11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸੁਖਬੀਰ ਵਲੋਂ ਵਿਲੀ ਨੂੰ ਚੰਡੀਗੜ੍ਹ ਪਾਰਟੀ ਇਕਾਈ ਦੇ ਪ੍ਰਧਾਨ ਤੇ ਬੀਬੀ ਜੌਹਲ ਨੂੰ ਮਹਿਲਾ ਵਿੰਗ ਦੀ ਪ੍ਰਧਾਨ ਵਜੋਂ ਕੀਤਾ ਨਿਯੁਕਤ

ਚੰਡੀਗੜ੍ਹ, 10 ਅਕਤੂਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਦੀ ਰਾਜਧਾਨੀ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ, ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਚੰਡੀਗੜ੍ਹ ਵਿਚ ਪਾਰਟੀ ਸੰਗਠਨ ਦੀ ਅਗਵਾਈ ਕਰਨ ਲਈ ਇਕ ਨਵੀਂ ਟੀਮ ਦਾ ਐਲਾਨ ਕੀਤਾ।

ਚਰਨਜੀਤ ਸਿੰਘ ਵਿਲੀ, ਬੀਬੀ ਸਤਵੰਤ ਕੌਰ ਜੌਹਲ 11-10-2026
ਚੰਡੀਗੜ੍ਹ, 10 ਅਕਤੂਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਦੀ ਰਾਜਧਾਨੀ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ, ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਚੰਡੀਗੜ੍ਹ ਵਿਚ ਪਾਰਟੀ ਸੰਗਠਨ ਦੀ ਅਗਵਾਈ ਕਰਨ ਲਈ ਇਕ ਨਵੀਂ ਟੀਮ ਦਾ ਐਲਾਨ ਕੀਤਾ। ਪਾਰਟੀ ਦੇ ਮਿਹਨਤੀ ਅਤੇ ਇਮਾਨਦਾਰ ਆਗੂ ਚਰਨਜੀਤ ਸਿੰਘ ਵਿਲੀ ਨੂੰ ਪਾਰਟੀ ਦੀ ਚੰਡੀਗੜ੍ਹ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ, ਪਾਰਟੀ ਦੀ ਮਹਿਲਾ ਵਿੰਗ ਦੀ ਪ੍ਰਧਾਨ ਵਜੋਂ ਇਕ ਸਮਰਪਿਤ ਅਤੇ ਮਿਹਨਤੀ ਮਹਿਲਾ ਆਗੂ ਬੀਬੀ ਸਤਵੰਤ ਕੌਰ ਜੋਹਲ ਨੂੰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਬਾਕੀ ਅਹੁਦੇਦਾਰਾਂ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। ਇਹ ਫ਼ੈਸਲਾ ਅੱਜ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਡੂੰਘੀ ਸਲਾਹ-ਮਸ਼ਵਰੇ ਤੋਂ ਬਾਅਦ ਲਿਆ ਗਿਆ। ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਇਹ ਜਾਣਕਾਰੀ ਸੋਸ਼ਲ ਮੀਡੀਆ ਰਾਹੀ ਸਾਂਝੀ ਕੀਤੀ ਗਈ।
ਪਿਛਲੀ ਖ਼ਬਰ ਪਿੰਡ ਜਗਤਪੁਰਾ ਵਿਖੇ ਮੁਫ਼ਤ ਮੈਡੀਕਲ ਕੈਂਪ ਦੌਰਾਨ 550 ਤੋਂ ਵੱਧ ਮਰੀਜ਼ਾਂ ਦੀ ਜਾਂਚ ਲੋੜਵੰਦਾਂ ਨੂੰ ਵੰਡੀਆਂ ਮੁਫ਼ਤ ਦਵਾਈਆਂ ਅਗਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਦੀ ਡਵੀਜ਼ਨ ਪੱਧਰੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।