14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਚੰਡੀਗੜ੍ਹ ਪੁਲਿਸ ਵਲੋਂ ਤਿੰਨ ਨੌਜਵਾਨ ਗ੍ਰਿਫ਼ਤਾਰ , ਕਮਾਨੀਦਾਰ ਚਾਕੂ ਤੇ ਖਿਡੌਣਾ ਪਿਸਤੌਲ ਬਰਾਮਦ

ਚੰਡੀਗੜ੍ਹ, 13 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਇਕ ਕਮਾਨੀਦਾਰ ਚਾਕੂ ਅਤੇ ਖਿਡੌਣਾ ਪਿਸਤੌਲ ਬਰਾਮਦ ਕੀਤੀ ਹੈ। ਪਹਿਲੇ ਮਾਮਲੇ ਵਿਚ ਪੁਲਿਸ ਨੇ 12 ਅਕਤੂਬਰ ਨੂੰ ਮਨੀਮਾਜਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੇੜਿਓਂ ਨਿਊ ਦਰਸ਼ਨੀ ਬਾਗ, ਮਨੀਮਾਜਰਾ ਵਾਸੀ ਸ਼ਾਹਨਵਾਜ਼ ਅਹਿਮਦ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਇਕ ਕਮਾਨੀਦਾਰ ਚਾਕੂ ਬਰਾਮਦ ਕੀਤਾ ਹੈ।

ਅਜੀਤ ਡੈਸਕ 14-10-2026
ਚੰਡੀਗੜ੍ਹ, 13 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਇਕ ਕਮਾਨੀਦਾਰ ਚਾਕੂ ਅਤੇ ਖਿਡੌਣਾ ਪਿਸਤੌਲ ਬਰਾਮਦ ਕੀਤੀ ਹੈ। ਪਹਿਲੇ ਮਾਮਲੇ ਵਿਚ ਪੁਲਿਸ ਨੇ 12 ਅਕਤੂਬਰ ਨੂੰ ਮਨੀਮਾਜਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੇੜਿਓਂ ਨਿਊ ਦਰਸ਼ਨੀ ਬਾਗ, ਮਨੀਮਾਜਰਾ ਵਾਸੀ ਸ਼ਾਹਨਵਾਜ਼ ਅਹਿਮਦ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਇਕ ਕਮਾਨੀਦਾਰ ਚਾਕੂ ਬਰਾਮਦ ਕੀਤਾ ਹੈ। ਇਸ ਸਬੰਧੀ ਥਾਣਾ ਮਨੀਮਾਜਰਾ ਵਿਖੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੂਜੇ ਮਾਮਲੇ ਵਿਚ ਪੁਲਿਸ ਨੇ 3 ਬੀ.ਆਰ.ਡੀ. ਤੋਂ ਰਾਮਦਰਬਾਰ ਨੂੰ ਜਾਂਦੇ ਰਸਤੇ ’ਤੇ ਨਾਕਾਬੰਦੀ ਦੌਰਾਨ ਰਾਮਦਰਬਾਰ ਫੇਜ਼-1 ਵਾਸੀ ਅਕਸ਼ੈ ਅਤੇ ਰੋਹਿਤ ਨੂੰ ਕਾਬੂ ਕੀਤਾ। ਪੁਲਿਸ ਨੇ ਅਕਸ਼ੈ ਕੋਲੋਂ ਇਕ ਕਮਾਨੀਦਾਰ ਚਾਕੂ ਅਤੇ ਰੋਹਿਤ ਕੋਲੋਂ ਇਕ ਖਿਡੌਣਾ ਪਿਸਤੌਲ ਬਰਾਮਦ ਕੀਤੀ। ਇਸ ਤੋਂ ਇਲਾਵਾ ਬਿਨਾਂ ਹੈਲਮਟ ਮੋਟਰਸਾਈਕਲ ’ਤੇ ਸਵਾਰ ਇਨ੍ਹਾਂ ਨੌਜਵਾਨਾਂ ਕੋਲੋਂ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ, ਜਿਸ ਸਬੰਧੀ ਜਾਂਚ ਜਾਰੀ ਹੈ। ਇਸ ਸਬੰਧੀ ਥਾਣਾ ਸੈਕਟਰ-31 ਦੀ ਪੁਲਿਸ ਵਲੋਂ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਮਦਰ ਡੇਅਰੀ ਸਟੋਰ ਦੇ ਤਾਲੇ ਤੋੜ ਕੇ 329 ਟੀਨ ਸੋਇਆਬੀਨ ਤੇਲ ਚੋਰੀ, ਘਟਨਾ ਸੀ.ਸੀ.ਟੀ.ਵੀ ’ਚ ਕੈਦ ਅਗਲੀ ਖ਼ਬਰ ਵਿਦਿਆਰਥੀਆਂ ਲਈ ਮਾਡਲ ਯੂਨਾਈਟਿਡ ਨੇਸ਼ਨਜ਼ 2026 ਕਾਨਫ਼ਰੰਸ ਸਫ਼ਲਤਾਪੂਰਕ ਕਰਵਾਈ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।