11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਜੀਤੀ ਪਡਿਆਲਾ ਵਲੋਂ ਪਿੰਡ ਸਿੰਘਪੁਰਾ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਕੁਰਾਲੀ, 10 ਅਕਤੂਬਰ (ਹਰਪ੍ਰੀਤ ਸਿੰਘ)-ਵਿਧਾਨ ਸਭਾ ਹਲਕਾ ਖਰੜ ਅੰਦਰ ਕਾਂਗਰਸ ਪਾਰਟੀ ਦੀਆਂ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵਲੋਂ ਪਿੰਡ ਸਿੰਘਪੁਰਾ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਮੁੱਖ ਤੌਰ ‘ਤੇ ਆਗਾਮੀ ਵਿਧਾਨ ਸਭਾ ਚੋਣਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 11-10-2026
ਕੁਰਾਲੀ, 10 ਅਕਤੂਬਰ (ਹਰਪ੍ਰੀਤ ਸਿੰਘ)-ਵਿਧਾਨ ਸਭਾ ਹਲਕਾ ਖਰੜ ਅੰਦਰ ਕਾਂਗਰਸ ਪਾਰਟੀ ਦੀਆਂ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵਲੋਂ ਪਿੰਡ ਸਿੰਘਪੁਰਾ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਮੁੱਖ ਤੌਰ ‘ਤੇ ਆਗਾਮੀ ਵਿਧਾਨ ਸਭਾ ਚੋਣਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜੀਤੀ ਪਡਿਆਲਾ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਭ੍ਰਿਸ਼ਟਾਚਾਰ ਦੇ ਕਥਿਤ ਦੋਸ਼ਾਂ ਨਾਲ ਘਿਰੀ ਹੋਈ ਹੈ, ਜਦਕਿ ਸਰਕਾਰ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੇ ਮਸਲਿਆਂ ਦੇ ਹੱਲ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅੱਜ ਨਸ਼ਿਆਂ ਤੋਂ ਮੁਕਤੀ, ਬਿਹਤਰ ਸਿਹਤ ਸੇਵਾਵਾਂ, ਸਿੱਖਿਆ ਅਤੇ ਵਿਕਾਸ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਹਾਸਿਲ ਕਰਨ ਲਈ ਲੋਕਾਂ ਨੂੰ ਵੱਡੇ-ਵੱਡੇ ਸੁਪਨੇ ਦਿਖਾਏ ਸਨ, ਜੋ ਕਿ ਅੱਜ ਚਕਨਾਚੂਰ ਹੋ ਚੁੱਕੇ ਹਨ। ਉਨ੍ਹਾਂ 2027 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਹਲਕਾ ਖਰੜ ‘ਚ ਬੂਥ ਪੱਧਰ ਤੱਕ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਸੁਖਦੇਵ ਸਿੰਘ ਸਾਬਕਾ ਸਰਪੰਚ ਬਰੌਲੀ, ਜਸਪ੍ਰੀਤ ਸਿੰਘ ਸਾਬਕਾ ਸਰਪੰਚ ਬਦਨਪੁਰ, ਕੁਲਦੀਪ ਸਿੰਘ ਸਰਪੰਚ ਸਿੰਘਪੁਰਾ, ਚੰਦਨਪ੍ਰੀਤ ਸਿੰਘ ਮੰਗੀ, ਜਸਬੀਰ ਸਿੰਘ ਅਤੇ ਦਰਸ਼ਨ ਸਿੰਘ ਸਮੇਤ ਹੋਰ ਕਾਂਗਰਸੀ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਰੇਲ-ਗੱਡੀ ਦੀ ਲਪੇਟ ’ਚ ਆਉਣ ਕਾਰਨ ਅਣਪਛਾਤੇ ਨੌਜਵਾਨ ਦੀ ਮੌਤ ਅਗਲੀ ਖ਼ਬਰ ਵਿਧਾਇਕ ਰੰਧਾਵਾ ਦੀ ਅਗਵਾਈ ਹੇਠ ਬਲਟਾਣਾ ਤੋਂ ਭਾਜਪਾ ਨਾਲ ਜੁੜੇ ਵੱਡੀ ਗਿਣਤੀ ਪਰਿਵਾਰ ‘ ਆਪ ’ ’ ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।