25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਚੰਡੀਗੜ੍ਹ ਵਿਚ ਭਗਵਾਨ ਵਾਲਮੀਕਿ ਜੀ ਦੇ ਸਨਮਾਨ ’ਚ ਕੱਢੀ ਸ਼ੋਭਾ ਯਾਤਰਾ, ਵੱਡੀ ਗਿਣਤੀ ’ਚ ਸ਼ਾਮਿਲ ਹੋਏ ਸ਼ਰਧਾਲੂ

ਚੰਡੀਗੜ੍ਹ, 24 ਅਕਤੂਬਰ (ਅਜਾਇਬ ਸਿੰਘ ਔਜਲਾ) - ਭਗਵਾਨ ਵਾਲਮੀਕਿ ਦੇ ਸਨਮਾਨ ਵਿਚ ਸ਼ਹਿਰ ਵਿਚ ਇਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ ਜੋ ਕਿ ਸੈਕਟਰ 52 ਤੋਂ ਸ਼ੁਰੂ ਹੋ ਕੇ ਵੱਖ-ਵੱਖ ਰਸਤਿਆਂ ਵਿਚੋਂ ਲੰਘਦੀ ਹੋਈ ਸੈਕਟਰ 25 ਵਿਚ ਸਮਾਪਤ ਹੋਈ। ਸੈਂਕੜੇ ਔਰਤਾਂ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

ਅਜੀਤ ਡੈਸਕ 25-10-2026
ਚੰਡੀਗੜ੍ਹ, 24 ਅਕਤੂਬਰ (ਅਜਾਇਬ ਸਿੰਘ ਔਜਲਾ) - ਭਗਵਾਨ ਵਾਲਮੀਕਿ ਦੇ ਸਨਮਾਨ ਵਿਚ ਸ਼ਹਿਰ ਵਿਚ ਇਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ ਜੋ ਕਿ ਸੈਕਟਰ 52 ਤੋਂ ਸ਼ੁਰੂ ਹੋ ਕੇ ਵੱਖ-ਵੱਖ ਰਸਤਿਆਂ ਵਿਚੋਂ ਲੰਘਦੀ ਹੋਈ ਸੈਕਟਰ 25 ਵਿਚ ਸਮਾਪਤ ਹੋਈ। ਸੈਂਕੜੇ ਔਰਤਾਂ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਸ਼ੋਭਾ ਯਾਤਰਾ ਦਾ ਵੱਖ-ਵੱਖ ਥਾਵਾਂ ’ਤੇ ਸਵਾਗਤ ਕੀਤਾ ਗਿਆ, ਸ਼ਰਧਾਲੂਆਂ ਨੇ ਭਗਵਾਨ ਵਾਲਮੀਕਿ ਜੀ ਦੀ ਉਸਤਤ ਵਿਚ ਜੈਕਾਰੇ ਵੀ ਲਗਾਏ ਗਏ। ਇਸ ਮੌਕੇ ਚੇਅਰਮੈਨ ਅਨਿਲ ਕੁਮਾਰ ਚੱਢਾ, ਵਾਈਸ ਚੇਅਰਮੈਨ ਅਤੇ ਕਨਵੀਨਰ ਸਮਦਰਸ਼ ਵੇਦ ਜੋਸਫ ਅਤੇ ਹੋਰ ਪਤਵੰਤੇ ਹਾਜ਼ਰ ਸਨ। ਭਗਵਾਨ ਵਾਲਮੀਕਿ ਜੀ ਪ੍ਰਤੀ ਸ਼ਰਧਾ ਪ੍ਰਗਟ ਕਰਦੇ ਹੋਏ, ਉਨ੍ਹਾਂ ਦੇ ਜੀਵਨ, ਸਿੱਖਿਆਵਾਂ ਅਤੇ ਆਦਰਸ਼ਾਂ ਨੂੰ ਸਮਾਜ ਲਈ ਪ੍ਰੇਰਨਾਦਾਇਕ ਦੱਸਿਆ। ਚੇਅਰਮੈਨ ਅਨਿਲ ਕੁਮਾਰ ਚੱਢਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਨੂੰ ਸੱਚ, ਗਿਆਨ, ਸਮਾਨਤਾ ਅਤੇ ਸਦਭਾਵਨਾ ਦਾ ਰਸਤਾ ਦਿਖਾਉਂਦੀਆਂ ਹਨ। ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਈਏ ਅਤੇ ਨਵੀਂ ਪੀੜ੍ਹੀ ਤੱਕ ਪਹੁੰਚਾਈਏ। ਅਜਿਹੀ ਧਾਰਮਿਕ ਸ਼ੋਭਾ ਯਾਤਰਾ ਸਮਾਜ ਵਿਚ ਏਕਤਾ, ਭਾਈਚਾਰਾ ਅਤੇ ਆਪਸੀ ਸਦਭਾਵਨਾ ਨੂੰ ਮਜ਼ਬੂਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਵਾਈਸ ਚੇਅਰਮੈਨ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੇ ਆਦਰਸ਼ ਸਮਾਜ ਦੇ ਹਰੇਕ ਵਿਅਕਤੀ ਲਈ ਪ੍ਰੇਰਨਾ ਸਰੋਤ ਹਨ। ਅਜਿਹੇ ਸਮਾਗਮਾਂ ਵਿਚ ਔਰਤਾਂ, ਨੌਜਵਾਨਾਂ ਅਤੇ ਬਜ਼ੁਰਗਾਂ ਦੀ ਭਾਗੀਦਾਰੀ ਸਮਾਜ ਦੀ ਏਕਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਲੋਕਾਂ ਨੂੰ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਕਨਵੀਨਰ ਸਮਦਰਸ਼ ਵੇਦ ਜੋਸਫ ਨੇ ਸ਼ੋਭਾ ਯਾਤਰਾ ਵਿਚ ਸ਼ਾਮਲ ਸਾਰੇ ਸ਼ਰਧਾਲੂਆਂ, ਔਰਤਾਂ ਅਤੇ ਭਾਗੀਦਾਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਭਗਵਾਨ ਵਾਲਮੀਕਿ ਜੀ ਦੇ ਸੰਦੇਸ਼ ਨੂੰ ਜਨਤਾ ਤੱਕ ਫੈਲਾਉਣ ਅਤੇ ਸਮਾਜ ਵਿਚ ਸੇਵਾ, ਸਮਰਪਣ ਅਤੇ ਸਦਭਾਵਨਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਮਹੱਤਵਪੂਰਨ ਹਨ।
ਪਿਛਲੀ ਖ਼ਬਰ ‘ ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ ਪੰਜਾਬ ਪੁਲਿਸ ਵਲੋਂ 527 ਥਾਵਾਂ ’ਤੇ ਛਾਪੇਮਾਰੀ 223 ਕਾਬੂ ਅਗਲੀ ਖ਼ਬਰ ਪਿੰਡ ਘੋਲੂਮਾਜਰਾ ਨੇੜੇ ਵਾਪਰੇ ਸੜਕ ਹਾਦਸੇ ’ਚ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।