16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪਰਵਿੰਦਰ ਸਿੰਘ ਝੋਟਾ ਦਾ ਕਤਲ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਵਿਰੁੱਧ ਸਰਕਾਰੀ ਮੁਹਿੰਮ ’ ਤੇ ਵੱਡਾ ਸਵਾਲੀਆ ਨਿਸ਼ਾਨ - ਐਡਵੋਕੇਟ ਅਟਵਾਲ

ਖਰੜ, 15 ਅਕਤੂਬਰ (ਜੰਡਪੁਰੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਲੀਗਲ ਸੈੱਲ ਦੇ ਚੇਅਰਮੈਨ ਐਡਵੋਕੇਟ ਪੁਨੀਤ ਸਿੰਘ ਅਟਵਾਲ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਹੋਏ ਕਤਲ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਵਿਅਕਤੀ ਦਾ ਕਤਲ ਨਹੀਂ, ਸਗੋਂ ਪੰਜਾਬ ‘ਚ ਨਸ਼ਿਆਂ ਵਿਰੁੱਧ ਉੱਠ ਰਹੀ ਆਵਾਜ਼ ਨੂੰ ਦਬਾਉਣ ਵਾਲੀ ਗੰਭੀਰ ਘਟਨਾ ਹੈ।

ਅਜੀਤ ਡੈਸਕ 16-10-2026
ਖਰੜ, 15 ਅਕਤੂਬਰ (ਜੰਡਪੁਰੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਲੀਗਲ ਸੈੱਲ ਦੇ ਚੇਅਰਮੈਨ ਐਡਵੋਕੇਟ ਪੁਨੀਤ ਸਿੰਘ ਅਟਵਾਲ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਹੋਏ ਕਤਲ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਵਿਅਕਤੀ ਦਾ ਕਤਲ ਨਹੀਂ, ਸਗੋਂ ਪੰਜਾਬ ‘ਚ ਨਸ਼ਿਆਂ ਵਿਰੁੱਧ ਉੱਠ ਰਹੀ ਆਵਾਜ਼ ਨੂੰ ਦਬਾਉਣ ਵਾਲੀ ਗੰਭੀਰ ਘਟਨਾ ਹੈ। ਉਨ੍ਹਾਂ ਕਿਹਾ ਕਿ ਜਦੋਂ ਨਸ਼ਿਆਂ ਵਿਰੁੱਧ ਲੜਨ ਵਾਲੇ ਲੋਕ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਜਨਤਾ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਲਵੇਗਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਨਸ਼ਿਆਂ ਵਿਰੁੱਧ ਜੰਗ ਦੇ ਦਾਅਵਿਆਂ ਦੇ ਬਾਵਜੂਦ ਅਜਿਹੀ ਘਟਨਾ ਵਾਪਰਨਾ ਸਰਕਾਰ ਦੀ ਕਾਰਗੁਜ਼ਾਰੀ ਅਤੇ ਕਾਨੂੰਨ ਵਿਵਸਥਾ ‘ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਕਤਲ ਕਾਂਡ ਦੀ ਉੱਚ ਪੱਧਰੀ ਨਿਰਪੱਖ ਜਾਂਚ ਕਰਵਾਈ ਜਾਵੇ, ਸਾਰੇ ਜ਼ਿੰਮੇਵਾਰ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਇਸ ਮਾਮਲੇ ‘ਚ ਨਸ਼ਾ ਤਸਕਰੀ ਨਾਲ ਕਿਸੇ ਵੀ ਸੰਭਾਵਿਤ ਸੰਬੰਧਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਉਨ੍ਹਾਂ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰ ਲਈ ਇਨਸਾਫ਼ ਅਤੇ ਯੋਗ ਮੁਆਵਜ਼ੇ ਦੀ ਮੰਗ ਕੀਤੀ।
ਪਿਛਲੀ ਖ਼ਬਰ ਡੇਰਾਬੱਸੀ ਦੀ ਵੋਟਰ ਸੂਚੀ ਵਿਚੋਂ 31,070 ਵੋਟਾਂ ਘਟੀਆਂ , ਪੋਲਿੰਗ ਸਟੇਸ਼ਨ 294 ਤੋਂ ਵਧ ਕੇ 329 ਹੋਏ ਐੱਸ. ਆਈ. ਆਰ. ਤੋ... ਅਗਲੀ ਖ਼ਬਰ ਰਿਆਤ - ਬਾਹਰਾ ਯੂਨੀਵਰਸਿਟੀ ਵਿਖੇ ਮਾਨਸਿਕ ਸਿਹਤ ਅਤੇ ਤੰਦਰੁਸਤੀ ਬਾਰੇ ਕਾਨਫ਼ਰੰਸ ਕਰਵਾਈ ਮਾਹਿਰਾਂ ਨੇ ਤਣਾਅ ਪ੍ਰਬੰਧਨ, ਭਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।