ਗੁਰਪ੍ਰਤਾਪ ਸਿੰਘ ਪਡਿਆਲਾ ਨੇ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋ ਕੇ ਲੜਨ ਦਾ ਦਿੱਤਾ ਸੱਦਾ
ਕੁਰਾਲੀ, 27 ਅਕਤੂਬਰ (ਹਰਪ੍ਰੀਤ ਸਿੰਘ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਜਨਰਲ ਸਕੱਤਰ ਪੰਜਾਬ ਕਿਸਾਨ ਕਾਂਗਰਸ ਗੁਰਪ੍ਰਤਾਪ ਸਿੰਘ ਪਡਿਆਲਾ ਵਲੋਂ ਨੇੜਲੇ ਪਿੰਡ ਗੁੰਨੋਮਾਜਰਾ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਨਸ਼ਿਆਂ ਦੀ ਗੰਭੀਰ ਸਮੱਸਿਆ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਕਿਹਾ ਕਿ ਪੰਜਾਬ ਅੱਜ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਦਲਦਲ ‘ਚੋਂ ਬਾਹਰ ਕੱਢਣਾ ਸਮੇਂ ਦੀ ਮੁੱਖ ਲੋੜ ਹੈ।
ਅਜੀਤ ਡੈਸਕ
28-10-2026