18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

‘ ਯੁੱਧ ਨਸ਼ਿਆਂ ਵਿਰੁੱਧ ’ ਤਹਿਤ ਮੁਹਾਲੀ ਪੁਲਿਸ ਵਲੋਂ ਸੰਵੇਦਨਸ਼ੀਲ ਇਲਾਕਿਆਂ ’ ਚ ਤਲਾਸ਼ੀ ਮੁਹਿੰਮ ਸਿਟੀ-1, ਸਿਟੀ-2, ਜ਼ੀਰਕਪੁਰ, ਡੇਰਾਬੱਸੀ, ਖਰੜ ਤੇ ਮੁੱਲਾਂਪੁਰ ’ਚ ਘਰਾਂ ਅਤੇ ਵਾਹਨਾਂ ਦੀ ਜਾਂਚ

ਐੱਸ. ਏ.

ਅਜੀਤ ਡੈਸਕ 18-10-2026
ਐੱਸ. ਏ. ਐੱਸ. ਨਗਰ, 17 ਅਕਤੂਬਰ (ਕਪਿਲ ਵਧਵਾ)-ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੁਹਾਲੀ ਪੁਲਿਸ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਵਿਚ ਹਫ਼ਤਾਵਾਰੀ ਕਾਰਡਨ ਐਂਡ ਸਰਚ ਆਪ੍ਰੇਸ਼ਨ (ਕਾਸੋ) ਚਲਾਇਆ ਗਿਆ। ਐੱਸ. ਐੱਸ. ਪੀ. ਮੁਹਾਲੀ ਵਰੁਣ ਸ਼ਰਮਾ ਆਈ. ਪੀ. ਐੱਸ. ਦੀ ਅਗਵਾਈ ਹੇਠ ਚਲਾਈ ਇਸ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ ਘਰਾਂ, ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਡੀ. ਜੀ. ਪੀ. ਪੰਜਾਬ ਅਤੇ ਡੀ. ਆਈ. ਜੀ. ਰੋਪੜ ਰੇਂਜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੀਤੇ ਗਏ ਇਸ ਆਪ੍ਰੇਸ਼ਨ ਦੀ ਨਿਗਰਾਨੀ ਸੰਬੰਧਿਤ ਡੀ. ਐੱਸ. ਪੀ. ਸਰਕਲਾਂ ਵਲੋਂ ਕੀਤੀ ਗਈ। ਪੁਲਿਸ ਡਿਵੀਜ਼ਨ ਸਿਟੀ-1, ਸਿਟੀ-2, ਜ਼ੀਰਕਪੁਰ, ਡੇਰਾਬੱਸੀ, ਖਰੜ ਅਤੇ ਮੁੱਲਾਂਪੁਰ ਸਮੇਤ ਵੱਖ-ਵੱਖ ਇਲਾਕਿਆਂ ਵਿਚ ਪੁਲਿਸ ਟੀਮਾਂ ਨੇ ਨਾਕਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਨਸ਼ਾ ਤਸਕਰੀ, ਮਾੜੇ ਅਨਸਰਾਂ ਅਤੇ ਹੋਰ ਗ਼ੈਰ-ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਿਲ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਗਈ। ਪੁਲਿਸ ਨੇ ਸ਼ੱਕੀ ਵਿਅਕਤੀਆਂ ਅਤੇ ਗਤੀਵਿਧੀਆਂ ’ਤੇ ਨਜ਼ਰ ਰੱਖਦਿਆਂ ਲੋੜ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਅਤੇ ਮਾੜੇ ਅਨਸਰਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ। ਐੱਸ. ਐੱਸ. ਪੀ. ਵਰੁਣ ਸ਼ਰਮਾ ਨੇ ਕਿਹਾ ਕਿ ਜ਼ਿਲ੍ਹੇ ਵਿਚੋਂ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਮੁਹਾਲੀ ਪੁਲਿਸ ਦੀ ਮੁਹਿੰਮ ਲਗਾਤਾਰ ਜਾਰੀ ਹੈ। ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਂਦਿਆਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਬਣਾਈ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਅਜਿਹੇ ਵਿਸ਼ੇਸ਼ ਚੈਕਿੰਗ ਆਪ੍ਰੇਸ਼ਨ ਭਵਿੱਖ ਵਿਚ ਵੀ ਜਾਰੀ ਰਹਿਣਗੇ।
ਪਿਛਲੀ ਖ਼ਬਰ ਹਿਮਾਚਲ ਦੀਆਂ ਕੈਮੀਕਲ ਨਸ਼ਾ ਬਣਾਉਣ ਵਾਲੀਆਂ ਫ਼ੈਕਟਰੀਆਂ ਨੂੰ ਬੰਦ ਕਰਾਉਣ ਪਰਗਟ ਸਿੰਘ : ਸ਼ਵੇਤ ਮਲਿਕ ਕਿਹਾ - ਪਰਗਟ ਸਿੰਘ ਨਸ਼... ਅਗਲੀ ਖ਼ਬਰ ਕਿਸਾਨ ਮਜ਼ਦੂਰ ਮੋਰਚਾ ਵਲੋਂ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਲਗਾਇਆ ਜਾਵੇਗਾ ਪੱਕਾ ਮੋਰਚਾ - ਕੇ . ਐੱਮ . ਐੱਮ 15 ਅਕਤੂਬਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।