10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਖੇਤੀਬਾੜੀ ਵਿਭਾਗ ਵਲੋਂ ਹਾੜ੍ਹੀ 2026 ਦੀਆਂ ਫ਼ਸਲਾਂ ਸੰਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 13 ਨੂੰ

ਐੱਸ. ਏ.

ਅਜੀਤ ਡੈਸਕ 10-10-2026
ਐੱਸ. ਏ. ਐੱਸ. ਨਗਰ, 9 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਮੁਹਾਲੀ ਵਲੋਂ ਹਾੜ੍ਹੀ-2026 ਦੀਆਂ ਫ਼ਸਲਾਂ ਬਾਰੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਪ੍ਰਦਾਨ ਕਰਨ ਲਈ 13 ਅਕਤੂਬਰ ਨੂੰ ਸਵੇਰੇ 10 ਵਜੇ ਕਿਸਾਨ ਵਿਕਾਸ ਚੈਂਬਰ ਐਰੋਸਿਟੀ ਬਲਾਕ-ਸੀ ਏਅਰਪੋਰਟ ਚੌਕ ਮੁਹਾਲੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਰਾਕੇਸ਼ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਲਗਭਗ 1200 ਕਿਸਾਨ/ ਕਿਸਾਨ ਬੀਬੀਆਂ ਇਸ ਸਿਖਲਾਈ ਕੈਂਪ ‘ਚ ਭਾਗ ਲੈਣਗੀਆਂ, ਜਿਥੇ ਕਿ ਖੇਤੀਬਾੜੀ ਵਿਭਾਗ ਦੇ ਮਾਹਿਰ ਅਧਿਕਾਰੀਆਂ ਵਲੋਂ ਹਾੜ੍ਹੀ ਦੀਆਂ ਫ਼ਸਲਾਂ, ਨਵੀਆਂ ਤਕਨੀਕਾਂ, ਫ਼ਸਲਾਂ ਦੀ ਸਾਂਭ-ਸੰਭਾਲ ਅਤੇ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਮੁਹਾਲੀ ਕੋਮਲ ਮਿੱਤਲ ਵਲੋਂ ਕੀਤਾ ਜਾਵੇਗਾ, ਜਦਕਿ ਪ੍ਰੋਗਰਾਮ ਦੀ ਪ੍ਰਧਾਨਗੀ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਕੀਤੀ ਜਾਵੇਗੀ। ਇਸ ਮੌਕੇ ਮੁੱਖ ਮਹਿਮਾਨ ਵਜੋਂ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ, ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਹਾਜ਼ਰੀ ਭਰਨਗੇ।
ਪਿਛਲੀ ਖ਼ਬਰ ਠੱਗੀ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵਲੋਂ ਖਾਟੂ ਸ਼ਿਆਮ ਤੇ ਸਾਲਾਸਰ ਲਈ ਬੱਸ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।