17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਬੈਨੀਪਾਲ ਨੇ ਚੜ੍ਹਦੀ ਕਲਾ ਸਪੋਰਟਸ ਕਲੱਬ ਰਾਣੀਮਾਜਰਾ ਨੂੰ ਖੇਡ ਕਿੱਟ ਕੀਤੀ ਭੇਟ

ਮੁੱਲਾਂਪੁਰ ਗਰੀਬਦਾਸ, 16 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਚੜ੍ਹਦੀ ਕਲਾ ਸਪੋਰਟਸ ਕਲੱਬ ਰਾਣੀਮਾਜਰਾ ਵਲੋਂ ਕ੍ਰਿਕਟ ਖੇਡ ਮੇਲਾ 24 ਤੋਂ 26 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ,ਜਿਸ ਦਾ ਪੋਸਟਰ ਦਲਵਿੰਦਰ ਸਿੰਘ ਬੈਨੀਪਾਲ ਤੇ ਹੋਰਨਾਂ ਪਤਵੰਤੇ ਸੱਜਣਾਂ ਵਲੋਂ ਜਾਰੀ ਕੀਤਾ ਗਿਆ। ਇਸ ਮੌਕੇ ਸਮਾਜ ਸੇਵੀ ਬੈਨੀਪਾਲ ਨੇ ਕਲੱਬ ਮੈਂਬਰਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਲੱਬ ਮੈਂਬਰਾਂ ਨੂੰ ਖੇਡ ਕਿੱਟਾਂ ਵੰਡੀਆਂ।

ਅਜੀਤ ਡੈਸਕ 17-10-2026
ਮੁੱਲਾਂਪੁਰ ਗਰੀਬਦਾਸ, 16 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਚੜ੍ਹਦੀ ਕਲਾ ਸਪੋਰਟਸ ਕਲੱਬ ਰਾਣੀਮਾਜਰਾ ਵਲੋਂ ਕ੍ਰਿਕਟ ਖੇਡ ਮੇਲਾ 24 ਤੋਂ 26 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ,ਜਿਸ ਦਾ ਪੋਸਟਰ ਦਲਵਿੰਦਰ ਸਿੰਘ ਬੈਨੀਪਾਲ ਤੇ ਹੋਰਨਾਂ ਪਤਵੰਤੇ ਸੱਜਣਾਂ ਵਲੋਂ ਜਾਰੀ ਕੀਤਾ ਗਿਆ। ਇਸ ਮੌਕੇ ਸਮਾਜ ਸੇਵੀ ਬੈਨੀਪਾਲ ਨੇ ਕਲੱਬ ਮੈਂਬਰਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਲੱਬ ਮੈਂਬਰਾਂ ਨੂੰ ਖੇਡ ਕਿੱਟਾਂ ਵੰਡੀਆਂ। ਇਸ ਮੌਕੇ ਨੌਜਵਾਨਾਂ ਨਾਲ ਵਿਚਾਰ ਸਾਂਝੇ ਕਰਦਿਆਂ ਬੈਨੀਪਾਲ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਹੜ੍ਹ ਚੱਲ ਰਿਹਾ ਹੈ, ਜਿਸ ਉਤੇ ਸਮੇਂ ਦੀ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਕਾਬੂ ਪਾਉਣ ਵਿਚ ਅਸਮਰੱਥ ਨਜ਼ਰ ਆ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਖੇਡਾਂ ਹੀ ਇਕ ਅਜਿਹਾ ਸਾਧਨ ਹੈ, ਜਿਸ ਨਾਲ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕਦਾ ਹੈ। ਇਸ ਮੌਕੇ ਬੈਨੀਪਾਲ ਵਲੋਂ ਆਏ ਨੌਜਵਾਨਾਂ ਨੂੰ ਖੇਡ ਕਿੱਟ ਦਿੱਤੀ ਗਈ। ਇਸ ਮੌਕੇ ਪ੍ਰਧਾਨ ਗੁਰਦੀਪ ਸਿੰਘ ਬੈਦਵਾਣ, ਜਿੰਦਰ ਸਿੱਧੂ, ਸਤਨਾਮ ਸਿੰਘ, ਜਗਵੀਰ ਸਿੰਘ, ਮਨਜੋਤ ਸਿੰਘ, ਅਰਮਾਨ ਸਿੰਘ, ਜਗਦੀਸ਼ ਸਿੰਘ ਦੀਸ਼ਾ, ਨਰਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਿਸਲ ਸਤਲੁਜ ਪਾਰਟੀ ਦੇ ਸੋਸ਼ਲ ਮੀਡੀਆ ਪੇਜ਼ ਬੰਦ ਕਰਨਾ ਲੋਕਤੰਤਰੀ ਹੱਕਾਂ ’ਤੇ ਹਮਲਾ-ਅਜੇਪਾਲ ਸਿੰਘ ਬਰਾੜ ਅਗਲੀ ਖ਼ਬਰ ਜ਼ੀਰਕਪੁਰ ’ਚ ਪੰਜ ਥਾਂਵਾਂ ’ਤੇ ਮਨਾਇਆ ਜਾਵੇਗਾ ਦੁਸਹਿਰਾ, ਪ੍ਰਸਿੱਧ ਗਾਇਕ ਕਰਨਗੇ ਫ਼ਨ ਦਾ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।