28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪਿੰਡ ਮਟੌਰ ਵਿਖੇ ਲਗਾਏ ਗਏ ਮੁਫ਼ਤ ਮੈਡੀਕਲ ਕੈਂਪ ਦੌਰਾਨ 600 ਮਰੀਜ਼ਾਂ ਦੀ ਜਾਂਚ ਲੋੜਵੰਦਾਂ ਨੂੰ ਵੰਡੀਆਂ ਮੁਫ਼ਤ ਦਵਾਈਆਂ

ਐੱਸ. ਏ.

ਅਜੀਤ ਡੈਸਕ 28-10-2026
ਐੱਸ. ਏ. ਐੱਸ. ਨਗਰ, 27 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਬਿਮਾਰੀਆਂ ਤੋਂ ਬਚਾਅ ਲਈ ਸਮੇਂ ਸਿਰ ਜਾਂਚ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਸ੍ਰੀ ਸੱਤਿਆ ਨਾਰਾਇਣ ਮੰਦਰ ਮਟੌਰ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਪਹਿਲਕਦਮੀ ਤਹਿਤ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ ਦੇ 2 ਵਜੇ ਤੱਕ ਲਗਾਏ ਗਏ ਇਸ ਕੈਂਪ ਦੌਰਾਨ ਲਗਭਗ 600 ਮਰੀਜ਼ਾਂ ਨੇ ਆਪਣੀ ਸਿਹਤ ਦੀ ਜਾਂਚ ਕਰਵਾਈ। ਮੁਹਾਲੀ ਫਸਟ ਫਾਊਂਡੇਸ਼ਨ, ਹੈਡਨ ਕਲੀਨਿਕਸ ਅਤੇ ਤੇਰਾ ਹੀ ਤੇਰਾ ਸੰਸਥਾ ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ ਦੌਰਾਨ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦੀਆਂ ਅੱਖਾਂ ਅਤੇ ਦੰਦਾਂ ਸੰਬੰਧੀ ਬਿਮਾਰੀਆਂ ਦੀ ਜਾਂਚ ਦੇ ਨਾਲ-ਨਾਲ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਲੋਕਾਂ ਦੀ ਸਿਹਤ ਦੀ ਸੰਭਾਲ ਕਰਨਾ ਅਤੇ ਉਨ੍ਹਾਂ ਨੂੰ ਬਿਮਾਰੀਆਂ ਪ੍ਰਤੀ ਜਾਗਰੂਕ ਕਰਨਾ ਹੀ ਇਨ੍ਹਾਂ ਮੈਡੀਕਲ ਕੈਂਪਾਂ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਅਕਸਰ ਲੋਕ ਆਪਣੀ ਰੋਜ਼ਾਨਾ ਦੀ ਜ਼ਿੰਦਗੀ ‘ਚ ਰੁੱਝੇ ਹੋਣ ਕਾਰਨ ਸਿਹਤ ਦੀ ਜਾਂਚ ਨੂੰ ਅਣਗੌਲਿਆ ਕਰ ਦਿੰਦੇ ਹਨ, ਜਦਕਿ ਸਮੇਂ ਸਿਰ ਜਾਂਚ ਕਰਵਾਉਣ ਨਾਲ ਕਈ ਬਿਮਾਰੀਆਂ ਦੀ ਸ਼ੁਰੂਆਤੀ ਪੜਾਅ ‘ਤੇ ਪਛਾਣ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਹੋ ਜਾਵੇ ਤਾਂ ਉਨ੍ਹਾਂ ਨੂੰ ਗੰਭੀਰ ਰੂਪ ਧਾਰਨ ਕਰਨ ਤੋਂ ਪਹਿਲਾਂ ਹੀ ਕਾਬੂ ਕਰਨ ‘ਚ ਮਦਦ ਮਿਲਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਰਾਹੀਂ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਲੋੜਵੰਦਾਂ ਦੀ ਮਦਦ ਕਰਨ ਦਾ ਵੀ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ‘ਚ ਵੀ ਵੱਖ-ਵੱਖ ਪਿੰਡਾਂ ‘ਚ ਅਜਿਹੇ ਕੈਂਪ ਲਗਾਏ ਜਾਣਗੇ। ਇਸ ਮੌਕੇ ਤੇਰਾ ਹੀ ਤੇਰਾ ਸੰਸਥਾ ਦੇ ਮੁਖੀ ਹਰਜੀਤ ਸਿੰਘ ਸੱਭਰਵਾਲ, ਅਮਰੀਕ ਸਿੰਘ ਸੋਮਲ, ਗੁਰਮੀਤ ਸਿੰਘ ਬੈਦਵਾਣ ਕੁੰਭੜਾ, ਪਰਮ ਬੈਦਵਾਣ, ਗਗਨ ਧਾਲੀਵਾਲ, ਗੁਰਜੀਤ ਸਿੰਘ ਮਟੌਰ, ਰਾਜੇਸ਼ ਲਖੋਤਰਾ, ਰਣਦੀਪ ਸਿੰਘ, ਗੁਰਮੀਤ ਸਿੰਘ ਸਿਆਣ, ਅਜੈਬ ਸਿੰਘ ਬਾਕਰਪੁਰ, ਦਰਸ਼ਨ ਸਿੰਘ ਚੱਕੀ ਵਾਲੇ, ਨਰਿੰਦਰ ਵਤਸ, ਪ੍ਰਦੀਪ ਸੋਨੀ, ਕੰਵਰਜੋਤ ਸਿੰਘ ਰਾਜਾ ਮੁਹਾਲੀ ਅਤੇ ਗੋਪਾਲ ਸ਼ਰਮਾ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਖਰੜ ਹਲਕੇ ਵਿਚ ਨਸ਼ਿਆਂ ਵਿਰੁੱਧ ਪਿੰਡ - ਪਿੰਡ ਮੁਹਿੰਮ ਚਲਾਈ ਜਾਵੇਗੀ - ਰਵੀ ਵੜੈਚ ਅਗਲੀ ਖ਼ਬਰ ਸੜਕਾਂ ’ਤੇ ਬੱਸਾਂ ਖੜ੍ਹੀਆਂ ਕਰਕੇ ਸਵਾਰੀਆਂ ਚੜ੍ਹਾਉਣ ਵਾਲਿਆਂ ਖ਼ਿਲਾਫ਼ ਵੀ ਹੋਵੇਗੀ ਕਾਰਵਾਈ- ਡੀ.ਐੱਸ.ਪੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।