ਪਿੰਡ ਬਗਿੰਢੀ ਵਿਖੇ ਚੌਥਾ ਸਾਲਾਨਾ ਕੁਸ਼ਤੀ ਦੰਗਲ ਕਰਵਾਇਆ
ਮਾਜਰੀ, 22 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਪਿੰਡ ਬਗਿੰਢੀ ਸਥਿਤ ਮਾਤਾ ਬਗਲਾਮੁੱਖੀ ਮੰਦਰ ਵਿਖੇ ਚੌਥਾ ਸਾਲਾਨਾ ਕੁਸ਼ਤੀ ਦੰਗਲ ਕਰਵਾਇਆ ਗਿਆ, ਜਿਸ ‘ਚ ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕਰਦਿਆਂ ਪਹਿਲਵਾਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਉਨ੍ਹਾਂ ਪਿਛਲੇ 4 ਸਾਲਾਂ ਤੋਂ ਲਗਾਤਾਰ ਦੰਗਲ ਕਰਵਾਉਣ ਵਾਲੀ ਛਿੰਝ ਕਮੇਟੀ ਤੇ ਹੋਰਨਾਂ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੁਸ਼ਤੀ ਦੰਗਲ ਪਿੰਡ ਦੀ ਖੁਸ਼ਹਾਲੀ ਦਾ ਪ੍ਰਤੀਕ ਹੁੰਦੇ ਹਨ।
ਮਾਜਰੀ, 22 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਪਿੰਡ ਬਗਿੰਢੀ ਸਥਿਤ ਮਾਤਾ ਬਗਲਾਮੁੱਖੀ ਮੰਦਰ ਵਿਖੇ ਚੌਥਾ ਸਾਲਾਨਾ ਕੁਸ਼ਤੀ ਦੰਗਲ ਕਰਵਾਇਆ ਗਿਆ, ਜਿਸ ‘ਚ ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕਰਦਿਆਂ ਪਹਿਲਵਾਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਉਨ੍ਹਾਂ ਪਿਛਲੇ 4 ਸਾਲਾਂ ਤੋਂ ਲਗਾਤਾਰ ਦੰਗਲ ਕਰਵਾਉਣ ਵਾਲੀ ਛਿੰਝ ਕਮੇਟੀ ਤੇ ਹੋਰਨਾਂ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੁਸ਼ਤੀ ਦੰਗਲ ਪਿੰਡ ਦੀ ਖੁਸ਼ਹਾਲੀ ਦਾ ਪ੍ਰਤੀਕ ਹੁੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਸਮਾਗਮ ਜਿਥੇ ਪੰਜਾਬ ਦੀ ਅਮੀਰ ਖੇਡ ਵਿਰਾਸਤ ਅਤੇ ਪੇਂਡੂ ਸੱਭਿਆਚਾਰ ਨੂੰ ਸੰਭਾਲਣ ‘ਚ ਅਹਿਮ ਭੂਮਿਕਾ ਨਿਭਾਉਂਦੇ ਹਨ, ਉਥੇ ਹੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ‘ਚ ਮਿਹਨਤ, ਅਨੁਸ਼ਾਸਨ ਅਤੇ ਮੁਕਾਬਲੇ ਦੀ ਭਾਵਨਾ ਨੂੰ ਵਿਕਸਿਤ ਕਰਦੇ ਹਨ। ਉਨ੍ਹਾਂ ਇਲਾਕੇ ‘ਚ ਅਜਿਹੇ ਖੇਡ ਸਮਾਗਮ ਕਰਵਾਉਣ ਵਾਲੀਆਂ ਸਾਰੀਆਂ ਕਮੇਟੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀ ਅਮੀਰ ਖੇਡ ਵਿਰਾਸਤ ਨੂੰ ਸੰਭਾਲਣ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕੁਸ਼ਤੀ ਪੰਜਾਬ ਦੀ ਰਵਾਇਤੀ ਖੇਡ ਹੋਣ ਦੇ ਨਾਲ-ਨਾਲ ਪੇਂਡੂ ਜੀਵਨ ਅਤੇ ਸੱਭਿਆਚਾਰ ਦਾ ਅਹਿਮ ਹਿੱਸਾ ਹੈ। ਅਜਿਹੇ ਦੰਗਲ ਪਿੰਡਾਂ ‘ਚ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਆਪਣੀਆਂ ਰਵਾਇਤਾਂ ਨਾਲ ਜੋੜਨ ‘ਚ ਵੀ ਅਹਿਮ ਯੋਗਦਾਨ ਪਾਉਂਦੇ ਹਨ। ਇਸ ਮੌਕੇ ਛਿੰਝ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ, ਸਰਪੰਚ ਗੁਰਦੀਪ ਸਿੰਘ, ਕਮੇਟੀ ਮੈਂਬਰ ਮਲਕੀਤ ਸਿੰਘ, ਕੁਲਦੀਪ ਸਿੰਘ, ਪੰਚ ਮਲਕੀਤ ਸਿੰਘ, ਹਲਕਾ ਸੰਗਠਨ ਇੰਚਾਰਜ ਗੁਰਸ਼ਰਨ ਸਿੰਘ, ਬਲਾਕ ਪ੍ਰਧਾਨ ਸੁੱਖੀ ਰਾਠੌਰ, ਸੰਜੀਵਨ ਸਿੰਘ, ਬਲਾਕ ਪ੍ਰਧਾਨ ਸਤਵਿੰਦਰ ਸਿੰਘ, ਸੁਖਵਿੰਦਰ ਸਿੰਘ ਸੁੱਖੀ, ਅਨਿਲ ਭਾਟੀਆ ਅਤੇ ਰਿਤਿਕਾ ਭਾਰਦਵਾਜ ਸਮੇਤ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।