22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਗੁਰਦੁਆਰਾ ਸਿੰਘ ਸਭਾ ਸੈਕਟਰ-79 ਮੁਹਾਲੀ ਵਿਖੇ ਗੁਰਮਤਿ ਸਮਾਗਮ ਕਰਵਾਇਆ

ਐੱਸ. ਏ.

ਅਜੀਤ ਡੈਸਕ 22-10-2026
ਐੱਸ. ਏ. ਐੱਸ. ਨਗਰ, 21 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸਥਾਨਕ ਸੈਕਟਰ-79 ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਖੇਤਰ ਦੀ ਸੰਗਤ ਅਤੇ ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਸੰਦੀਪ ਸਿੰਘ ਨੇ ਦੱਸਿਆ ਕਿ ਸ਼ਾਮ ਸਮੇਂ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਕਥਾ-ਵਾਚਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਵਲੋਂ ਕਥਾ-ਵਿਚਾਰਾਂ ਦੁਆਰਾ, ਜਦਕਿ ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਜਥੇ ਵਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਥਾ-ਵਾਚਕ ਅਤੇ ਰਾਗੀ ਜਥੇ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ। ਅੰਤ ‘ਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਵਲੋਂ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ ਗਿਆ। ਸਮਾਗਮ ਦੌਰਾਨ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਮੈਂਬਰਾਂ ਬੀਬੀ ਬਲਜੀਤ ਕੌਰ, ਅਵਿਨਾਸ਼ ਕੌਰ, ਜਸਵੀਰ ਕੌਰ, ਬਲਜਿੰਦਰ ਕੌਰ, ਅਮਨਪ੍ਰੀਤ ਕੌਰ, ਗੁਰਦੁਆਰਾ ਸਾਹਿਬ ਸੈਕਟਰ-80 ਦੇ ਪ੍ਰਧਾਨ ਸੁਰਿੰਦਰ ਸਿੰਘ, ਹਰੀ ਸਿੰਘ, ਸਰਬਜੀਤ ਸਿੰਘ, ਪ੍ਰਿਤਪਾਲ ਕੌਰ, ਪਰਮਿੰਦਰ ਸਿੰਘ, ਇੰਦਰਜੀਤ ਸਿੰਘ, ਹਰਵਿੰਦਰ ਸਿੰਘ, ਧਰਮਵੀਰ ਸਿੰਘ, ਗੁਰਮੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ, ਸਾਬਕਾ ਪ੍ਰਧਾਨ ਅਮਰੀਕ ਸਿੰਘ ਤੇ ਅਵਤਾਰ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ 4 ਤੇ 5 ਨਵੰਬਰ ਨੂੰ ਮੁਹਾਲੀ ’ ਚ ਹੋਣਗੇ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ ਤੇ ਫਾਈਨਲ ਮੁਕਾਬਲੇ ਅਗਲੀ ਖ਼ਬਰ ਪੁਲਿਸ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਨੇ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।