11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

26 ਸਾਲਾ ਨੌਜਵਾਨ ਦੀ ਸੜਕ ਹਾਦਸੇ ’ ਚ ਮੌਤ ਫ਼ੈਕਟਰੀ ’ਚੋਂ ਨਿਕਲੀ ਟਰੈਕਟਰ-ਟਰਾਲੀ ਦੇ ਕੱਟ ਮਾਰਨ ਦਾ ਦੋਸ਼, ਪੁਲਿਸ ਵਲੋਂ ਮਾਮਲਾ ਦਰਜ

ਲਾਲੜੂ, 10 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਅੰਬਾਲਾ-ਚੰਡੀਗੜ੍ਹ ਹਾਈਵੇਅ ‘ਤੇ ਅੰਬਾਲਾ ਤੋਂ ਲਾਲੜੂ ਵੱਲ ਪਰਤ ਰਹੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਸਰਸੀਣੀ ਕੱਟ ਨੇੜੇ ਟਰੈਕਟਰ-ਟਰਾਲੀ ਨਾਲ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਗਈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਫੈਕਟਰੀ ਵਿਚੋਂ ਸਾਮਾਨ ਲੋਡ ਕਰਕੇ ਨਿਕਲੀ ਟਰੈਕਟਰ-ਟਰਾਲੀ ਦੇ ਚਾਲਕ ਵਲੋਂ ਕਥਿਤ ਤੌਰ ‘ਤੇ ਬਿਨਾਂ ਪਿੱਛੋਂ ਆ ਰਹੀ ਆਵਾਜਾਈ ਦਾ ਧਿਆਨ ਰੱਖਦੇ ਹੋਏ ਅਚਾਨਕ ਸੜਕ ‘ਤੇ ਕੱਟ ਮਾਰ ਦਿੱਤਾ ਗਿਆ।

