21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਮੁਹਾਲੀ ਸ਼ਹਿਰ ਅੰਦਰ ਵੱਖ-ਵੱਖ ਥਾਈਂ ਧੂਮਧਾਮ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ ਰਾਵਣ, ਮੇਘਨਾ ਦ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਸੈਕਟਰ-77 ਅਤੇ ਸੈਕਟਰ-79 ਵਿਖੇ ਦੁਸਹਿਰੇ ਮੌਕੇ ਜੁੜੇ ਵੱਡੇ ਇਕੱਠ

ਐੱਸ. ਏ.

ਮੁਹਾਲੀ ਦੇ ਸੈਕਟਰ-77 ਵਿਖੇ ਦੁਸਹਿਰਾ ਕਮੇਟੀ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। ਤਸਵੀਰ : ਰਾਕੇਸ਼ ਸ਼ਾਹ 21-10-2026
ਐੱਸ. ਏ. ਐੱਸ. ਨਗਰ, 20 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਸ਼ਹਿਰ ਅੰਦਰ ਵੱਖ-ਵੱਖ ਥਾਈਂ ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਸੈਕਟਰ-79 ਅਤੇ ਸੈਕਟਰ-77 ਵਿਖੇ ਦੁਸਹਿਰੇ ਸੰਬੰਧੀ ਕਰਵਾਏ ਗਏ ਸਮਾਗਮ ਦੌਰਾਨ ਭਾਰੀ ਇਕੱਠ ਦੇਖਣ ਨੂੰ ਮਿਲੇ, ਜਦਕਿ ਸਥਾਨਕ ਸੈਕਟਰ-70, ਬਲੌਂਗੀ ਤੇ ਫੇਜ਼-1 ਸਮੇਤ ਸ਼ਹਿਰ ਦੀਆਂ 6 ਤੋਂ ਵੱਧ ਥਾਵਾਂ ‘ਤੇ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨ ਹਵਾਲੇ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਵੀ. ਆਈ. ਪੀ. ਸ਼ਹਿਰ ਵਿਚ ਵੱਖ-ਵੱਖ ਥਾਵਾਂ ‘ਤੇ ਦੁਸਹਿਰੇ ਮੌਕੇ ਕਰਵਾਏ ਗਏ ਸਮਾਗਮਾਂ ‘ਚ ਵੱਖ-ਵੱਖ ਉੱਚਾਈਆਂ ਵਾਲੇ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ ਸਾੜੇ ਗਏ। ਇਨ੍ਹਾਂ ਸਮਾਗਮਾਂ ਵਿਚ ਰਾਜਸੀ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਨਾਲ ਸੰਬੰਧਿਤ ਸ਼ਖ਼ਸੀਅਤਾਂ ਵਲੋਂ ਹਾਜ਼ਰੀ ਲੁਆਈ ਗਈ। ਇਸ ਮੌਕੇ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਮੁਹਾਲੀ ਕਲਾ, ਸੱਭਿਆਚਾਰਕ ਅਤੇ ਵੈੱਲਫ਼ੇਅਰ ਕਲੱਬ ਵਲੋਂ ਸਥਾਨਕ ਸੈਕਟਰ-79 ਵਿਖੇ ਕਰਵਾਏ ਗਏ ਦੁਸਹਿਰਾ ਸਮਾਗਮ ’ਚ ਰਾਵਣ ਦਾ 85 ਫੁੱਟ ਉੱਚਾ ਅਤੇ ਮੇਘਨਾਥ ਅਤੇ ਕੁੰਭਕਰਨ ਦੇ 70-70 ਫੁੱਟ ਉੱਚੇ ਪੁਤਲੇ ਸਾੜੇ ਗਏ। ਕਲੱਬ ਦੇ ਪ੍ਰਧਾਨ ਕੁਲਦੀਪ ਸਿੰਘ ਸਮਾਣਾ ਤੇ ਜਨਰਲ ਸਕੱਤਰ ਫੂਲਰਾਜ ਸਿੰਘ ਦੀ ਅਗਵਾਈ ‘ਚ ਕਰਵਾਏ ਗਏ ਇਸ ਸਮਾਗਮ ਮੌਕੇ ਵੱਖ-ਵੱਖ ਰਾਜਾਂ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਕਲਾਕਾਰਾਂ ਵਲੋਂ ਝਾਕੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਤੇ ਵਿਧਾਇਕ ਕੁਲਵੰਤ ਸਿੰਘ ਨੇ ਮੁੱਖ ਮਹਿਮਾਨ ਵਜੋਂ, ਜਦਕਿ ਐਸ. ਡੀ. ਐਮ. ਮੁਹਾਲੀ ਦਮਨਦੀਪ ਕੌਰ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਮੇਅਰ ਸਰਬਜੀਤ ਸਿੰਘ ਸਮਾਣਾ, ਸੀਨੀਅਰ ਡਿਪਟੀ ਮੇਅਰ ਆਰ. ਪੀ. ਸ਼ਰਮਾ ਅਤੇ ਡਿਪਟੀ ਮੇਅਰ ਚਰਨਜੀਤ ਸਿੰਘ ਚੰਨਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਕਲਾਕਾਰਾਂ ਵਲੋਂ ਨੇੜਲੇ ਮੰਦਰ ਤੋਂ ਲੈ ਕੇ ਦੁਸਹਿਰਾ ਸਮਾਗਮ ਵਾਲੀ ਥਾਂ ਤੱਕ ਇਕ ਸ਼ੋਭਾ ਯਾਤਰਾ ਵੀ ਕੱਢੀ ਗਈ। ਇਸੇ ਤਰ੍ਹਾਂ ਪਿਛਲੇ 47 ਸਾਲਾਂ ਤੋਂ ਸ਼ਹਿਰ ਵਿਚ ਦੁਸਹਿਰਾ ਮਨਾ ਰਹੀ ਦੁਸਹਿਰਾ ਕਮੇਟੀ ਵਲੋਂ ਸਥਾਨਕ ਸੈਕਟਰ-77 ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਵਣ ਦੇ 85 ਫੁੱਟ ਉੱਚੇ ਪੁਤਲੇ ਅਤੇ ਕੁੰਭਕਰਨ ਤੇ ਮੇਘਨਾਥ ਦੇ 70-70 ਫੁੱਟ ਉੱਚੇ ਪੁਤਲੇ ਸਾੜੇ ਗਏ। ਇਸ ਮੌਕੇ ਪੰਜਾਬ ਕਾਂਗਰਸ ਦੀ ਮਹਿਲਾ ਵਿੰਗ ਦੀ ਕਾਰਜਕਾਰੀ ਪ੍ਰਧਾਨ ਬਲਜੀਤ ਕੌਰ ਅਤੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੇਅਰ ਜੀਤੀ ਸਿੱਧੂ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਵਿਸ਼ੇਸ਼ ਤੌਰ ‘ਤੇ ਪੁੱਜੇ, ਜਿਨ੍ਹਾਂ ਕਮੇਟੀ ਮੈਂਬਰਾਂ ਨਾਲ ਮਿਲ ਕੇ ਪੂਜਾ ਕੀਤੀ। ਇਸ ਮੌਕੇ ਸਵਰਾਜ ਕੰਪਨੀ ਦੇ ਸੀਨੀਅਰ ਅਧਿਕਾਰੀ ਵੀ ਉਚੇਚੇ ਤੌਰ ‘ਤੇ ਹਾਜ਼ਰ ਹੋਏ। ਰਾਵਣ ਨੂੰ ਸਾੜਨ ਤੋਂ ਪਹਿਲਾਂ ਕਲਾਕਾਰਾਂ ਨੇ ਭਗਵਾਨ ਸ੍ਰੀ ਰਾਮ ਚੰਦਰ ਤੇ ਰਾਵਣ ਵਿਚਕਾਰ ਹੋਏ ਯੁੱਧ ਦੀਆਂ ਕਈ ਝਾਕੀਆਂ ਪੇਸ਼ ਕੀਤੀਆਂ। ਇਸ ਮੌਕੇ ਮਨਮੋਹਕ ਆਤਿਸ਼ਬਾਜ਼ੀ ਕੀਤੀ ਗਈ, ਜੋ ਕਿ ਸਾਰਿਆਂ ਲਈ ਖਿੱਚ ਦਾ ਕੇਂਦਰ ਬਣੀ ਰਹੀ। ਇਸੇ ਤਰ੍ਹਾਂ ਸੈਕਟਰ-70 ਵਿਖੇ ਅਮਰ ਹਸਪਤਾਲ ਦੇ ਨਾਲ ਲੱਗਦੇ ਮੈਦਾਨ ਵਿਚ ਸ੍ਰੀ ਰਾਮ-ਲੀਲ੍ਹਾ ਅਤੇ ਦੁਸਹਿਰਾ ਕਮੇਟੀ ਵਲੋਂ ਦੁਸਹਿਰਾ ਮੌਕੇ ਪ੍ਰੋਗਰਾਮ ਕਰਵਾਇਆ ਗਿਆ। ਇਸੇ ਤਰ੍ਹਾਂ ਸ੍ਰੀ ਰਾਮ ਲੀਲ੍ਹਾ ਅਤੇ ਦੁਸਹਿਰਾ ਕਮੇਟੀ ਫੇਜ਼-1 ਮੁਹਾਲੀ ਵਲੋਂ ਫੇਜ਼-1 ਨੇੜੇ ਦੁਸਹਿਰੇ ਦਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਕਲੱਬ ਦੇ ਕਲਾਕਾਰਾਂ ਨੇ ਭਗਵਾਨ ਸ੍ਰੀ ਰਾਮ ਚੰਦਰ ਤੇ ਰਾਵਣ ਵਿਚਕਾਰ ਹੋਏ ਯੁੱਧ ਦੀਆਂ ਕਈ ਝਾਕੀਆਂ ਪੇਸ਼ ਕੀਤੀਆਂ, ਉਪਰੰਤ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅੱਗ ਲਗਾਈ ਗਈ। ਪਿੰਡ ਬਲੌਂਗੀ ਵਿਖੇ ਦੁਸਹਿਰੇ ਮੌਕੇ ਕਰਵਾਏ ਗਏ ਸਮਾਗਮ ‘ਚ ਵਿਧਾਇਕ ਕੁਲਵੰਤ ਸਿੰਘ, ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਸੋਹਾਣਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਦੁਸਹਿਰੇ ਸਮਾਗਮ ਨੂੰ ਦੇਖਣ ਲਈ ਵੱਡੀ ਗਿਣਤੀ ਵਿਚ ਲੋਕ ਆਏ ਹੋਏ ਸਨ। ਇਸੇ ਤਰ੍ਹਾਂ ਸੈਕਟਰ-85 ਵੇਵ ਅਸਟੇਟ ਵਿਖੇ ਰਾਮ ਲੀਲ੍ਹਾ ਕਮੇਟੀ ਵਲੋਂ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਸਮਾਗਮ ‘ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ, ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਤੇ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਕਮੇਟੀ ਵਲੋਂ ਰਾਵਣ ਦੇ ਪੁਤਲੇ ਨੂੰ ਅਗਨ ਹਵਾਲੇ ਕੀਤਾ ਗਿਆ। ਇਸੇ ਤਰ੍ਹਾਂ ਸੈਕਟਰ-105 ਵਿਖੇ ਲੋਕਾਂ ਨੇ ਇਕੱਤਰ ਹੋ ਕੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਅਤੇ ਰਾਵਣ ਦੇ ਪੁਤਲੇ ਨੂੰ ਅਗਨ ਹਵਾਲੇ ਕੀਤਾ। ਇਸ ਮੌਕੇ ਮਨਮੋਹਕ ਆਤਿਸ਼ਬਾਜ਼ੀ ਵੀ ਕੀਤੀ ਗਈ। ਇਸੇ ਤਰ੍ਹਾਂ ਮੁਹਾਲੀ ਦੇ ਫੇਜ਼-11 ਵਿਖੇ ਦੁਸਹਿਰੇ ਮੌਕੇ ਕਰਵਾਏ ਗਏ ਸਮਾਗਮ ਵਿਚ ਜਗਤਪੁਰਾ ਅਤੇ ਨੇੜਲੀਆਂ ਕਾਲੋਨੀਆਂ ਦੇ ਵਸਨੀਕਾਂ ਸਮੇਤ ਪ੍ਰਵਾਸੀ ਭਾਈਚਾਰੇ ਨੇ ਸ਼ਮੂਲੀਅਤ ਕੀਤੀ। ਵੱਖ-ਵੱਖ ਸਮਾਗਮਾਂ ‘ਚ ਪੁਤਲੇ ਸਾੜਨ ਤੋਂ ਬਾਅਦ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ‘ਤੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਦੇਖਣ ਨੂੰ ਮਿਲੀਆਂ ਅਤੇ ਲੰਬਾ ਸਮਾਂ ਟ੍ਰੈਫ਼ਿਕ ਜਾਮ ਵਰਗੇ ਹਾਲਾਤ ਬਣੇ ਰਹੇ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।
ਪਿਛਲੀ ਖ਼ਬਰ 221 ਫੁੱਟ ਉੱਚੇ ਰਾਵਣ ਦੇ ਪੁਤਲੇ ਦਾ ਦਹਿਨ , ਲੱਖਾਂ ਲੋਕਾਂ ਨੇ ਵੇਖਿਆ ਦੁਸਹਿਰਾ ਅਗਲੀ ਖ਼ਬਰ ਜੇਕਰ ਕਿਸੇ ਇਨਸਾਨ ਦੀ ਬੁੱਧੀ ਭ੍ਰਿਸ਼ਟ ਹੁੰਦੀ ਹੈ ਤਾਂ ਉਹ ਤਹਿਸ-ਨਹਿਸ ਹੋ ਜਾਂਦਾ ਹੈ-ਰਾਜਾ ਵੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।