‘ਸ਼ਿਵਾਲਿਕ ਸਿਟੀ ’ਚ ਮਨਾਇਆ ਦੁਸਹਿਰੇ ਦਾ ਤਿਉਹਾਰ
ਖਰੜ, 20 ਅਕਤੂਬਰ (ਤਰਸੇਮ ਸਿੰਘ ਜੰਡਪੁਰੀ)- ਸ਼ਿਵਾਲਿਕ ਸਿਟੀ ਖਰੜ ਵਿਖੇ ਸ੍ਰੀ ਰਾਮ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਝਲਕੀਆਂ ਪੇਸ਼ ਕੀਤੀਆਂ ਗਈਆਂ ਅਤੇ ਰਾਵਣ, ਮੇਘਨਾਥ ਅਤੇ ਕੁੰਭ ਕਰਨ ਦੇ ਪੁਤਲੇ ਨੂੰ ਅਗਨ ਭੇਟ ਕੀਤਾ ਗਿਆ ਹੈ, ਇਸ ਮੌਕੇ ਮੁੱਖ ਮਹਿਮਾਨ ਤੌਰ ’ਤੇ ਵੱਖ-ਵੱਖ ਪਾਰਟੀਆਂ ਦੇ ਆਗੂ ਜਿਨ੍ਹਾਂ ਦੇ ਵਿਚ ਸ੍ਰੀ ਅਨੰਦਪੁਰ ਸਾਹਿਬ ਦੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਹਲਕਾ ਇੰਚਾਰਜ ਪਰਮਿੰਦਰ ਸਿੰਘ ਗੋਲਡੀ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ, ਭਾਜਪਾ ਦੇ ਸਹਿ ਖ਼ਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ ਨੇ ਸ਼ਿਰਕਤ ਕੀਤੀ।
ਖਰੜ, 20 ਅਕਤੂਬਰ (ਤਰਸੇਮ ਸਿੰਘ ਜੰਡਪੁਰੀ)- ਸ਼ਿਵਾਲਿਕ ਸਿਟੀ ਖਰੜ ਵਿਖੇ ਸ੍ਰੀ ਰਾਮ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਝਲਕੀਆਂ ਪੇਸ਼ ਕੀਤੀਆਂ ਗਈਆਂ ਅਤੇ ਰਾਵਣ, ਮੇਘਨਾਥ ਅਤੇ ਕੁੰਭ ਕਰਨ ਦੇ ਪੁਤਲੇ ਨੂੰ ਅਗਨ ਭੇਟ ਕੀਤਾ ਗਿਆ ਹੈ, ਇਸ ਮੌਕੇ ਮੁੱਖ ਮਹਿਮਾਨ ਤੌਰ ’ਤੇ ਵੱਖ-ਵੱਖ ਪਾਰਟੀਆਂ ਦੇ ਆਗੂ ਜਿਨ੍ਹਾਂ ਦੇ ਵਿਚ ਸ੍ਰੀ ਅਨੰਦਪੁਰ ਸਾਹਿਬ ਦੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਹਲਕਾ ਇੰਚਾਰਜ ਪਰਮਿੰਦਰ ਸਿੰਘ ਗੋਲਡੀ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ, ਭਾਜਪਾ ਦੇ ਸਹਿ ਖ਼ਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ ਨੇ ਸ਼ਿਰਕਤ ਕੀਤੀ। ਇਸ ਮੌਕੇ ਕਮੇਟੀ ਦੇ ਪ੍ਰਧਾਨ ਐਡਵੋਕੇਟ ਪਿਊਸ਼ ਵਿੱਜ ਨੇ ਦੱਸਿਆ ਕਿ ਸ਼ਿਵਾਲਿਕ ਸਿਟੀ ਨਿਵਾਸੀਆਂ ਦੀ ਸਹਿਯੋਗ ਨਾਲ 2012 ਤੋਂ ਇਥੇ ਦੁਸਹਿਰਾ ਮਨਾਇਆ ਜਾਂਦਾ ਹੈ। ਜਿਥੇ ਖਰੜ ਸ਼ਹਿਰ ਦੇ ਲੋਕ ਭਾਰੀ ਗਿਣਤੀ ਵਿਚ ਸ਼ਿਰਕਤ ਕਰਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਕਟਰ ਨਿਤਿਆ ਨਿਊਜ਼ੀਲੈਂਡ ਪਦਮ ਸ਼੍ਰੀ ਡਾਕਟਰ ਭੂਸ਼ਣ ਪੌਲ, ਹਰਦੀਪ ਸਿੰਘ ਚੰਦਪੁਰੀ ਪੰਜਾਬੀ ਲੋਕ ਗਾਇਕ ਕਮਲਜੀਤ ਨੀਲੋ ਤੋਂ ਇਲਾਵਾ ਦੁਸਹਿਰਾ ਕਮੇਟੀ ਦੇ ਅਹੁਦੇਦਾਰ ਮੈਂਬਰ ਅਤੇ ਸ਼ਿਵਾਲਿਕ ਸਿਟੀ ਨਿਵਾਸੀ ਮੌਜੂਦ ਸਨ।