24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਹਰਿਆਣਾ ਵਿਚ ਔਰਤਾਂ ਨੂੰ 2,100 ਰੁਪਏ ਦੀ ਮਹੀਨਾ ਸਹਾਇਤਾ ਦਿੱਤੀ ਜਾ ਰਹੀ ਹੈ-ਨਾਇਬ ਸਿੰਘ ਸੈਣੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਿੰਡ ਪੱਧਰ ’ਤੇ ਬਣਾਈ ਗਈ ਹੈ ਟਾਸਕ ਫੋਰਸ ਰਾਮ ਸਿੰਘ ਬਰਾੜ

ਚੰਡੀਗੜ੍ਹ, 23 ਅਕਤੂਬਰ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਜਪਾ ਨੇ ਆਪਣੇ 2014 ਦੇ ਮੈਨੀਫੈਸਟੋ ਵਿਚ ਕੀਤੇ ਵਾਅਦੇ 2019 ਤੱਕ ਤੇ 2019 ਵਿਚ ਕੀਤੇ ਵਾਅਦੇ 2024 ਤੱਕ ਪੂਰੇ ਕੀਤੇ। ਸੈਣੀ ਨੇ ਕਿਹਾ ਕਿ ਉਨ੍ਹਾਂ ਨੇ 2024 ਦੀਆਂ ਚੋਣਾਂ ਦੌਰਾਨ 217 ਵਾਅਦੇ ਕੀਤੇ ਸਨ, ਜਿਨ੍ਹਾਂ ਵਿਚੋਂ 76 ਪੂਰੇ ਕੀਤੇ ਗਏ ਹਨ ਤੇ ਬਾਕੀ 143 ਵਾਅਦਿਆਂ ’ਤੇ ਕੰਮ ਚੱਲ ਰਿਹਾ ਹੈ ਤੇ ਅਗਲੇ 2 ਸਾਲਾਂ ਵਿਚ ਸਾਰੇ ਪੂਰੇ ਕੀਤੇ ਜਾਣਗੇ।

ਚੰਡੀਗੜ੍ਹ ਵਿਚ ਵਿਸ਼ੇਸ਼ ਇੰਟਰਵਿਊ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ। ਤਸਵੀਰ : ਕਮਲਜੀਤ ਸਿੰਘ 24-10-2026
ਚੰਡੀਗੜ੍ਹ, 23 ਅਕਤੂਬਰ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਜਪਾ ਨੇ ਆਪਣੇ 2014 ਦੇ ਮੈਨੀਫੈਸਟੋ ਵਿਚ ਕੀਤੇ ਵਾਅਦੇ 2019 ਤੱਕ ਤੇ 2019 ਵਿਚ ਕੀਤੇ ਵਾਅਦੇ 2024 ਤੱਕ ਪੂਰੇ ਕੀਤੇ। ਸੈਣੀ ਨੇ ਕਿਹਾ ਕਿ ਉਨ੍ਹਾਂ ਨੇ 2024 ਦੀਆਂ ਚੋਣਾਂ ਦੌਰਾਨ 217 ਵਾਅਦੇ ਕੀਤੇ ਸਨ, ਜਿਨ੍ਹਾਂ ਵਿਚੋਂ 76 ਪੂਰੇ ਕੀਤੇ ਗਏ ਹਨ ਤੇ ਬਾਕੀ 143 ਵਾਅਦਿਆਂ ’ਤੇ ਕੰਮ ਚੱਲ ਰਿਹਾ ਹੈ ਤੇ ਅਗਲੇ 2 ਸਾਲਾਂ ਵਿਚ ਸਾਰੇ ਪੂਰੇ ਕੀਤੇ ਜਾਣਗੇ। ਸੈਣੀ ਨੇ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ, ਉਨ੍ਹਾਂ ਨੇ ਰਾਜ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 2,100 ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ, ਉਨ੍ਹਾਂ ਨੇ ਰਾਜ ਦੇ ਪਹਿਲੇ ਬਜਟ ਵਿਚ 5,000 ਕਰੋੜ ਰੁਪਏ ਦੀ ਵਿਵਸਥਾ ਕੀਤੀ। ਇਸ ਵਾਅਦੇ ਨੂੰ ਪੂਰਾ ਕਰਦੇ ਹੋਏ, ਉਨ੍ਹਾਂ ਨੇ ਔਰਤਾਂ ਦੇ ਖਾਤਿਆਂ ਵਿਚ 2,500 ਕਰੋੜ ਰੁਪਏ ਜਮ੍ਹਾਂ ਕਰਵਾਏ ਹਨ। ਨਾਇਬ ਸਿੰਘ ਸੈਣੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਸ਼ਿਆਂ ਵਿਰੁੱਧ ਪੂਰੀ ਤਰ੍ਹਾਂ ਸਖ਼ਤ ਹੈ ਤੇ ਇਸਦੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਦੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਹੁਣ ਨਸ਼ਿਆਂ ਦਾ ਮੁਕਾਬਲਾ ਕਰਨ ਲਈ ਪਿੰਡ ਪੱਧਰ ’ਤੇ ਟਾਸਕ ਫੋਰਸਾਂ ਸਥਾਪਤ ਕੀਤੀਆਂ ਹਨ। ‘ਅਜੀਤ’ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਰਾਜ ਵਿਚ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਦੇਸ਼ ਦੀ ਆਬਾਦੀ ਦਾ ਸਿਰਫ਼ 2 ਫ਼ੀਸਦ ਹਿੱਸੇ ਵਾਲਾ ਹਰਿਆਣਾ ਖੇਡਾਂ ਦੇ ਖੇਤਰ ਵਿਚ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਪਛਾਣ ਬਣਾ ਰਿਹਾ ਹੈ। ਹਰਿਆਣਾ ਦੇ ਖਿਡਾਰੀ ਨੂੰ ਸਰਕਾਰੀ ਨੌਕਰੀਆਂ ਦੇ ਨਾਲ-ਨਾਲ 6 ਕਰੋੜ, 4 ਕਰੋੜ ਅਤੇ 2.5 ਕਰੋੜ ਰੁਪਏ ਤੱਕ ਦੇ ਵਿਅਕਤੀਗਤ ਨਕਦ ਇਨਾਮ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਖਿਡਾਰੀ ਦੇਸ਼ ਭਰ ਵਿਚ ਸਭ ਤੋਂ ਅੱਗੇ ਹਨ। ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਥਿਤੀ ਬਹੁਤ ਮਾੜੀ ਹੈ, ਅਤੇ ਪੰਜਾਬ ਤੋਂ ਹਰਿਆਣਾ ਵਿਚ ਨਸ਼ਿਆਂ ਦੇ ਆਉਣ ਦੀਆਂ ਸ਼ਿਕਾਇਤਾਂ ਵੀ ਅਕਸਰ ਮਿਲਦੀਆਂ ਰਹਿੰਦੀਆਂ ਹਨ। ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਸਿਰਫ਼ 2 ਦਿਨ ਪਹਿਲਾਂ ਹੀ ਪੁਲਿਸ ਨੇ ਕੁਰੂਕਸ਼ੇਤਰ ਵਿਚ ਨਸ਼ਿਆਂ ਦੀ ਇਕ ਖੇਪ ਫੜੀ ਸੀ, ਅਤੇ ਨਸ਼ਾ ਤਸਕਰ ਪੰਜਾਬ ਦੇ ਜ਼ੀਰਕਪੁਰ ਤੋਂ ਸਨ। ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਸਰ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਮਿਲਣ ਆਓਂਦੇ ਹਨ। ਉਹ ਅਕਸਰ ਕਹਿੰਦੇ ਹਨ ਕਿ ਜੇਕਰ ਅਸੀਂ ਪੰਜਾਬ ਵਿਚ ਨਸ਼ਿਆਂ ਦੀ ਤਸਕਰੀ ਬਾਰੇ ਸ਼ਿਕਾਇਤ ਕਰਨ ਲਈ ਥਾਣੇ ਜਾਂਦੇ ਹਾਂ, ਤਾਂ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ, ਪੁਲਿਸ ਸਾਡੇ ਵਿਰੁੱਧ ਕੇਸ ਦਰਜ ਕਰ ਦਿੰਦੀ ਹੈ। ਇਸ ਲਈ, ਅਸੀਂ ਸ਼ਿਕਾਇਤ ਵੀ ਦਰਜ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ, ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਗੋਲੀ ਮਾਰ ਦਿੱਤੀ ਜਾਂਦੀ ਹੈ। ਸੈਣੀ ਨੇ ਕਿਹਾ ਕਿ ਜੇਕਰ ਭਾਜਪਾ ਪੰਜਾਬ ’ਚ ਸਰਕਾਰ ਬਣਾਉਂਦੀ ਹੈ, ਤਾਂ 2029 ਤੱਕ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਜਾਵੇਗਾ, ਇਹ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਗਰੰਟੀ ਹੈ।
ਪਿਛਲੀ ਖ਼ਬਰ ਬਿਲਡਰ ਤੋਂ 10 ਕਰੋੜ ਦੀ ਫਿਰੌਤੀ ਮੰਗਣ ਦੇ ਮਾਮਲੇ ’ਚ ਅਰਨਦੀਪ ਨੂੰ ਭੇਜਿਆ ਜੇਲ੍ਹ, ਬੰਟੀ ਦਾ ਮੁੜ ਲਿਆ ਰਿਮਾਂਡ ਅਗਲੀ ਖ਼ਬਰ ਨਵੀਂ ਦਿੱਲੀ ’ਚ ਮੁੱਖ ਚੋਣ ਕਮਿਸ਼ਨਰ ਵਿਰੁੱਧ ਕੀਤੇ ਗਏ ਪ੍ਰਦਰਸ਼ਨ ਦੌਰਾਨ ਸੀ.ਪੀ.ਆਈ. (ਐਮ) ਦੀ ਨੇਤਾ ਬਰਿੰਦਾ ਕਰਾਤ ਤੇ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।