‘ਗੈਂਗਸਟਰਾਂ ’ਤੇ ਵਾਰ’ ਦਾ 265ਵਾਂ ਦਿਨ ਪੰਜਾਬ ਪੁਲਿਸ ਵਲੋਂ 556 ਥਾਈਂ ਛਾਪੇਮਾਰੀ, 237 ਕਾਬੂ
‘ਯੁੱਧ ਨਸ਼ਿਆਂ ਵਿਰੁੱਧ’ ਦੇ 590ਵੇਂ ਦਿਨ 196 ਨਸ਼ਾ ਤਸਕਰ ਕਾਬੂ ਚੰਡੀਗੜ੍ਹ, 12 ਅਕਤੂਬਰ (ਅਜੀਤ ਬਿਊਰੋ)- ਸੂਬੇ ’ਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ’ਤੇ ਵਾਰ’ ਦੇ 265ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 556 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 265ਵੇਂ ਦਿਨ, ਪੁਲਿਸ ਟੀਮਾਂ ਨੇ ਇਕ ਹਥਿਆਰ ਸਮੇਤ 237 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 77,993 ਹੋ ਗਈ ਹੈ।
‘ਯੁੱਧ ਨਸ਼ਿਆਂ ਵਿਰੁੱਧ’ ਦੇ 590ਵੇਂ ਦਿਨ 196 ਨਸ਼ਾ ਤਸਕਰ ਕਾਬੂ ਚੰਡੀਗੜ੍ਹ, 12 ਅਕਤੂਬਰ (ਅਜੀਤ ਬਿਊਰੋ)- ਸੂਬੇ ’ਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ’ਤੇ ਵਾਰ’ ਦੇ 265ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 556 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 265ਵੇਂ ਦਿਨ, ਪੁਲਿਸ ਟੀਮਾਂ ਨੇ ਇਕ ਹਥਿਆਰ ਸਮੇਤ 237 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 77,993 ਹੋ ਗਈ ਹੈ। ਇਸ ਤੋਂ ਇਲਾਵਾ 174 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 590ਵੇਂ ਦਿਨ ਵੀ ਜਾਰੀ ਰੱਖਦਿਆਂ 196 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 923 ਗ੍ਰਾਮ ਹੈਰੋਇਨ, 700 ਗ੍ਰਾਮ ਅਫੀਮ, 1001 ਨਸ਼ੀਲੀਆਂ ਗੋਲੀਆਂ ਅਤੇ 7900 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 590 ਦਿਨਾਂ ਵਿੱਚ 84,613 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 24 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।