11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹਰ ਲੋੜਵੰਦ ਤੱਕ ਸਮੇਂ ਸਿਰ ਸਰਕਾਰੀ ਸਹਾਇਤਾ ਪਹੁੰਚਾਉਣ ਲਈ ਪੰਜਾਬ ਸਰਕਾਰ ਵਚਨਬੱਧ

ਚੰਡੀਗੜ੍ਹ, 10 ਅਕਤੂਬਰ (ਅਜੀਤ ਬਿਊਰੋ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਖ਼ਾਸ ਕਰਕੇ ਸਮਾਜ ਦੇ ਕਮਜ਼ੋਰ, ਹਾਸ਼ੀਏ ’ਤੇ ਰਹਿੰਦੇ ਅਤੇ ਲੋੜਵੰਦ ਵਰਗਾਂ ਨੂੰ ਸਮਾਜਿਕ ਸੁਰੱਖਿਆ ਪ੍ਰਦਾਨ ਕਰਨ ਲਈ ਲਗਾਤਾਰ ਨਤੀਜਾ ਕੇਂਦਰਿਤ ਕਦਮ ਚੁੱਕ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.

ਡਾ. ਬਲਜੀਤ ਕੌਰ 11-10-2026
ਚੰਡੀਗੜ੍ਹ, 10 ਅਕਤੂਬਰ (ਅਜੀਤ ਬਿਊਰੋ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਖ਼ਾਸ ਕਰਕੇ ਸਮਾਜ ਦੇ ਕਮਜ਼ੋਰ, ਹਾਸ਼ੀਏ ’ਤੇ ਰਹਿੰਦੇ ਅਤੇ ਲੋੜਵੰਦ ਵਰਗਾਂ ਨੂੰ ਸਮਾਜਿਕ ਸੁਰੱਖਿਆ ਪ੍ਰਦਾਨ ਕਰਨ ਲਈ ਲਗਾਤਾਰ ਨਤੀਜਾ ਕੇਂਦਰਿਤ ਕਦਮ ਚੁੱਕ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵਲੋਂ ਕੀਤਾ ਗਿਆ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਹੁਣ ਤੱਕ 3,243 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਸੂਬੇ ਦੇ 36.39 ਲੱਖ ਲਾਭਪਾਤਰੀਆਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਲੋੜਵੰਦ ਲੋਕਾਂ ਨੂੰ ਸਨਮਾਨਜਨਕ ਅਤੇ ਸੁਰੱਖਿਅਤ ਜੀਵਨ ਜਿਊਣ ਲਈ ਮਜ਼ਬੂਤ ਸਹਾਰਾ ਦੇਣਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਅਤੇ ਆਸ਼ਰਿਤ ਬੱਚਿਆਂ ਲਈ ਵਿੱਤੀ ਸਹਾਇਤਾ ਵਜੋਂ 841.76 ਕਰੋੜ ਰੁਪਏ ਦੀ ਰਾਸ਼ੀ 9.45 ਲੱਖ ਲਾਭਪਾਤਰੀਆਂ ਨੂੰ ਜਾਰੀ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਵਜੋਂ 2,401.67 ਕਰੋੜ ਰੁਪਏ ਦੀ ਰਾਸ਼ੀ 26.94 ਲੱਖ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਲਾਭਪਾਤਰੀਆਂ ਨੂੰ ਨਿਰਵਿਘਨ ਸਹਾਇਤਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਦੌਰਾਨ 6,131.91 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਜਿਕ ਸੁਰੱਖਿਆ ਸਕੀਮਾਂ ਸਬੰਧੀ ਲੋਕਾਂ ਵਿਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੀ ਜਾਵੇ, ਯੋਗ ਲਾਭਪਾਤਰੀਆਂ ਦੀਆਂ ਅਰਜ਼ੀਆਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇ ਅਤੇ ਫ਼ੀਲਡ ਪੱਧਰ ’ਤੇ ਨਿਯਮਤ ਨਿਗਰਾਨੀ ਕੀਤੀ ਜਾਵੇ।
ਪਿਛਲੀ ਖ਼ਬਰ ਮਾਈਨਿੰਗ ਮਾਮਲੇ ਵਿਚ ਸੀ . ਬੀ . ਆਈ ਜਾਂਚ ‘ ਆਪ ’ ਸਰਕਾਰ ਦੀ ਨਾਕਾਮੀ ਦਾ ਸਬੂਤ - ਕੇਵਲ ਢਿੱਲੋਂ ਪਹਾੜ ਗ਼ਾਇਬ, ਖ਼ਜ਼ਾਨਾ ਖ਼ਾ... ਅਗਲੀ ਖ਼ਬਰ ਚੰਡੀਗੜ੍ਹ ਯੂਨੀਵਰਸਿਟੀ ਵਲੋਂ ‘ ਕੈਂਪਸ ਟੈਂਕ ’ ਦੇ ਦੂਜੇ ਸੀਜ਼ਨ ਦੀ ਸ਼ੁਰੂਆਤ ਭਾਰਤ ਦੀ ਨੌਜਵਾਨ ਪੀੜ੍ਹੀ ਵਲੋਂ ਮੌਜੂਦਾ ਮੌਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।