24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਮੁਹਾਲੀ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਭਲਕੇ

ਐੱਸ. ਏ.

ਕੁਲਜੀਤ ਸਿੰਘ ਬੇਦੀ 24-10-2026
ਐੱਸ. ਏ. ਐੱਸ. ਨਗਰ, 23 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਸਮਾਜ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਭਲਕੇ 25 ਅਕਤੂਬਰ ਨੂੰ ਸ੍ਰੀ ਸੱਤਿਆ ਨਾਰਾਇਣ ਮੰਦਰ ਪਿੰਡ ਮਟੌਰ ਵਿਖੇ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ ਦੇ 2 ਵਜੇ ਤੱਕ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਮੁਹਾਲੀ ਫ਼ਸਟ ਫਾਊਂਡੇਸ਼ਨ, ਹੇਡਨ ਕਲੀਨਿਕਸ ਅਤੇ ਤੇਰਾ-ਤੇਰਾ ਸਮਾਜ ਸੇਵੀ ਸੰਸਥਾ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਇਸ ਕੈਂਪ ਦੌਰਾਨ ਜਿਥੇ ਮਾਹਿਰ ਡਾਕਟਰਾਂ ਵਲੋਂ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਜਾਵੇਗੀ, ਉਥੇ ਹੀ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਸ ਮੌਕੇ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਤੋਂ ਵੱਡਾ ਕੋਈ ਧਰਮ ਨਹੀਂ ਹੈ ਅਤੇ ਲੋਕਾਂ ਦੀ ਸਿਹਤ ਦੀ ਸੰਭਾਲ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮਹਿੰਗੇ ਇਲਾਜ ਕਾਰਨ ਕਈ ਪਰਿਵਾਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ‘ਚ ਮੁਫ਼ਤ ਮੈਡੀਕਲ ਜਾਂਚ ਕੈਂਪ ਲੋੜਵੰਦ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਸਕਦੇ ਹਨ। 23 ਐਮਓਐਚ 07
ਪਿਛਲੀ ਖ਼ਬਰ ਪ੍ਰੇਮ ਸਿੰਘ ਰਾਮਪੁਰੀਆ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਦੋਸ਼ੀ ਵਿਅਕਤੀ ਦੀ ਹਾਜ਼ਰੀ ਦੀ ਉਮੀਦ ਕਰਨ ਵਾਲੀ ਘੋਸ਼ਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।