24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਚੰਡੀਗੜ੍ਹ ’ਚ ਸਜਾਇਆ ਵਿਸ਼ਾਲ ਨਗਰ ਕੀਰਤਨ

ਚੰਡੀਗੜ੍ਹ, 24 ਅਕਤੂਬਰ (ਅਜਾਇਬ ਸਿੰਘ ਔਜਲਾ) - ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਪਾਤਸ਼ਾਹੀ ਦਸਵੀਂ, ਸੈਕਟਰ-8 ਚੰਡੀਗੜ੍ਹ ਵਲੋਂ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਦਿਆਂ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਚੌਥੇ ਪਾਤਸ਼ਾਹ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦੌਰਾਨ ਇਕ ਬਾਲੜੀ ਪਾਲਕੀ ਸਾਹਿਬ ’ਚ ਸੁਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੁੰਦੇ ਹੋਏ। ਤਸਵੀਰ : ਕਮਲਜੀਤ ਸਿੰਘ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਗੁਰਦੁਆਰਾ ਪਾਤਿਸ਼ਾਹੀ ਦਸਵੀਂ ਸੈਕਟਰ-8 ਵਿਖੇ ਪੁਸਤਕ ‘ਸ਼੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਸਬੰਧੀ (100 ਸਵਾਲ-ਜਵਾਬ) ਨੂੰ ਲੋਕ ਅਰਪਣ ਕਰਦੇ ਹੋਏ। ਤਸਵੀਰ : ਕਮਲਜੀਤ ਸਿੰਘ 25-10-2026
ਚੰਡੀਗੜ੍ਹ, 24 ਅਕਤੂਬਰ (ਅਜਾਇਬ ਸਿੰਘ ਔਜਲਾ) - ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਪਾਤਸ਼ਾਹੀ ਦਸਵੀਂ, ਸੈਕਟਰ-8 ਚੰਡੀਗੜ੍ਹ ਵਲੋਂ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਦਿਆਂ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਲੇਖਕ ਡਾ. ਹਰਪ੍ਰੀਤ ਕੌਰ ਦੀ ਪੁਸਤਕ ਜਿਹੜੀ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਪੁਸਤਕ ‘ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਸਬੰਧੀ (100 ਸਵਾਲ-ਜਵਾਬ)’ ਵੀ ਲੋਕ ਅਰਪਣ ਕੀਤੀ। ਇਹ ਪੁਸਤਕ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮਾਜ ਪ੍ਰਤੀ ਯੋਗਦਾਨ ਬਾਰੇ ਜਾਣਕਾਰੀ ਸਰਲ ਸਵਾਲ-ਜਵਾਬ ਦੇ ਰੂਪ ਵਿਚ ਪੇਸ਼ ਕਰਦੀ ਹੈ। ਪੰਜਾਬੀ, ਅੰਗਰੇਜ਼ੀ ਅਤੇ ਹਿੰਦੀ ਭਾਸ਼ਾਵਾਂ ਵਿਚ ਉਪਲਬਧ ਇਸ ਪੁਸਤਕ ਦਾ ਉਦੇਸ਼ ਚੌਥੇ ਸਿੱਖ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਵਿਰਾਸਤ ਨੂੰ ਹਰ ਉਮਰ ਦੇ ਪਾਠਕਾਂ ਤੱਕ ਆਸਾਨੀ ਨਾਲ ਪਹੁੰਚਾਉਣਾ ਹੈ।