ਼ਨ ਕਾਰਨ ਸਰਕਾਰ ਇਨ੍ਹਾਂ ’ਤੇ ਕੋਈ ਕਾਰਵਾਈ ਨਹੀਂ ਕਰ ਰਹੀ। ਆਗੂਆਂ ਨੇ ਕਿਹਾ ਕਿ ਯੂਨੀਅਨ ਵਲੋਂ ਮੰਤਰੀ ਤੇ ਅਧਿਕਾਰੀਆਂ ਨਾਲ ਕਈ ਮੀਟਿੰਗ ਕਰਨ ਉਪਰੰਤ ਵੀ ਸਰਕਾਰ ਅਤੇ ਵਿਭਾਗ ਵਲੋਂ ਅਜੇ ਤੱਕ ਉਨ੍ਹਾਂ ਦੇ ਹੱਕ ਵਿਚ ਕੋਈ ਨੀਤੀ ਨਹੀਂ ਬਣਾਈ ਜਦਕਿ ਨਾਲ ਦੇ ਸੂਬੇ ਹਰਿਆਣੇ ਵਿਚ ਵੋਕੇਸ਼ਨਲ ਅਧਿਆਪਕਾਂ ਨੂੰ ਪਿਛਲੇ 5 ਸਾਲਾਂ ਤੋਂ ਨੀਤੀ ਬਣਾ ਕੇ ਉਨ੍ਹਾਂ ਤੋਂ ਵੱਧ ਤਨਖ਼ਾਹਾਂ ਅਤੇ ਨੌਕਰੀ ਦੀ ਸੁਰੱਖਿਆ ਦੀ ਦਿੱਤੀ ਗਈ ਹੈ। ਆਗੂਆਂ ਨੇ ਐਲਾਨ ਕੀਤਾ ਗਿਆ ਕਿ ਜਦੋਂ ਤੱਕ ਇਨ੍ਹਾਂ ਅਧਿਆਪਕਾਂ ਦੀ ਮੰਗਾਂ ਦਾ ਕੋਈ ਪੱਕਾ ਹੱਲ ਨਹੀਂ ਕੀਤਾ ਜਾਂਦਾ ਉਦੋਂ ਤੱਕ ਪੱਕਾ ਧਰਨਾ ਜਾਰੀ ਰਹੇਗਾ। ਇਸ ਪੱਕੇ ਧਰਨੇ ਦੌਰਾਨ ਜੇ ਕਿਸੇ ਤਰੀਕੇ ਦੀ ਕੋਈ ਦੁਰਘਟਨਾ ਹੁੰਦੀ ਹੈ ਤਾਂ ਉਸ ਦੀ ਜ਼ਿੰਮੇਵਾਰੀ ਸਿੱਧੇ ਤੌਰ ਤੇ ਸਰਕਾਰ ਅਤੇ ਵਿਭਾਗ ਦੀ ਹੋਵੇਗੀ।
ਪਿਛਲੀ ਖ਼ਬਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਵਲੋਂ ਆਪਣੇ ਜਨਮ ਦਿਨ ਮੌਕੇ 2 ਹਜ਼ਾਰ ਔਰਤਾਂ ਨੂੰ ਸੂਟ ਤੇ 21 ਦਿਵਿਆਂਗਾਂ ਨੂੰ ਟ੍ਰਾਈ-ਸਾ... ਅਗਲੀ ਖ਼ਬਰ ਵੋਟ ਚੋਰੀ ਦੇ ਨਾਂਅ ’ ਤੇ ਕੇਂਦਰ ਸਰਕਾਰ ਦੀ ਦੋਗਲੀ ਨੀਤੀ ਆਈ ਸਾਹਮਣੇ - ਟਿੰਕੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।