ਅਜੀਤ ਡੈਸਕ 11-10-2026
ਲਾਲੜੂ, 10 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਅੰਬਾਲਾ-ਚੰਡੀਗੜ੍ਹ ਹਾਈਵੇਅ ‘ਤੇ ਅੰਬਾਲਾ ਤੋਂ ਲਾਲੜੂ ਵੱਲ ਪਰਤ ਰਹੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਸਰਸੀਣੀ ਕੱਟ ਨੇੜੇ ਟਰੈਕਟਰ-ਟਰਾਲੀ ਨਾਲ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਗਈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਫੈਕਟਰੀ ਵਿਚੋਂ ਸਾਮਾਨ ਲੋਡ ਕਰਕੇ ਨਿਕਲੀ ਟਰੈਕਟਰ-ਟਰਾਲੀ ਦੇ ਚਾਲਕ ਵਲੋਂ ਕਥਿਤ ਤੌਰ ‘ਤੇ ਬਿਨਾਂ ਪਿੱਛੋਂ ਆ ਰਹੀ ਆਵਾਜਾਈ ਦਾ ਧਿਆਨ ਰੱਖਦੇ ਹੋਏ ਅਚਾਨਕ ਸੜਕ ‘ਤੇ ਕੱਟ ਮਾਰ ਦਿੱਤਾ ਗਿਆ। ਇਸ ਦੌਰਾਨ ਮੋਟਰਸਾਈਕਲ ਟਰੈਕਟਰ-ਟਰਾਲੀ ਨਾਲ ਟਕਰਾ ਗਿਆ। ਪੁਲਿਸ ਨੇ ਟਰੈਕਟਰ ਦੇ ਰਜਿਸਟ੍ਰੇਸ਼ਨ ਨੰਬਰ ਦੇ ਆਧਾਰ ‘ਤੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਵਿਚ ਜਾਨ ਗੁਆਉਣ ਵਾਲੇ ਨੌਜਵਾਨ ਦੀ ਪਛਾਣ ਜਸਵੰਤ ਸਿੰਘ (26) ਪੁੱਤਰ ਉਦੈ ਪ੍ਰਤਾਪ ਸਿੰਘ ਵਜੋਂ ਹੋਈ ਹੈ, ਜੋ ਕਿ ਮੂਲ ਰੂਪ ਵਿਚ ਉੱਤਰ ਪ੍ਰਦੇਸ਼ ਦੇ ਇਲਾਹਾਬਾਦ ਦਾ ਰਹਿਣ ਵਾਲਾ ਸੀ ਅਤੇ ਪਿਛਲੇ ਕਾਫ਼ੀ ਸਮੇਂ ਤੋਂ ਲਾਲੜੂ ਮੰਡੀ ਵਿਖੇ ਕਿਰਾਏ ਦੇ ਮਕਾਨ ਵਿਚ ਰਹਿੰਦੇ ਹੋਏ ਇਕ ਨਿੱਜੀ ਅਦਾਰੇ ਵਿਚ ਨੌਕਰੀ ਕਰਦਾ ਸੀ। ਹਾਸਿਲ ਜਾਣਕਾਰੀ ਮੁਤਾਬਿਕ ਜਸਵੰਤ ਸਿੰਘ ਸਵੇਰੇ ਕਰੀਬ 10 ਵਜੇ ਕਿਸੇ ਨਿੱਜੀ ਕੰਮ ਲਈ ਅੰਬਾਲਾ ਗਿਆ ਸੀ ਅਤੇ ਕੰਮ ਨਿਪਟਾਉਣ ਉਪਰੰਤ ਜਦੋਂ ਉਹ ਆਪਣੇ ਮੋਟਰਸਾਈਕਲ ‘ਤੇ ਲਾਲੜੂ ਵੱਲ ਵਾਪਸ ਆ ਰਿਹਾ ਸੀ ਤਾਂ ਸਰਸੀਣੀ ਕੱਟ ਨੇੜੇ ਇਹ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸੇ ਦੌਰਾਨ ਇਕ ਫੈਕਟਰੀ ਵਿਚੋਂ ਸਾਮਾਨ ਲੋਡ ਕਰਕੇ ਨਿਕਲੀ ਟਰੈਕਟਰ-ਟਰਾਲੀ ਦੇ ਚਾਲਕ ਨੇ ਕਥਿਤ ਤੌਰ ‘ਤੇ ਅੰਬਾਲਾ ਵਾਲੇ ਪਾਸਿਓਂ ਆ ਰਹੇ ਵਾਹਨਾਂ ਨੂੰ ਦੇਖੇ ਬਿਨਾਂ ਹੀ ਅਚਾਨਕ ਲਾਲੜੂ ਵੱਲ ਮੋੜ ਕੱਟ ਦਿੱਤਾ। ਇਸ ਕਾਰਨ ਜਸਵੰਤ ਸਿੰਘ ਦਾ ਮੋਟਰਸਾਈਕਲ ਟਰੈਕਟਰ-ਟਰਾਲੀ ਨਾਲ ਟਕਰਾ ਗਿਆ ਅਤੇ ਹਾਦਸੇ ਵਿਚ ਉਸ ਦੀ ਜਾਨ ਚਲੀ ਗਈ। ਇਸ ਸੰਬੰਧੀ ਮਾਮਲੇ ਦੇ ਤਫ਼ਤੀਸ਼ੀ ਅਧਿਕਾਰੀ ਏ. ਐੱਸ. ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਟਰੈਕਟਰ ਦੇ ਰਜਿਸਟ੍ਰੇਸ਼ਨ ਨੰਬਰ ਦੇ ਆਧਾਰ ‘ਤੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਮ੍ਰਿਤਕ ਦੇਹ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।ੋ
ਪਿਛਲੀ ਖ਼ਬਰ ਵਿਧਾਇਕ ਰੰਧਾਵਾ ਦੀ ਅਗਵਾਈ ਹੇਠ ਬਲਟਾਣਾ ਤੋਂ ਭਾਜਪਾ ਨਾਲ ਜੁੜੇ ਵੱਡੀ ਗਿਣਤੀ ਪਰਿਵਾਰ ‘ ਆਪ ’ ’ ਚ ਸ਼ਾਮਿਲ ਅਗਲੀ ਖ਼ਬਰ ਹਮਨਾਮ ਔਰਤ ਨੂੰ ਖੜ੍ਹਾ ਕਰਕੇ ਧੋਖੇ ਨਾਲ ਜ਼ਮੀਨ ਦੀ ਰਜਿਸਟਰੀ ਕਰਵਾਉਣ ਦੇ ਮਾਮਲੇ ’ਚ ਔਰਤ ਸਮੇਤ ਤਿੰਨ ਖਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।