ਸਹਿਕਾਰੀ ਸਭਾਵਾਂ ਦੀ ਨਵੀਂ ਪਾਲਿਸੀ ਕਿਸਾਨ ਵਿਰੋਧੀ , ਲੋਕ ਹਿੱਤ ਮਿਸ਼ਨ ਨੇ ਕੀਤਾ ਵਿਰੋਧ
ਕੁਰਾਲੀ 12 ਅਕਤੂਬਰ (ਬਿੱਲਾ ਅਕਾਲਗੜ੍ਹੀਆ) - ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਨੇ ਸਹਿਕਾਰਤਾ ਵਿਭਾਗ ਵਲੋਂ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਕਰਜ਼ਾ ਲੈਣ ਵਾਲੇ ਕਿਸਾਨਾਂ ਲਈ ਲਾਗੂ ਕੀਤੀ ਜਾ ਰਹੀ ਨਵੀਂ ਪਾਲਿਸੀ ਦਾ ਸਖ਼ਤ ਵਿਰੋਧ ਕੀਤਾ ਹੈ। ਮਿਸ਼ਨ ਆਗੂਆਂ ਨੇ ਇਸ ਪਾਲਿਸੀ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਨਵੀਆਂ ਸ਼ਰਤਾਂ ਕਾਰਨ ਕਿਸਾਨਾਂ ’ਤੇ ਆਰਥਿਕ ਬੋਝ ਵਧੇਗਾ ਅਤੇ ਉਨ੍ਹਾਂ ਨੂੰ ਅਗਲੀ ਫ਼ਸਲ ਦੀ ਬਿਜਾਈ ਲਈ ਕਰਜ਼ਾ ਲੈਣ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।
ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੇ ਆਗੂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ: ਬਿੱਲਾ ਅਕਾਲਗੜ੍ਹੀਆ
13-10-2026