15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸਾਈਬਰ ਠੱਗੀ ਮਾਮਲੇ ’ਚ ਮੁਹਾਲੀ ਦੇ ਦੋ ਨੌਜਵਾਨ ਗ੍ਰਿਫ਼ਤਾਰ

ਐੱਸ. ਏ.

ਅਜੀਤ ਡੈਸਕ 15-10-2026
ਐੱਸ. ਏ. ਐੱਸ. ਨਗਰ, 14 ਅਕਤੂਬਰ (ਕਪਿਲ ਵਧਵਾ)- ਡਿਜੀਟਲ ਗ੍ਰਿਫ਼ਤਾਰੀ ਦੇ ਨਾਂਅ ’ਤੇ ਇਕ ਕਰੋੜ 11 ਹਜ਼ਾਰ ਰੁਪਏ ਦੀ ਸਾਈਬਰ ਧੋਖਾਧੜੀ ਦੇ ਮਾਮਲੇ ਵਿਚ ਮਹਾਰਾਸ਼ਟਰ ਪੁਲਿਸ ਨੇ ਮੁਹਾਲੀ ਦੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਮੁਲਜ਼ਮਾਂ ਦੇ ਕਥਿਤ ਤੌਰ ’ਤੇ ਇਸ ਮਾਮਲੇ ਨਾਲ ਜੁੜੇ ਮਿਊਲ ਬੈਂਕ ਖਾਤਿਆਂ ਨਾਲ ਸੰਬੰਧ ਹੋਣ ਦੀ ਜਾਂਚ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰੀ ਤੋਂ ਬਾਅਦ ਮਹਾਰਾਸ਼ਟਰ ਦੇ ਸਾਈਬਰ ਕ੍ਰਾਈਮ ਥਾਣੇ ਦੀ ਪੁਲਿਸ ਨੇ ਬੁੱਧਵਾਰ ਨੂੰ ਦੋਵਾਂ ਮੁਲਜ਼ਮਾਂ ਨੂੰ ਮੈਜਿਸਟਰੇਟ ਦੀ ਅਦਾਲਤ ਵਿਚ ਪੇਸ਼ ਕੀਤਾ। ਪੁਲਿਸ ਵਲੋਂ ਮੁਲਜ਼ਮਾਂ ਨੂੰ ਪੁੱਛਗਿੱਛ ਲਈ ਮਹਾਰਾਸ਼ਟਰ ਲਿਜਾਣ ਵਾਸਤੇ ਟਰਾਂਜ਼ਿਟ ਰਿਮਾਂਡ ਦੀ ਮੰਗ ਕੀਤੀ ਗਈ। ਅਦਾਲਤ ਨੇ ਗ੍ਰਿਫ਼ਤਾਰੀ ਦੀ ਪ੍ਰਕਿਰਿਆ ਦੀ ਜਾਂਚ ਕਰਨ ਤੋਂ ਬਾਅਦ ਪੁਲਿਸ ਦੀ ਮੰਗ ਮਨਜ਼ੂਰ ਕਰਦਿਆਂ ਟਰਾਂਜ਼ਿਟ ਰਿਮਾਂਡ ਦੇ ਦਿੱਤਾ। ਹੁਣ ਮਹਾਰਾਸ਼ਟਰ ਪੁਲਿਸ ਦੋਵਾਂ ਮੁਲਜ਼ਮਾਂ ਨੂੰ ਸੰਬੰਧਿਤ ਅਦਾਲਤ ਵਿਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ਹਾਸਿਲ ਕਰੇਗੀ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਵਿਰੁੱਧ ਅੱਜ ਦੇ ਪੰਜਾਬ ਬੰਦ ਦਾ ਭਾਕਿਯੂ ਕਾਦੀਆਂ ਕਰੇਗੀ ਸਮਰਥਨ - ਬਡਾਲੀ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਵਰਦਾਤ ਨੇ ‘ ਆਪ ’ ਸਰਕਾਰ ਦੇ ਨਸ਼ਾ ਮੁਕਤ ਪੰਜਾਬ ਦੇ ਦਾਅਵਿਆਂ ਦੀ ਖੋਲ੍ਹੀ ਪੋਲ - ਬੀਬੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।