26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਝੋਨੇ ਦੀ ਖ਼ਰੀਦ ਮੁੜ ਸ਼ੁਰੂ ਕਰਵਾਉਣ ਅਤੇ ਡੀ . ਏ . ਪੀ . ਖਾਦ ਦੀ ਉਪਲਬਧਤਾ ਯਕੀਨੀ ਬਣਾਉਣ ਦੀ ਮੰਗ ਖ਼ਰੀਦ ਬੰਦ ਹੋਣ ਕਾਰਨ ਕਿਸਾਨ ਪ੍ਰੇਸ਼ਾਨ, ਮੰਗਾਂ ਨਾ ਮੰਨਣ ’ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ

ਡੇਰਾਬੱਸੀ, 25 ਅਕਤੂਬਰ (ਗੁਰਮੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਐੱਸ. ਡੀ.

ਅਜੀਤ ਡੈਸਕ 26-10-2026
ਡੇਰਾਬੱਸੀ, 25 ਅਕਤੂਬਰ (ਗੁਰਮੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਐੱਸ. ਡੀ. ਐੱਮ. ਡੇਰਾਬੱਸੀ ਅਮਿਤ ਗੁਪਤਾ ਨੂੰ ਮੰਗ ਪੱਤਰ ਸੌਂਪਿਆ ਗਿਆ। ਯੂਨੀਅਨ ਨੇ ਫੋਕਲ ਪੁਆਇੰਟਾਂ ਅਤੇ ਅਨਾਜ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਮੁੜ ਸ਼ੁਰੂ ਕਰਵਾਉਣ ਅਤੇ ਸਰਕਾਰੀ ਸਹਿਕਾਰੀ ਸਭਾਵਾਂ ਵਿਚ ਡੀ. ਏ. ਪੀ. ਖਾਦ ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਹਾਲੇ ਵੀ ਖੇਤਾਂ ਵਿਚ ਵੱਡੀ ਮਾਤਰਾ ਵਿਚ ਝੋਨੇ ਦੀ ਫ਼ਸਲ ਖੜ੍ਹੀ ਹੈ, ਪਰ ਖ਼ਰੀਦ ਏਜੰਸੀਆਂ ਵਲੋਂ ਖ਼ਰੀਦ ਬੰਦ ਕੀਤੇ ਜਾਣ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮੰਡੀਆਂ ਅਤੇ ਫੋਕਲ ਪੁਆਇੰਟਾਂ ’ਤੇ ਝੋਨੇ ਦੀ ਖ਼ਰੀਦ ਤੁਰੰਤ ਮੁੜ ਸ਼ੁਰੂ ਕੀਤੀ ਜਾਵੇ, ਤਾਂ ਜੋ ਕਿਸਾਨਾਂ ਨੂੰ ਖੱਜਲ-ਖੁਆਰ ਨਾ ਹੋਣਾ ਪਵੇ। ਯੂਨੀਅਨ ਆਗੂਆਂ ਨੇ ਕਿਹਾ ਕਿ ਕਣਕ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ, ਪਰ ਸਹਿਕਾਰੀ ਸਭਾਵਾਂ ਵਿਚ ਡੀ. ਏ. ਪੀ. ਖਾਦ ਦੀ ਘਾਟ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਦੋਵਾਂ ਮਸਲਿਆਂ ਦਾ ਜਲਦੀ ਹੱਲ ਕਰਨ ਦੀ ਮੰਗ ਕੀਤੀ। ਨਾਲ ਹੀ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਜਥੇਬੰਦੀ ਵਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਕਨਵੀਨਰ ਜਸਵਿੰਦਰ ਸਿੰਘ ਟਿਵਾਣਾ, ਬਲਾਕ ਕਨਵੀਨਰ ਜਸਪਾਲ ਸਿੰਘ, ਮਨਜੀਤ ਸਿੰਘ ਦੱਪਰ, ਪ੍ਰੇਮ ਸਿੰਘ ਰਾਣਾ, ਕੁਲਜਿੰਦਰ ਸਿੰਘ, ਹਰਬੰਸ ਸਿੰਘ, ਜਗਪਾਲ ਸਿੰਘ, ਬਲਬੀਰ ਸਿੰਘ ਅਤੇ ਹਰਪਾਲ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਸਾਢੇ ਤਿੰਨ ਸਾਲਾਂ ਤੋਂ ‘ ਅੰਨ੍ਹੇ ’ ਡਿਵਾਈਡਰਾਂ ਦਾ ਖ਼ਤਰਾ ਬਰਕਰਾਰ ਪੁਰਾਣੀ ਕਾਲਕਾ-ਸ਼ਿਮਲਾ ਸ... ਅਗਲੀ ਖ਼ਬਰ ਐੱਸ . ਕੇ . ਐੱਮ . ਪੰਜਾਬ ਚੈਪਟਰ ਦੇ ਸੱਦੇ ’ ਤੇ ਕਿਸਾਨ ਯੂਨੀਅਨ ਲੱਖੋਵਾਲ ਨੇ ਐੱਸ . ਡੀ . ਐੱਮ . ਨੂੰ ਸੌਂਪਿਆ ਮੰਗ -...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।