ਐੱਸ. ਏ. ਐੱਸ. ਨਗਰ, 20 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਗਤਕਾ ਐਸੋਸੀਏਸ਼ਨ ਵਲੋਂ 15 ਤੋਂ 17 ਅਕਤੂਬਰ ਤੱਕ ਗੁਰੂ ਨਾਨਕ ਸਪੋਰਟਸ ਐਂਡ ਡਿਫੈਂਸ ਅਕੈਡਮੀ ਰਤੀਆ (ਹਰਿਆਣਾ) ਵਿਖੇ ਕਰਵਾਈ ਗਈ 10ਵੀਂ ਸਬ-ਜੂਨੀਅਰ ਅਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ‘ਚ ਸਰਕਾਰੀ ਹਾਈ ਸਕੂਲ ਦੇਵੀਨਗਰ (ਅਬਰਾਵਾਂ) ਦੀ ਦਸਵੀਂ ਜਮਾਤ ਦੀ ਵਿਦਿਆਰਥਣ ਨਵਦੀਪ ਕੌਰ ਪੁੱਤਰੀ ਸੁਰਮੁੱਖ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨੈਸ਼ਨਲ ਪੱਧਰ ‘ਤੇ ਸੋਨ ਤਗ਼ਮਾ ਜਿੱਤ ਕੇ ਆਪਣੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਨਵਦੀਪ ਕੌਰ ਦੀ ਇਸ ਮਾਣਮੱਤੀ ਪ੍ਰਾਪਤੀ ਨਾਲ ਸਕੂਲ ਅਤੇ ਇਲਾਕੇ ‘ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਸਕੂਲ ਦੀ ਮੁੱਖ ਅਧਿਆਪਕਾ ਪਿੰਕੀ ਵਸ਼ਿਸ਼ਟ ਨੇ ਵਿਦਿਆਰਥਣ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਅਧਿਆਪਕਾ ਛਾਇਆ, ਸੁਖਜਿੰਦਰ ਸਿੰਘ, ਮਨਦੀਪ ਸਿੰਘ, ਰਣਬੀਰ ਕੌਰ, ਮਨੋਰਮਾ ਰਾਣੀ, ਸ਼ਵੇਤਾ, ਸਿੰਪਲ ਕੁਮਾਰੀ, ਜਸਪ੍ਰੀਤ ਕੌਰ, ਹਰਪ੍ਰੀਤ ਕੌਰ, ਨਵਦੀਪ ਕੌਰ ਅਤੇ ਸਿਮਰਜੀਤ ਕੌਰ ਨੇ ਵੀ ਨਵਦੀਪ ਕੌਰ ਦੀ ਪ੍ਰਾਪਤੀ ‘ਤੇ ਖੁਸ਼ੀ ਜ਼ਾਹਿਰ ਕਰਦਿਆਂ ਉਸ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।