25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਕੈਮਿਸਟਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੰਬੰਧੀ ਵਫ਼ਦ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲਿਆ

ਚੰਡੀਗੜ੍ਹ, 23 ਅਕਤੂਬਰ (ਪ੍ਰੋ. ਅਵਤਾਰ ਸਿੰਘ)—ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਸੰਗਰੂਰ ਦੇ ਇਕ ਵਫ਼ਦ ਵਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਿਹਤ ਮੰਤਰੀ ਡਾ.

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ’ਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਮੰਗ-ਪੱਤਰ ਸੌਂਪਦੇ ਹੋਏ ਕੈਮਿਸਟ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਨਰੇਸ਼ ਜਿੰਦਲ, ਸਰਕਲ ਪ੍ਰਧਾਨ ਰਾਮ ਲਾਲ ਗੋਇਲ ਅਤੇ ਹੋਰ ਅਹੁਦੇਦਾਰ। ਅਜੀਤ ਤਸਵੀਰ। 25-10-2026
ਚੰਡੀਗੜ੍ਹ, 23 ਅਕਤੂਬਰ (ਪ੍ਰੋ. ਅਵਤਾਰ ਸਿੰਘ)—ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਸੰਗਰੂਰ ਦੇ ਇਕ ਵਫ਼ਦ ਵਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਮੁਲਾਕਾਤ ਕਰਕੇ ਕੈਮਿਸਟਾਂ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਮੁਲਾਕਾਤ ਦੌਰਾਨ ਐਸੋਸੀਏਸ਼ਨ ਦੇ ਵਫ਼ਦ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਕੈਮਿਸਟਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਅਤੇ ਮੰਗ ਕੀਤੀ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਵਫ਼ਦ ਨੇ ਦਵਾਈਆਂ ਦੇ ਕਾਰੋਬਾਰ ਨਾਲ ਸਬੰਧਿਤ ਨਿਯਮਾਂ ਅਤੇ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਐਸੋਸੀਏਸ਼ਨ ਵਲੋਂ ਦਵਾਈਆਂ ਦੇ ਲਾਇਸੈਂਸ ਨਵਿਆਉਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਦੀ ਮੰਗ ਕੀਤੀ ਤਾਂ ਜੋ ਕੈਮਿਸਟਾਂ ਨੂੰ ਬੇਲੋੜੀਆਂ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਹ ਆਨਲਾਈਨ ਪ੍ਰਕਿਰਿਆ ਰਾਹੀਂ ਆਪਣਾ ਕੰਮ ਆਸਾਨੀ ਨਾਲ ਕਰ ਸਕਣ । ਇਸ ਤੋਂ ਇਲਾਵਾ, ਵਫ਼ਦ ਨੇ ਕੈਮਿਸਟਾਂ ’ਤੇ ਲਾਗੂ ਨਿਯਮਾਂ ਅਤੇ ਰਜਿਸਟਰਾਂ ਸਬੰਧੀ ਮੁਸ਼ਕਲਾਂ ਦਾ ਹੱਲ ਕਰਨ ਦੀ ਮੰਗ ਵੀ ਉਠਾਈ। ਉਨ੍ਹਾਂ ਕਿਹਾ ਕਿ ਕੈਮਿਸਟਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦਿਆਂ ਨਿਯਮਾਂ ਵਿਚ ਲੋੜੀਂਦੀ ਸੋਧ ਕੀਤੀ ਜਾਵੇ ਤਾਂ ਜੋ ਦਵਾਈਆਂ ਦੇ ਕਾਰੋਬਾਰ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਵਫ਼ਦ ਨੇ ਉਮੀਦ ਪ੍ਰਗਟਾਈ ਕਿ ਸਰਕਾਰ ਕੈਮਿਸਟ ਐਸੋਸੀਏਸ਼ਨ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਕੇ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕੇਗੀ। ਇਸ ਮੌਕੇ ਕੈਮਿਸਟ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਨਰੇਸ਼ ਜਿੰਦਲ, ਕੈਮਿਸਟ ਐਸੋਸੀਏਸ਼ਨ ਧਰਮਗੜ੍ਹ ਸਰਕਲ ਦੇ ਪ੍ਰਧਾਨ ਰਾਮ ਲਾਲ ਗੋਇਲ, ਯੋਗੇਸ਼ ਚੋਪੜਾ, ਨਵੀਨ ਗੋਇਲ, ਹਿਮਾਸ਼ੂ ਜਿੰਦਲ, ਅੰਕਿਤ ਗੁਪਤਾ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸੈਕਟਰ-43 (ਬੀ) ਦੇ ਘਰੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਅਗਲੀ ਖ਼ਬਰ ਘੱਗਰ ਦੇ ਤੇਜ਼ ਵਹਾਅ ਨੇ ਖੋਖਲੀ ਕੀਤੀ ਢਕੌਲੀ-ਮੁਬਾਰਿਕਪੁਰ ਸੜਕ ’ਤੇ ਕਿਸੇ ਸਮੇਂ ਵੀ ਵਾਪਰ ਸਕਦੈ ਵੱਡੇ ਹਾਦਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।