17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਚੰਡੀਗੜ੍ਹ ਪੁਲਿਸ ਨੇ ਹੈਰੋਇਨ ਸਮੇਤ ਦੋ ਮੁਲਜ਼ਮ ਕੀਤੇ ਕਾਬੂ

ਚੰਡੀਗੜ੍ਹ, 16 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਨੇ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਦੋ ਵੱਖ-ਵੱਖ ਮਾਮਲਿਆਂ ਵਿਚ ਦੋ ਮੁਲਜ਼ਮਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਦੇ ਕਬਜ਼ੇ ’ਚੋਂ ਕੁੱਲ 39.

ਅਜੀਤ ਡੈਸਕ 17-10-2026
ਚੰਡੀਗੜ੍ਹ, 16 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਨੇ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਦੋ ਵੱਖ-ਵੱਖ ਮਾਮਲਿਆਂ ਵਿਚ ਦੋ ਮੁਲਜ਼ਮਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਦੇ ਕਬਜ਼ੇ ’ਚੋਂ ਕੁੱਲ 39.52 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਅਨੁਸਾਰ ਥਾਣਾ ਸੈਕਟਰ-3 1 ਦੀ ਪੁਲਿਸ ਨੇ 15 ਅਕਤੂਬਰ ਨੂੰ ਰਾਮਦਰਬਾਰ ਫੇਜ਼-1 ਦੇ ਸਰਕਾਰੀ ਸਕੂਲ ਦੇ ਪਿਛਲੇ ਪਾਸੇ ਤੋਂ ਸ਼ੁਭਮ ਵਾਸੀ ਫੇਜ਼-1 ਰਾਮਦਰਬਾਰ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ’ਚੋਂ 10.12 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਥਾਣਾ ਸੈਕਟਰ-31 ਵਿਚ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਚੰਡੀਗੜ੍ਹ ਪੁਲਿਸ ਦੇ ਡੀ.ਸੀ.ਸੀ. ਵਿੰਗ ਨੇ 15 ਅਕਤੂਬਰ ਨੂੰ ਤੋਗਾ ਡੰਪਿੰਗ ਗਰਾਊਂਡ ਤੋਂ ਮਲੋਆ ਰੋਡ ਵੱਲ ਜਾਂਦੇ ਟੀ-ਪੁਆਇੰਟ ਨੇੜਿਓਂ ਪ੍ਰੇਮ ਗੁਪਤਾ ਦੜੂਆ ਮਾਜਰਾ ਕਲੋਨੀ, ਚੰਡੀਗੜ੍ਹ ਨੂੰ ਕਾਬੂ ਕੀਤਾ। ਪੁਲਿਸ ਨੇ ਉਸ ਦੇ ਕਬਜ਼ੇ ’ਚੋਂ 29.40 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਮਾਮਲੇ ਵਿਚ ਥਾਣਾ ਮਲੋਆ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਦੋਵਾਂ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ‘ ਕੈਕਟਾ ’ ਨੇ ਗ੍ਰਹਿ ਮੰਤਰੀ ਦੇ ਦੌਰੇ ਦੌਰਾਨ ਮੁਲਾਕਾਤ ਲਈ ਮੰਗਿਆਂ ਸਮਾਂ ਅਗਲੀ ਖ਼ਬਰ ਆਊਟਸੋਰਸ ਮੁਲਾਜ਼ਮਾਂ ਦੀ ਭਰਤੀ ਤੇ ਤਨਖ਼ਾਹਾਂ ’ਚ ਗੜਬੜੀ ਦੇ ਦੋਸ਼, ਸੀ.ਬੀ.ਆਈ ਦੀ ਛਾਪੇਮਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।