23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪੰਜਾਬ ਨੂੰ ਸਖ਼ਤ ਫ਼ੈਸਲਾ ਲੈਣਾ ਹੋਵੇਗਾ ਕਿ ਉਸਨੂੰ ਉੱਨਤੀ ਅਤੇ ਖ਼ੁਸ਼ਹਾਲੀ ਚਾਹੀਦੀ ਹੈ ਜਾਂ ਵੋਟ ਸਿਆਸਤ ਲਈ ਵੰਡੀ ਜਾਂਦੀ ਖ਼ੈਰਾਤ - ਰਵੀਇੰਦਰ ਸਿੰਘ

ਚੰਡੀਗੜ੍ਹ, 22 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਸਿੱਖ ਵਿਦਵਾਨ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸਰਪ੍ਰਸਤ ਰਵੀਇੰਦਰ ਸਿੰਘ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਪੰਜਾਬ ਨੂੰ ਦਹਾਕਿਆਂ ਤੋਂ ਸਿਆਸੀ ਪਾਰਟੀਆਂ ਨੇ ਵਿਕਾਸ ਨਹੀਂ, ਸਗੋਂ ਮੁਫ਼ਤਖ਼ੋਰੀ ਦੇ ਨਸ਼ੇ ’ਤੇ ਲਾ ਰੱਖਿਆ ਹੈ।

ਅਜੀਤ ਡੈਸਕ 23-10-2026
ਚੰਡੀਗੜ੍ਹ, 22 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਸਿੱਖ ਵਿਦਵਾਨ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸਰਪ੍ਰਸਤ ਰਵੀਇੰਦਰ ਸਿੰਘ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਪੰਜਾਬ ਨੂੰ ਦਹਾਕਿਆਂ ਤੋਂ ਸਿਆਸੀ ਪਾਰਟੀਆਂ ਨੇ ਵਿਕਾਸ ਨਹੀਂ, ਸਗੋਂ ਮੁਫ਼ਤਖ਼ੋਰੀ ਦੇ ਨਸ਼ੇ ’ਤੇ ਲਾ ਰੱਖਿਆ ਹੈ। ਜਿਸਦਾ ਨਤੀਜਾ ਸਭ ਦੇ ਸਾਹਮਣੇ ਹੈ ਕਿ ਇਕ ਸਮੇਂ ਭਾਰਤ ਦਾ ਸਭ ਤੋਂ ਅਮੀਰ ਸੂਬਾ ਰਹਿਣ ਵਾਲਾ ਪੰਜਾਬ ਅੱਜ ਬੇਰੁਜ਼ਗਾਰੀ, ਕਰਜ਼ੇ, ਨਸ਼ਿਆਂ ਅਤੇ ਪਲਾਇਨ ਦੀ ਮਾਰ ਹੇਠ ਹੈ। ਉਨ੍ਹਾਂ ਕਿਹਾ ਕਿ ਕਾਂਗਰਸ, ਅਕਾਲੀ ਦਲ ਅਤੇ ਹੁਣ ਆਮ ਆਦਮੀ ਪਾਰਟੀ, ਸਭ ਨੇ ਵੋਟਾਂ ਲਈ ਖੈਰਾਤ ਵਾਂਗ ਸਬਸਿਡੀਆਂ ਵੰਡੀਆਂ, ਪਰ ਨੌਜਵਾਨਾਂ ਲਈ ਰੁਜ਼ਗਾਰ ਦੇ ਸਾਧਨ ਨਹੀਂ ਬਣਾਏ, ਕੋਈ ਖੇਤੀ ਆਧਾਰਿਤ ਉਦਯੋਗ ਨਹੀਂ ਲਿਆਂਦੇ ਜਿਸ ਨਾਲ ਪੰਜਾਬ ਨੂੰ ਖ਼ੁਸ਼ਹਾਲ ਬਣਾਇਆ ਜਾਂਦਾ। ਏਸੇ ਕਰਕੇ ਅੱਜ ਪੰਜਾਬ ਦਾ ਨੌਜਵਾਨ ਡਿਗਰੀ ਨਹੀਂ, ਵੀਜ਼ਾ ਲੱਭ ਰਿਹਾ ਹੈ। ਕਿਸਾਨ ਖੇਤੀ ਲਾਗਤ ਵਧਣ ਦੇ ਨਾਲ-ਨਾਲ ਧਰਤੀ ਹੇਠਲਾ ਪਾਣੀ ਖ਼ਤਮ ਹੋਣ ਦੀ ਚਿੰਤਾ ਵਿਚ ਹੈ। ਪੰਜਾਬ ਦਾ ਖ਼ਜ਼ਾਨਾ ਕਰਜ਼ੇ ਹੇਠ ਦੱਬਿਆ ਪਿਆ ਹੈ। ਰਵੀਇੰਦਰ ਸਿੰਘ ਨੇ ਕਿਹਾ ਕਿ ਜੇ ਅਸੀਂ ਅੱਜ ਵੀ ਨਾ ਜਾਗੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਸਾਨੂੰ ਕਦੇ ਮਾਫ਼ ਨਹੀਂ ਕਰਨਗੀਆਂ। ਉਨ੍ਹਾਂ ਕਿਹਾ ਕਿ 2027 ਵਿਚ ਪੰਜਾਬ ਨੂੰ ਨਾਅਰਿਆਂ ਜਾਂ ਖੈਰਾਤਾਂ ਦੇ ਆਧਾਰ ’ਤੇ ਨਹੀਂ, ਨਤੀਜਿਆਂ ਦੇ ਆਧਾਰ ’ਤੇ ਵੋਟ ਪਾਉਣੀ ਹੋਵੇਗੀ। ਰਵੀਇੰਦਰ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਕਰਜ਼ਾ ਨਹੀਂ, ਵਿਕਾਸ ਚਾਹੀਦਾ ਹੈ। ਪੰਜਾਬ ਦੇ ਭਵਿੱਖ ਲਈ ਚਿੰਤਤ ਹਰ ਪੰਜਾਬੀ ਨੂੰ ਇਸੇ ਤਰਾਂ ਹੀ ਸੋਚਣਾ ਚਾਹੀਦਾ ਹੈ। ਇਹ ਜਾਣਕਾਰੀ ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪੰਨੂੰ ਵਲੋਂ ਜਾਰੀ ਕੀਤੀ ਗਈ।
ਪਿਛਲੀ ਖ਼ਬਰ ਨਗਰ ਕੌਂਸਲ ਦੇ ਸਫ਼ਾਈ ਕਾਰਜਾਂ ਨਾਲ ਸੰਬੰਧਿਤ ਟਰੈਕਟਰ ਦੀ ਲਪੇਟ ’ ਚ ਆਉਣ ਨਾਲ ਰੈਪੀਡੋ ਚਾਲਕ ਦੀ ਮੌਤ ਅਗਲੀ ਖ਼ਬਰ ਅਮਿਤ ਸ਼ਾਹ ਦੀ ਪੰਜਾਬ ਫੇਰੀ ਨੇ ਪੀੜਤ ਪਰਿਵਾਰਾਂ ਦੇ ਜ਼ਖ਼ਮਾਂ ’ ਤੇ ਮੱਲ੍ਹਮ ਲਗਾਉਣ ਦਾ ਕੀਤਾ ਕੰਮ - ਬੀਬੀ ਰਾਮੂਵਾਲੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।