ਚੋਰੀ ਦੇ ਮਾਮਲੇ ’ ਚ ਨਾਬਾਲਗ ਸਮੇਤ ਦੋ ਕਾਬੂ
ਜ਼ੀਰਕਪੁਰ, 26 ਅਕਤੂਬਰ (ਮਨਿੰਦਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਜਰਨੈਲ ਇਨਕਲੇਵ ਵਿਚ ਇਕ ਘਰ ’ਚ ਹੋਈ ਚੋਰੀ ਦੇ ਮਾਮਲੇ ਨੂੰ ਸੁਲਝਾਉਂਦਿਆਂ ਇੱਕ ਨਾਬਾਲਗ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਮੋਬਾਈਲ ਫੋਨ, ਇਕ ਲੈਪਟਾਪ, ਭਗਵਾਨ ਦੀਆਂ ਸੁਨਹਿਰੀ ਰੰਗ ਦੀਆਂ ਦੋ ਮੂਰਤੀਆਂ ਅਤੇ ਚੋਰੀ ਵਿਚ ਵਰਤੀ ਚਿੱਟੇ ਰੰਗ ਦੀ ਹੌਂਡਾ ਸਿਟੀ ਕਾਰ ਬਰਾਮਦ ਕੀਤੀ ਹੈ।
ਜ਼ੀਰਕਪੁਰ, 26 ਅਕਤੂਬਰ (ਮਨਿੰਦਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਜਰਨੈਲ ਇਨਕਲੇਵ ਵਿਚ ਇਕ ਘਰ ’ਚ ਹੋਈ ਚੋਰੀ ਦੇ ਮਾਮਲੇ ਨੂੰ ਸੁਲਝਾਉਂਦਿਆਂ ਇੱਕ ਨਾਬਾਲਗ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਮੋਬਾਈਲ ਫੋਨ, ਇਕ ਲੈਪਟਾਪ, ਭਗਵਾਨ ਦੀਆਂ ਸੁਨਹਿਰੀ ਰੰਗ ਦੀਆਂ ਦੋ ਮੂਰਤੀਆਂ ਅਤੇ ਚੋਰੀ ਵਿਚ ਵਰਤੀ ਚਿੱਟੇ ਰੰਗ ਦੀ ਹੌਂਡਾ ਸਿਟੀ ਕਾਰ ਬਰਾਮਦ ਕੀਤੀ ਹੈ। ਹਾਲਾਂਕਿ, ਚੋਰੀ ਕੀਤੀ ਗਈ ਨਕਦੀ ਅਜੇ ਬਰਾਮਦ ਨਹੀਂ ਹੋਈ ਹੈ। ਥਾਣਾ ਜ਼ੀਰਕਪੁਰ ਦੇ ਐੱਸ. ਐੱਚ. ਓ. ਜਸਵੀਰ ਸਿੰਘ ਤੂਰ ਨੇ ਦੱਸਿਆ ਕਿ ਐਤਵਾਰ ਨੂੰ ਜਰਨੈਲ ਇਨਕਲੇਵ ਵਿਚ ਇਕ ਘਰ ਵਿਚ ਚੋਰੀ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਟੀਮ ਬਣਾ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਪੁਲਿਸ ਨੇ ਅਗਲੇ ਦਿਨ ਸੋਮਵਾਰ ਨੂੰ ਕਾਲਕਾ ਲਾਈਟ ਪੁਆਇੰਟ ਨੇੜੇ ਲਾਟਰੀ ਬਾਜ਼ਾਰ ਕੋਲੋਂ ਦੋਵਾਂ ਮੁਲਜ਼ਮਾਂ ਨੂੰ ਹੌਂਡਾ ਸਿਟੀ ਕਾਰ ਸਮੇਤ ਕਾਬੂ ਕਰ ਲਿਆ। ਫੜ੍ਹੇ ਗਏ ਬਾਲਗ ਮੁਲਜ਼ਮ ਦੀ ਪਛਾਣ ਦਵਿੰਦਰ ਸਿੰਘ ਉਰਫ਼ ਦੇਵ ਵਾਸੀ ਪਾਲਮ ਇਨਕਲੇਵ ਸੈਣੀ ਟਾਵ ਰ ਜ਼ੀਰਕਪੁਰ ਵਜੋਂ ਹੋਈ ਹੈ, ਜਦਕਿ ਦੂਜਾ ਮੁਲਜ਼ਮ ਨਾਬਾਲਗ ਹੈ। ਪੁਲਿਸ ਅਨੁਸਾਰ ਨਾਬਾਲਗ ਖ਼ਿਲਾਫ਼ ਪਹਿਲਾਂ ਵੀ ਚੋਰੀ ਦਾ ਇਕ ਮਾਮਲਾ ਦਰਜ ਹੈ। ਪੁਲਿਸ ਦਾ ਦਾਅਵਾ ਹੈ ਕਿ ਦਵਿੰਦਰ ਸਿੰਘ ਨਾਬਾਲਗ ਨੂੰ ਆਪਣੇ ਨਾਲ ਚੋਰੀ ਦੀਆਂ ਵਾਰਦਾਤਾਂ ਵਿਚ ਸ਼ਾਮਲ ਕਰਦਾ ਸੀ।