16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਬੰਗਾਲਾ ਬਸਤੀ ਵਿਚ ਬੱਚਿਆਂ ਨੂੰ ਵੰਡੀ ਗਈ ਸਟੇਸ਼ਨਰੀ

ਖਰੜ, 15 ਅਕਤੂਬਰ (ਜੰਡਪੁਰੀ)-ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਖਰੜ ਦੇ ਐੱਸ. ਡੀ.

ਅਜੀਤ ਡੈਸਕ 16-10-2026
ਖਰੜ, 15 ਅਕਤੂਬਰ (ਜੰਡਪੁਰੀ)-ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਖਰੜ ਦੇ ਐੱਸ. ਡੀ. ਐੱਮ. ਗੁਰਮੀਤ ਸਿੰਘ ਵਲੋਂ ਅੱਜ ਬੰਗਾਲਾ ਬਸਤੀ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਖਰੜ ਦੇ ਡੀ. ਐੱਸ. ਪੀ. ਇਸ਼ਾਨ ਸਿੰਗਲਾ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਬੰਗਾਲਾ ਬਸਤੀ ‘ਚੋਂ ਕਈ ਲੋਕਾਂ ਕੋਲੋਂ ਨਸ਼ਾ ਫੜ੍ਹਿਆ ਗਿਆ ਹੈ। ਪੁਲਿਸ ਵਲੋਂ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਤੇ ਉਨ੍ਹਾਂ ਦਾ ਰੁਝਾਨ ਪੜ੍ਹਾਈ ਵੱਲ ਵਧਾਉਣ ਲਈ ਸਟੇਸ਼ਨਰੀ ਵੰਡਣ ਦਾ ਉਪਰਾਲਾ ਕੀਤਾ ਗਿਆ ਹੈ। ਇਸ ਮੌਕੇ ਐੱਸ. ਡੀ. ਐੱਮ. ਗੁਰਮੀਤ ਸਿੰਘ ਨੇ ਕਿਹਾ ਕਿ ਅੱਜ ਸਾਡੇ ਸਮਾਜ ਵਿਚ ਨੌਜਵਾਨ ਨਸ਼ਿਆਂ ਦੀ ਦਲਦਲ ਵਿਚ ਧਸਦੇ ਜਾ ਰਹੇ ਹਨ, ਪਰ ਇਨ੍ਹਾਂ ਨੂੰ ਜੇਕਰ ਅਸੀਂ ਅਤੇ ਪਰਿਵਾਰ ਪੜ੍ਹਾਈ ਵੱਲ ਪ੍ਰੇਰਿਤ ਕਰਨਗੇ ਤਾਂ ਉਹ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਹੋ ਕੇ ਇਸ ਬੁਰਾਈ ਤੋਂ ਦੂਰ ਰਹਿਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ੇ ਉੱਤੇ ਕਾਬੂ ਪਾਉਣ ਲਈ ਹਰ ਉਪਰਾਲਾ ਕਰ ਰਹੀ ਹੈ। ਇਸ ਮੌਕੇ ਬੰਗਾਲਾ ਬਸਤੀ ਦੇ ਸਰਪੰਚ ਸੁਭਾਸ਼ ਕੁਮਾਰ ਨੇ ਐੱਸ.ਡੀ.ਐੱਮ. ਤੇ ਡੀ.ਐੱਸ.ਪੀ. ਖਰੜ ਨੂੰ ਅਪੀਲ ਕੀਤੀ ਕਿ ਸਾਡੀ ਬਸਤੀ ਨੂੰ ਬਿਨਾਂ ਮਤਲਬ ਬਦਨਾਮ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਪ੍ਰਸ਼ਾਸਨ ਨਾਲ ਵਾਅਦਾ ਕਰਦੇ ਹਾਂ ਕਿ ਜੇਕਰ ਸਾਡੀ ਬਸਤੀ ਦਾ ਕੋਈ ਵੀ ਵਿਅਕਤੀ ਨਸ਼ਾ ਕਰਦਾ ਹੈ ਜਾਂ ਵੇਚਦਾ ਹੈ ਤਾਂ ਉਸ ਬਾਰੇ ਉਹ ਖ਼ੁਦ ਪੁਲਿਸ ਨੂੰ ਸੂਚਨਾ ਦੇ ਕੇ ਕਾਰਵਾਈ ਕਰਵਾਉਣਗੇ। ਇਸ ਮੌਕੇ ਬੱਚਿਆਂ ਨੂੰ ਸਟੇਸ਼ਨਰੀ ਭੇਟ ਕਰਨ ਵਾਲੇ ਜਸਪ੍ਰੀਤ ਸਿੰਘ ਵਧਵਾ ਤੋਂ ਇਲਾਵਾ ਥਾਣਾ ਮੁਖੀ ਸਿਟੀ ਖਰੜ ਅਮਰਿੰਦਰ ਸਿੰਘ ਸਿੱਧੂ ਅਤੇ ਸਨੀ ਇਨਕਲੇਵ ਵਿਚਲੀ ਚੌਕੀ ਦੇ ਇੰਚਾਰਜ ਚਰਨ ਸਿੰਘ ਰਾਮੇਵਾਲ ਸਮੇਤ ਹੋਰ ਪੁਲਿਸ ਮੁਲਾਜ਼ਮ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਰਿਆਤ - ਬਾਹਰਾ ਯੂਨੀਵਰਸਿਟੀ ਵਿਖੇ ਮਾਨਸਿਕ ਸਿਹਤ ਅਤੇ ਤੰਦਰੁਸਤੀ ਬਾਰੇ ਕਾਨਫ਼ਰੰਸ ਕਰਵਾਈ ਮਾਹਿਰਾਂ ਨੇ ਤਣਾਅ ਪ੍ਰਬੰਧਨ, ਭਾ... ਅਗਲੀ ਖ਼ਬਰ ਥਾਰ ਦੀ ਲਪੇਟ ’ਚ ਆਉਣ ਕਾਰਨ ਦੋ ਸਾਲਾ ਮਾਸੂਮ ਦੀ ਮੌਤ, ਚਾਲਕ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।