11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸੇਂਟ ਸੋਲਜਰ ਸਕੂਲ ਦੇ ਐੱਨ . ਐੱਸ . ਐੱਸ ਵਲੰਟੀਅਰਾਂ ਨੇ ਹੱਲੋ ਮਾਜਰਾ ਵਿਚ ਕੱਢੀ ਜਾਗਰੂਕਤਾ ਰੈਲੀ

ਚੰਡੀਗੜ੍ਹ, 10 ਅਕਤੂਬਰ (ਸੁਖਵਿੰਦਰ ਸਿੰਘ ਸ਼ਾਨ) - ਸੇਂਟ ਸੋਲਜਰ ਇੰਟਰਨੈਸ਼ਨਲ ਸਕੂਲ ਸੈਕਟਰ 28 ਚੰਡੀਗੜ੍ਹ ਦੀ ਰਾਸ਼ਟਰੀ ਸੇਵਾ ਯੋਜਨਾ (ਐੱਨ. ਐੱਸ.

ਅਜੀਤ ਡੈਸਕ 11-10-2026
ਚੰਡੀਗੜ੍ਹ, 10 ਅਕਤੂਬਰ (ਸੁਖਵਿੰਦਰ ਸਿੰਘ ਸ਼ਾਨ) - ਸੇਂਟ ਸੋਲਜਰ ਇੰਟਰਨੈਸ਼ਨਲ ਸਕੂਲ ਸੈਕਟਰ 28 ਚੰਡੀਗੜ੍ਹ ਦੀ ਰਾਸ਼ਟਰੀ ਸੇਵਾ ਯੋਜਨਾ (ਐੱਨ.ਐੱਸ.ਐੱਸ) ਇਕਾਈ ਨੇ ਹੱਲੋ ਮਾਜਰਾ ਇਲਾਕੇ ਵਿਚ ਇਕ ਜਾਗਰੂਕਤਾ ਰੈਲੀ ਕੱਢੀ, ਜਿਸ ਦਾ ਉਦੇਸ਼ ਸਾਫ਼ ਸਫ਼ਾਈ, ਸਵੱਛ ਭਾਰਤ ਅਭਿਆਨ ਅਤੇ ਨਸ਼ਿਆਂ ਦੀ ਦੁਰਵਰਤੋਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨਾ ਸੀ। ਰੈਲੀ ਦੌਰਾਨ ਐੱਨ.ਐੱਸ.ਐੱਸ ਵਲੰਟੀਅਰਾਂ ਨੇ ਇਲਾਕੇ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕੀਤਾ ਅਤੇ ਸਥਾਨਕ ਨਿਵਾਸੀਆਂ ਨਾਲ ਗੱਲਬਾਤ ਕੀਤੀ। ਵਲੰਟੀਅਰਾਂ ਨੇ ਇਲਾਕਾ ਨਿਵਾਸੀਆਂ ਨੂੰ ਘਰਾਂ ਅਤੇ ਇਲਾਕੇ ਵਿਚ ਸਫ਼ਾਈ ਰੱਖਣ, ਕੂੜਾ ਖੁੱਲੇ੍ਹਆਮ ਸੁੱਟਣ ਤੋਂ ਬਚਣ ਅਤੇ ਕੂੜੇਦਾਨਾਂ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ। ਇਸ ਤੋਂ ਇਲਾਵਾ ‘ਨਸ਼ਿਆਂ ਨੂੰ ਨਾ ਕਹੋ’ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਸਰੀਰਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਗਈ। ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਉਤਸ਼ਾਹਿਤ ਕੀਤਾ ਗਿਆ। ਜਾਗਰੂਕਤਾ ਨਾਅਰਿਆਂ ਅਤੇ ਸਿੱਧੇ ਸੰਪਰਕ ਰਾਹੀਂ ਵਲੰਟੀਅਰਾਂ ਨੇ ਇੱਕ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਲੋਕਾਂ ਨੂੰ ਅਪੀਲ ਕੀਤੀ। ਇਸ ਜਾਗਰੂਕਤਾ ਰੈਲੀ ਨੇ ਵਲੰਟੀਅਰਾਂ ਨੂੰ ਸਮਾਜਿਕ ਜ਼ਿੰਮੇਵਾਰੀ ਦਾ ਪ੍ਰਦਰਸ਼ਨ ਕਰਨ, ਲੀਡਰਸ਼ਿਪ ਹੁਨਰ ਵਿਕਸਤ ਕਰਨ ਅਤੇ ਭਾਈਚਾਰਕ ਸੇਵਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦਾ ਮੌਕਾ ਵੀ ਪ੍ਰਦਾਨ ਕੀਤਾ।
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਸਟੂਡੈਂਟ ਸੈਂਟਰ ’ ਚ ਮਾਨਸਿਕ ਸਿਹਤ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਸਰਕਾਰੀ ਸੜਕ ਬਣਾਉਣ ਨੂੰ ਲੈ ਕੇ ਸਾਬਕਾ ਮੇਅਰ ਦੇ ਪਤੀ ਤੇ ਭਾਣਜੇ ਵਿਚਾਲੇ ਝੜਪ ਪਿਸਤੌਲ ਦਿਖਾ ਕੇ ਧਮਕਾਉਣ ਦੇ ਲਾਏ ਦੋਸ਼, ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।