ਨਗਰ ਕੀਰਤਨ ਦੌਰਾਨ ਫੁੱਲਾਂ ਨਾਲ ਸਜਾਈ ਗਈ ਸੁੰਦਰ ਪਾਲਕੀ ਸਾਹਿਬ ਸੰਗਤ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਇਸ ਮੌਕੇ ਗਤਕਾ ਪਾਰਟੀ ਨੇ ਸਿੱਖਾਂ ਦੀ ਰਵਾਇਤੀ ਜੰਗਜੂ ਕਲਾ ਦੇ ਜੌਹਰ ਦਿਖਾਏ। ਢਾਡੀ ਜਥੇ ਨੇ ਧਾਰਮਿਕ ਵਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ, ਜਦਕਿ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਰਾਹੀਂ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ। ਨਗਰ ਕੀਰਤਨ ਦੌਰਾਨ ਗੁਰੂ ਸਾਹਿਬ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਨ ਲਈ ਵਿਸ਼ੇਸ਼ ਮਸ਼ੀਨ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਸੇਵਾ ਅਤੇ ਸ਼ਰਧਾ ਦੇ ਜਜ਼ਬੇ ਨਾਲ ਨਗਰ ਕੀਰਤਨ ਦੇ ਰਸਤੇ ਵਿਚ ਪੈਂਦੇ ਵੱਖ-ਵੱਖ ਸੈਕਟਰਾਂ ਵਿਚ ਸੰਗਤ ਅਤੇ ਸਥਾਨਕ ਵਸਨੀਕਾਂ ਵੱਲੋਂ ਲੰਗਰ ਲਗਾਏ ਗਏ। ਇਸ ਸੇਵਾ ਰਾਹੀਂ ਸ੍ਰੀ ਗੁਰੂ ਰਾਮਦਾਸ ਜੀ ਵਲੋਂ ਦਿੱਤੇ ਗਏ ਬਰਾਬਰੀ, ਨਿਮਰਤਾ, ਦਇਆ ਅਤੇ ਨਿਸ਼ਕਾਮ ਸੇਵਾ ਦੇ ਸੰਦੇਸ਼ ਨੂੰ ਅਮਲੀ ਰੂਪ ਵਿਚ ਦਰਸਾਇਆ ਗਿਆ। ਇਸ ਮੌਕੇ ਗੁਰਦੁਆਰਾ ਪਾਤਸ਼ਾਹੀ ਦਸਵੀਂ ਦੇ ਪ੍ਰਧਾਨ ਸੁਖਜਿੰਦਰ ਸਿੰਘ ਬਹਿਲ ਨੇ ਕਿਹਾ ਕਿ ਨਗਰ ਕੀਰਤਨ ਨੇ ਸੰਗਤ ਨੂੰ ਸ਼ਰਧਾ ਦੇ ਸੂਤਰ ਵਿਚ ਪਰੋਣ ਦੇ ਨਾਲ-ਨਾਲ ਸ੍ਰੀ ਗੁਰੂ ਰਾਮਦਾਸ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਰਸਾਇਆ ਗਿਆ ਨਿਮਰਤਾ, ਨਿਸ਼ਕਾਮ ਸੇਵਾ, ਦਇਆ ਅਤੇ ਵਿਸ਼ਵ ਭਾਈਚਾਰੇ ਦਾ ਸੰਦੇਸ਼ ਅੱਜ ਵੀ ਪੀੜ੍ਹੀ-ਦਰ-ਪੀੜ੍ਹੀ ਲੋਕਾਂ ਨੂੰ ਪ੍ਰੇਰਿਤ ਕਰ ਰਿਹਾ ਹੈ। ਨਗਰ ਕੀਰਤਨ ਦੁਪਹਿਰ 12 ਵਜੇ ਗੁਰਦੁਆਰਾ ਪਾਤਿਸ਼ਾਹੀ ਦਸਵੀਂ, ਸੈਕਟਰ-8ਸੀ ਤੋਂ ਆਰੰਭ ਹੋਇਆ। ਇਸ ਤੋਂ ਬਾਅਦ ਨਗਰ ਕੀਰਤਨ ਸੈਕਟਰ-9, 10 ਅਤੇ 11, ਪੰਜਾਬ ਯੂਨੀਵਰਸਿਟੀ, ਸੈਕਟਰ-15, 16 ਅਤੇ 23 ਤੋਂ ਹੁੰਦਾ ਹੋਇਆ ਸੈਕਟਰ-22 ਵਿਖੇ ਪਹੁੰਚਿਆ, ਜਿੱਥੇ ਗੁਰਦੁਆਰਾ ਸਾਹਿਬ ਵਿਖੇ ਇਸ ਦੀ ਸਮਾਪਤੀ ਹੋਈ। ਨਗਰ ਕੀਰਤਨ ’ਚ ਹਰ ਵਰਗ ਦੀਆ ਸੰਗਤਾਂ ਵਿਚ ਬੱਚੇ, ਨੌਜਵਾਨ, ਮਹਿਲਾਵਾਂ ਤੋ ਇਲਾਵਾ ਵਡੇਰੀ ਉਮਰ ਦੀਆਂ ਸੰਗਤਾਂ ਨੇ ਵੀ ਹਾਜ਼ਰੀਆਂ ਭਰੀਆਂ। ਦੂਜੇ ਪਾਸੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਵੀ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।
ਪਿਛਲੀ ਖ਼ਬਰ ਸਾਈਬਰ ਠੱਗਾਂ ਨੇ ਦੋ ਵਿਅਕਤੀਆਂ ਨਾਲ 3.97 ਲੱਖ ਰੁਪਏ ਦੀ ਠੱਗੀ ਮਾਰੀ ਅਗਲੀ ਖ਼ਬਰ ਸੈਕਟਰ-22 ਨੈਤਿਕ ਹੱਤਿਆ ਮਾਮਲੇ ’ਚ ਦੋਵੇਂ ਸਕੇ ਭਰਾ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।