16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਇੰਸਟਾਗ੍ਰਾਮ ’ਤੇ ਵਰਕ ਫਰਾਮ ਹੋਮ ਦੇ ਨਾਂਅ ’ਤੇ ਔਰਤ ਨਾਲ 1.96 ਲੱਖ ਦੀ ਠੱਗੀ

ਚੰਡੀਗੜ੍ਹ, 15 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਦੇ ਸੈਕਟਰ-15 ਦੀ ਰਹਿਣ ਵਾਲੀ ਇਕ ਔਰਤ ਨਾਲ ਇੰਸਟਾਗ੍ਰਾਮ ’ਤੇ ਘਰ ਬੈਠੇ ਕੰਮ ਕਰਨ ਦਾ ਝਾਂਸਾ ਦੇ ਕੇ 1 ਲੱਖ 96 ਹਜ਼ਾਰ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਾਈਬਰ ਕ੍ਰਾਈਮ ਥਾਣਾ ਸੈਕਟਰ-17 ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਬੀ.

ਅਜੀਤ ਡੈਸਕ 16-10-2026
ਚੰਡੀਗੜ੍ਹ, 15 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਦੇ ਸੈਕਟਰ-15 ਦੀ ਰਹਿਣ ਵਾਲੀ ਇਕ ਔਰਤ ਨਾਲ ਇੰਸਟਾਗ੍ਰਾਮ ’ਤੇ ਘਰ ਬੈਠੇ ਕੰਮ ਕਰਨ ਦਾ ਝਾਂਸਾ ਦੇ ਕੇ 1 ਲੱਖ 96 ਹਜ਼ਾਰ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਾਈਬਰ ਕ੍ਰਾਈਮ ਥਾਣਾ ਸੈਕਟਰ-17 ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਬੀ.ਐੱਨ.ਐੱਸ ਦੀਆਂ ਧਾਰਾਵਾਂ 318(4), 319(2), 336(3), 338, 340(2) ਅਤੇ 61(2) ਤਹਿਤ ਮਾਮਲਾ ਦਰਜ ਕੀਤਾ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਕਤ ਮਹਿਲਾ ਨੇ ਆਨਲਾਈਨ ਘਰ ਬੈਠੇ ਕੰਮ ਕਰਨ ਲਈ ਇਸ਼ਤਿਹਾਰ ਵੇਖਿਆ। ਇਸ ਬਾਰੇ ਵਧੇਰੀ ਜਾਣਕਾਰੀ ਲੈਣ ਲਈ ਮਹਿਲਾ ਨੇ ਆਪਣੀ ਦਿਲਚਸਪੀ ਦਿਖਾਈ। ਜਿਸ ਤੋਂ ਬਾਅਦ ਇਕ ਅਣਪਛਾਤੇ ਵਿਅਕਤੀ ਵਲੋਂ ਉਸਨੂੰ ਇਸ ਸਾਈਬਰ ਠੱਗੀ ਦਾ ਸ਼ਿਕਾਰ ਬਣਾਇਆ ਗਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਚੰਡੀਗੜ੍ਹ ਸਰਕਾਰੀ ਟਰਾਂਸਪੋਰਟ ਵਰਕਰਜ਼ ਯੂਨੀਅਨ ਨੇ ਕੀਤੀ ਵਿਸ਼ਾਲ ਗੇਟ ਰੈਲੀ ਅਗਲੀ ਖ਼ਬਰ ਜੇਕਰ ਦਿਲ ਨੂੰ ਰੱਖਣਾ ਹੈ ਸੰਭਾਲ ਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।