ਚੰਡੀਗੜ੍ਹ ਨਗਰ ’ ਚ ਹੋਈਆਂ ਬੇਨਿਯਮੀਆਂ ਦਾ ਭਾਜਪਾ ਚੰਡੀਗੜ੍ਹ ਦੀ ਜਨਤਾ ਨੂੰ ਜਵਾਬ ਦੇਵੇ - ਵਿਜੇਪਾਲ ਸਿੰਘ ਭਾਜਪਾ ’ਤੇ ਆਮ ਆਦਮੀ ਪਾਰਟੀ ਦਾ ਪਲਟਵਾਰ, ਕਥਿਤ ਬੇਨਿਯਮੀਆਂ ਦੀ ਨਿਰਪੱਖ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ
ਚੰਡੀਗੜ੍ਹ, 17 ਅਕਤੂਬਰ (ਅਜਾਇਬ ਸਿੰਘ ਔਜਲਾ) - ਆਮ ਆਦਮੀ ਪਾਰਟੀ (ਆਪ), ਚੰਡੀਗੜ੍ਹ ਨੇ ਭਾਜਪਾ ਦੇ 12 ਸਾਲਾਂ ਦੇ ਸ਼ਾਸਨ ’ਤੇ ਸਵਾਲ ਉਠਾਉਂਦਿਆਂ ਸ਼ਹਿਰ ਵਿਚ ਕਥਿਤ ਬੇਨਿਯਮੀਆਂ ਅਤੇ ਪ੍ਰਸ਼ਾਸਨਿਕ ਨਾਕਾਮੀਆਂ ਦੇ ਮੁੱਦੇ ਚੁੱਕੇ ਅਤੇ ਸਾਰੇ ਮਾਮਲਿਆਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਅੱਜ ਇੱਥੇ ਪ੍ਰੈੱਸ ਕਾਨਫਰੰਸ ਨੂੰ ‘ਆਪ’ ਚੰਡੀਗੜ੍ਹ ਦੇ ਪ੍ਰਧਾਨ ਵਿਜੇਪਾਲ ਸਿੰਘ, ਕੋਰ ਕਮੇਟੀ ਦੇ ਚੇਅਰਮੈਨ ਪ੍ਰੇਮ ਗਰਗ, ਸਟੇਟ ਮੀਡੀਆ ਇੰਚਾਰਜ ਵਿਕਰਾਂਤ ਏ.
ਚੰਡੀਗੜ੍ਹ, 17 ਅਕਤੂਬਰ (ਅਜਾਇਬ ਸਿੰਘ ਔਜਲਾ) - ਆਮ ਆਦਮੀ ਪਾਰਟੀ (ਆਪ), ਚੰਡੀਗੜ੍ਹ ਨੇ ਭਾਜਪਾ ਦੇ 12 ਸਾਲਾਂ ਦੇ ਸ਼ਾਸਨ ’ਤੇ ਸਵਾਲ ਉਠਾਉਂਦਿਆਂ ਸ਼ਹਿਰ ਵਿਚ ਕਥਿਤ ਬੇਨਿਯਮੀਆਂ ਅਤੇ ਪ੍ਰਸ਼ਾਸਨਿਕ ਨਾਕਾਮੀਆਂ ਦੇ ਮੁੱਦੇ ਚੁੱਕੇ ਅਤੇ ਸਾਰੇ ਮਾਮਲਿਆਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਅੱਜ ਇੱਥੇ ਪ੍ਰੈੱਸ ਕਾਨਫਰੰਸ ਨੂੰ ‘ਆਪ’ ਚੰਡੀਗੜ੍ਹ ਦੇ ਪ੍ਰਧਾਨ ਵਿਜੇਪਾਲ ਸਿੰਘ, ਕੋਰ ਕਮੇਟੀ ਦੇ ਚੇਅਰਮੈਨ ਪ੍ਰੇਮ ਗਰਗ, ਸਟੇਟ ਮੀਡੀਆ ਇੰਚਾਰਜ ਵਿਕਰਾਂਤ ਏ. ਤੰਵਰ ਅਤੇ ਸੀਨੀਅਰ ਆਗੂ ਪੁਨੀਤ ਛਾਬੜਾ ਨੇ ਸੰਬੋਧਨ ਕੀਤਾ। ਇਨ੍ਹਾਂ ਆਗੂਆਂ ਨੇ ਮੰਗ ਕੀਤੀ ਕਿ ਆਊਟਸੋਰਸ ਭਰਤੀ ’ਚ ਬੇਨਿਯਮੀਆਂ 193 ਟੈਂਡਰ ਰੱਦ ਹੋਣ, ਇੱਕ ਪਰਿਵਾਰ ਦੀਆਂ ਕੰਪਨੀਆਂ ਨੂੰ 70–80 ਫ਼ੀਸਦੀ ਠੇਕੇ ਮਿਲਣ ਅਤੇ ਨੌਕਰੀ ਦਿਵਾਉਣ ਦੇ ਨਾਂਅ ’ਤੇ ਕਥਿਤ ਵਸੂਲੀ ਦੇ ਮਾਮਲਿਆਂ ਦੀ ਜਾਂਚ ਕੀਤੀ ਜਾਵੇ, ਰਾਖਵੇਂਕਰਨ ਅਤੇ ਸੰਵਿਧਾਨਕ ਅਧਿਕਾਰ: ਆਊਟਸੋਰਸ ਭਰਤੀ ਕਾਰਨ ਰਾਖਵੇਂਕਰਨ ਅਤੇ ਨੌਜਵਾਨਾਂ ਦੇ ਰੁਜ਼ਗਾਰ ਦੇ ਅਧਿਕਾਰਾਂ ’ਤੇ ਪੈ ਰਹੇ ਪ੍ਰਭਾਵ ਬਾਰੇ ਭਾਜਪਾ ਜਵਾਬ ਦੇਵੇ, ਮੇਅਰ ਚੋਣ ਵਿਵਾਦ ਚੰਡੀਗੜ੍ਹ ਮੇਅਰ ਚੋਣ ਵਿਚ ਵੋਟਾਂ ਨਾਲ ਛੇੜਛਾੜ ਦੇ ਮਾਮਲੇ ਵਿਚ ਜਵਾਬਦੇਹੀ ਤੈਅ ਕਰਕੇ ਉਚਿਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਮਨੀਮਾਜਰਾ ਵਿਚ ਪਾਣੀ ਦੀ ਸਪਲਾਈ, ਪ੍ਰੋਜੈਕਟ ਦੀ ਲਾਗਤ ਅਤੇ ਖਪਤਕਾਰਾਂ ’ਤੇ ਪੈਣ ਵਾਲੇ ਆਰਥਿਕ ਬੋਝ ਬਾਰੇ ਪ੍ਰਸ਼ਾਸਨ ਸਪੱਸ਼ਟ ਜਵਾਬ ਦੇਵੇ। ਇਨ੍ਹਾਂ ਤੋਂ ਇਲਾਵਾ ਆਗੂਆਂ ਨੇ ਮੰਗ ਕੀਤੀ ਕਿ ਡੱਡੂਮਾਜਰਾ ਕੂੜਾ ਪ੍ਰਬੰਧਨ ’ਚ ਕਰੋੜਾਂ ਰੁਪਏ ਖ਼ਰਚ ਹੋਣ ਦੇ ਬਾਵਜੂਦ ਕੂੜੇ ਦੀ ਸਮੱਸਿਆ ਦਾ ਸਥਾਈ ਹੱਲ ਕਿਉਂ ਨਹੀਂ ਹੋਇਆ, ਇਸ ਦੀ ਜਾਂਚ ਕੀਤੀ ਜਾਵੇ। ਸਾਰੇ ਮਾਮਲਿਆਂ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ ਅਤੇ ਲੋੜੀਂਦੇ ਸਬੂਤ ਮਿਲਣ ’ਤੇ ਕਾਨੂੰਨ ਅਨੁਸਾਰ ਐੱਫ.ਆਈ.ਆਰ. ਦਰਜ ਕੀਤੀ ਜਾਵੇ ਅਤੇ ਸਮਾਰਟ ਸਿਟੀ, ਕੂੜਾ ਪ੍ਰਬੰਧਨ, ਪਾਰਕਿੰਗ ਅਤੇ ਹੋਰ ਜਨਤਕ ਪ੍ਰੋਜੈਕਟਾਂ ਦੇ ਖ਼ਰਚੇ ਅਤੇ ਮਾਲੀਏ ਦਾ ਆਡਿਟ ਕਰਵਾਇਆ ਜਾਵੇ। ‘ਆਪ’ ਚੰਡੀਗੜ੍ਹ ਦੇ ਪ੍ਰਧਾਨ ਵਿਜੇਪਾਲ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਦੀ ਜਨਤਾ ਨੂੰ ਸਿਰਫ਼ ਦਾਅਵੇ ਨਹੀਂ, ਸਗੋਂ ਜਵਾਬਦੇਹੀ ਅਤੇ ਠੋਸ ਨਤੀਜੇ ਚਾਹੀਦੇ ਹਨ। ਭਾਜਪਾ ਅਤੇ ਪ੍ਰਸ਼ਾਸਨ ਸਾਰੇ ਗੰਭੀਰ ਦੋਸ਼ਾਂ ਦਾ ਤੱਥਾਂ ਸਮੇਤ ਜਵਾਬ ਦੇਣ। ਇਸ ਮੌਕੇ ਵਿਜੇ ਪਾਲ ਸਿੰਘ ਦੇ ਨਾਲ ਚੰਡੀਗੜ੍ਹ ‘ਆਪ’ ਦੀ ਕੌਰ ਕਮੇਟੀ ਦੇ ਚੇਅਰਮੈਨ ਪ੍ਰੇਮ ਗਰਗ, ਸਟੇਟ ਮੀਡੀਆ ਇੰਚਾਰਜ ਵਿਕਰਾਂਤ ਏ ਤੰਵਰ ਨੇ ਵੀ ਸ਼ਿਰਕਤ ਕੀਤੀ।