ਮੁਫ਼ਤ ਸਿਹਤ ਜਾਂਚ ਕੈਂਪ ’ ਚ 144 ਲਾਭਪਾਤਰੀਆਂ ਦੇ ਬਣੇ ਮੁੱਖ ਮੰਤਰੀ ਸਿਹਤ ਕਾਰਡ - ਡਾ . ਆਹਲੂਵਾਲੀਆ
ਜ਼ੀਰਕਪੁਰ, 31 ਅਕਤੂਬਰ (ਹੈਪੀ ਪੰਡਵਾਲਾ)-ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਬਲਟਾਣਾ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵਲੋਂ 224 ਮਰੀਜ਼ਾਂ ਦੀ ਜਾਂਚ ਕੀਤੀ ਗਈ, ਜਦਕਿ 144 ਯੋਗ ਲਾਭਪਾਤਰੀਆਂ ਦੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੈਲਥ ਕਾਰਡ ਬਣਾਏ ਗਏ।
ਬ
ਬਲਟਾਣਾ ਵਿਖੇ ਲਗਾਏ ਗਏ ਕੈਂਪ ਦੌਰਾਨ ਆਪਣੀ ਸਿਹਤ ਦੀ ਜਾਂਚ ਕਰਵਾਉਂਦੇ ਹੋਏ ਸਥਾਨਕ ਵਸਨੀਕ। ਤਸਵੀਰ : ਹੈਪੀ ਪੰਡਵਾਲਾ
01-11-2026
ਜ਼ੀਰਕਪੁਰ, 31 ਅਕਤੂਬਰ (ਹੈਪੀ ਪੰਡਵਾਲਾ)-ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਬਲਟਾਣਾ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵਲੋਂ 224 ਮਰੀਜ਼ਾਂ ਦੀ ਜਾਂਚ ਕੀਤੀ ਗਈ, ਜਦਕਿ 144 ਯੋਗ ਲਾਭਪਾਤਰੀਆਂ ਦੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੈਲਥ ਕਾਰਡ ਬਣਾਏ ਗਏ। ਇਸ ਮੌਕੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਲੱਗੇ ਇਸ ਕੈਂਪ ‘ਚ ਵੱਡੀ ਗਿਣਤੀ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ ਅਤੇ ਵੱਖ-ਵੱਖ ਸਿਹਤ ਸੇਵਾਵਾਂ ਦਾ ਲਾਭ ਉਠਾਇਆ। ਇਸ ਮੌਕੇ ਡਾ. ਆਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਉਦੇਸ਼ ਹਰ ਵਰਗ ਦੇ ਲੋਕਾਂ ਤੱਕ ਬਿਹਤਰ ਸਿਹਤ ਸਹੂਲਤਾਂ ਪਹੁੰਚਾਉਣਾ ਹੈ ਤਾਂ ਜੋ ਆਰਥਿਕ ਤੰਗੀ ਕਾਰਨ ਕਿਸੇ ਵੀ ਵਿਅਕਤੀ ਨੂੰ ਇਲਾਜ ਤੋਂ ਵਾਂਝਾ ਨਾ ਰਹਿਣਾ ਪਵੇ। ਉਨ੍ਹਾਂ ਕਿਹਾ ਕਿ ਮੁਫ਼ਤ ਸਿਹਤ ਕੈਂਪ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਾਹਿਰ ਡਾਕਟਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਇਕ ਮਹੱਤਵਪੂਰਨ ਉਪਰਾਲਾ ਹਨ। ਉਨ੍ਹਾਂ ਕਿਹਾ ਕਿ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਤੇ ਇਲਾਜ ਨਾਲ ਗੰਭੀਰ ਸਿਹਤ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ ਅਤੇ ਇਲਾਜ ‘ਤੇ ਹੋਣ ਵਾਲੇ ਖ਼ਰਚੇ ਨੂੰ ਵੀ ਘਟਾਇਆ ਜਾ ਸਕਦਾ ਹੈ। ਇਸ ਲਈ ਹਰੇਕ ਵਿਅਕਤੀ ਨੂੰ ਆਪਣੀ ਅਤੇ ਆਪਣੇ ਪਰਿਵਾਰ ਦੀ ਸਿਹਤ ਪ੍ਰਤੀ ਸੁਚੇਤ ਰਹਿੰਦਿਆਂ ਨਿਯਮਿਤ ਜਾਂਚ ਨੂੰ ਤਰਜੀਹ ਦੇਣੀ ਚਾਹੀਦੀ ਹੈ। ਡਾ. ਆਹਲੂਵਾਲੀਆ ਨੇ ਕਿਹਾ ਕਿ ਤੰਦਰੁਸਤ ਪੰਜਾਬ ਦੀ ਸਿਰਜਣਾ ਲਈ ਸਰਕਾਰ, ਸਿਹਤ ਮਾਹਿਰਾਂ ਤੇ ਸਮਾਜ ਦੀ ਸਾਂਝੀ ਭੂਮਿਕਾ ਜ਼ਰੂਰੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਸਰਕਾਰੀ ਭਲਾਈ ਯੋਜਨਾਵਾਂ ਦਾ ਲਾਭ ਯੋਗ ਲੋਕਾਂ ਤੱਕ ਪਹੁੰਚਾਉਣ ਲਈ ਅਜਿਹੇ ਸਿਹਤ ਕੈਂਪ ਭਵਿੱਖ ‘ਚ ਵੀ ਲਗਾਏ ਜਾਣਗੇ।