01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਮਨੀਸ਼ਾ ਮੌਤ ਮਾਮਲੇ ’ ਚ ਸੀ . ਬੀ . ਆਈ . ਦੀ ਕਲੋਜ਼ਰ ਰਿਪੋਰਟ ਖਾਰਜ ਪੰਚਕੂਲਾ ਦੀ ਵਿਸ਼ੇਸ਼ ਅਦਾਲਤ ਵਲੋਂ ਮੁੜ ਜਾਂਚ ਦੇ ਹੁਕਮ ਜਾਰੀ

ਪੰਚਕੂਲਾ, 31 ਅਕਤੂਬਰ (ਕਪਿਲ)-ਹਰਿਆਣਾ ਦੇ ਭਿਵਾਨੀ ਦੀ 19 ਸਾਲਾ ਅਧਿਆਪਕਾ ਮਨੀਸ਼ਾ ਦੀ ਮੌਤ ਦੇ ਮਾਮਲੇ ‘ਚ ਪੰਚਕੂਲਾ ਦੀ ਵਿਸ਼ੇਸ਼ ਸੀ. ਬੀ.

ਅਜੀਤ ਡੈਸਕ 01-11-2026
ਪੰਚਕੂਲਾ, 31 ਅਕਤੂਬਰ (ਕਪਿਲ)-ਹਰਿਆਣਾ ਦੇ ਭਿਵਾਨੀ ਦੀ 19 ਸਾਲਾ ਅਧਿਆਪਕਾ ਮਨੀਸ਼ਾ ਦੀ ਮੌਤ ਦੇ ਮਾਮਲੇ ‘ਚ ਪੰਚਕੂਲਾ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ ਵੱਡਾ ਫ਼ੈਸਲਾ ਸੁਣਾਉਂਦਿਆਂ ਸੀ. ਬੀ. ਆਈ. ਦੀ ਕਲੋਜ਼ਰ ਰਿਪੋਰਟ ਖਾਰਜ ਕਰ ਦਿੱਤੀ ਹੈ। ਅਦਾਲਤ ਨੇ ਮ੍ਰਿਤਕਾ ਦੇ ਪਰਿਵਾਰ ਵਲੋਂ ਦਾਇਰ ਵਿਰੋਧ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਮਾਮਲੇ ਦੀ ਮੁੜ ਜਾਂਚ ਦੇ ਹੁਕਮ ਦਿੱਤੇ ਹਨ। ਇਸ ਫ਼ੈਸਲੇ ਨਾਲ ਪਰਿਵਾਰ ਨੂੰ ਇਨਸਾਫ਼ ਮਿਲਣ ਦੀ ਆਸ ਬੱਝੀ ਹੈ। ਸੀ. ਬੀ. ਆਈ. ਨੇ ਕਰੀਬ ਡੇਢ ਸਾਲ ਦੀ ਜਾਂਚ ਤੋਂ ਬਾਅਦ 12 ਅਗਸਤ ਨੂੰ ਅਦਾਲਤ ‘ਚ ਕਲੋਜ਼ਰ ਰਿਪੋਰਟ ਦਾਇਰ ਕਰਦਿਆਂ ਮਨੀਸ਼ਾ ਦੀ ਮੌਤ ਨੂੰ ਖ਼ੁਦਕੁਸ਼ੀ ਕਰਾਰ ਦਿੱਤਾ ਸੀ। ਇਸ ਰਿਪੋਰਟ ਨੂੰ ਚੁਣੌਤੀ ਦਿੰਦਿਆਂ ਮ੍ਰਿਤਕਾ ਦੇ ਪਿਤਾ ਸੰਜੇ ਕੁਮਾਰ ਅਤੇ ਉਨ੍ਹਾਂ ਦੇ ਵਕੀਲ ਐਡਵੋਕੇਟ ਹਰਸ਼ ਮੋਹਨ ਸਿੰਘ ਨੇ ਵਿਰੋਧ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ‘ਚ ਸੁਸਾਈਡ ਨੋਟ ਦੀ ਲਿਖਾਈ, ਐੱਫ. ਐੱਸ. ਐੱਲ. ਰਿਪੋਰਟ ਅਤੇ ਘਟਨਾ ਸਥਾਨ ਤੋਂ ਮਿਲੇ ਸਬੂਤਾਂ ਨੂੰ ਲੈ ਕੇ ਕਈ ਗੰਭੀਰ ਸਵਾਲ ਉਠਾਏ ਗਏ ਸਨ। ਮੁੜ ਜਾਂਚ ਨਾਲ ਇਨਸਾਫ਼ ਦੀ ਉਮੀਦ ਜਾਗੀ - ਪਿਤਾ ਮਨੀਸ਼ਾ ਦੇ ਪਿਤਾ ਸੰਜੇ ਨੇ ਅਦਾਲਤ ਦੇ ਫ਼ੈਸਲੇ ‘ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਫ਼ੈਸਲੇ ਨਾਲ ਉਨ੍ਹਾਂ ਨੂੰ ਮੁੜ ਇਨਸਾਫ਼ ਦੀ ਉਮੀਦ ਜਾਗੀ ਹੈ। ਉਨ੍ਹਾਂ ਕਿਹਾ ਕਿ ਸੀ. ਬੀ. ਆਈ. ਨੇ ਲੰਬੀ ਜਾਂਚ ਤੋਂ ਬਾਅਦ ਮੌਤ ਨੂੰ ਖ਼ੁਦਕੁਸ਼ੀ ਦੱਸਦਿਆਂ ਕਲੋਜ਼ਰ ਰਿਪੋਰਟ ਪੇਸ਼ ਕੀਤੀ ਸੀ, ਜਿਸ ਨੂੰ ਉਨ੍ਹਾਂ ਨੇ ਅਦਾਲਤ ‘ਚ ਚੁਣੌਤੀ ਦਿੱਤੀ ਸੀ। ਹੁਣ ਅਦਾਲਤ ਨੇ ਉਨ੍ਹਾਂ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਮਾਮਲੇ ਦੀ ਮੁੜ ਜਾਂਚ ਦੇ ਹੁਕਮ ਦਿੱਤੇ ਹਨ। 11 ਅਗਸਤ ਨੂੰ ਲਾਪਤਾ ਹੋਈ ਸੀ ਮਨੀਸ਼ਾ ਤੇ 13 ਅਗਸਤ ਨੂੰ ਮਿਲੀ ਸੀ ਲਾਸ਼ ਜ਼ਿਕਰਯੋਗ ਹੈ ਕਿ ਭਿਵਾਨੀ ਦੇ ਪਿੰਡ ਢਾਣੀ ਲਕਸ਼ਮਣ ਦੀ ਰਹਿਣ ਵਾਲੀ 19 ਸਾਲਾ ਮਨੀਸ਼ਾ 11 ਅਗਸਤ 2025 ਨੂੰ ਲਾਪਤਾ ਹੋ ਗਈ ਸੀ ਅਤੇ 13 ਅਗਸਤ ਨੂੰ ਉਸ ਦੀ ਲਾਸ਼ ਪਿੰਡ ਸਿੰਘਾਣੀ ਦੇ ਖੇਤਾਂ ‘ਚੋਂ ਬਰਾਮਦ ਹੋਈ ਸੀ। ਸ਼ੁਰੂਆਤ ‘ਚ ਪੁਲਿਸ ਇਸ ਮਾਮਲੇ ਨੂੰ ਖ਼ੁਦਕੁਸ਼ੀ ਮੰਨ ਰਹੀ ਸੀ, ਪਰ ਪਰਿਵਾਰ ਦੇ ਵਿਰੋਧ ਤੋਂ ਬਾਅਦ ਜਾਂਚ ਸੀ. ਬੀ. ਆਈ. ਨੂੰ ਸੌਂਪੀ ਗਈ ਸੀ। ਹੁਣ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਦੇ ਤਾਜ਼ਾ ਫ਼ੈਸਲੇ ਤੋਂ ਬਾਅਦ ਇਸ ਮਾਮਲੇ ਦੀ ਮੁੜ ਜਾਂਚ ਦਾ ਰਾਹ ਖੁੱਲ੍ਹ ਗਿਆ ਹੈ।
ਪਿਛਲੀ ਖ਼ਬਰ ਮਜੀਠੀਆ ਦੇ ਕਰੀਬੀ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਦੀ ਅੰਤਰਿਮ ਜ਼ਮਾਨਤ ਮਨਜ਼ੂਰ ਅਗਲੀ ਖ਼ਬਰ ਕਾਂਗਰਸ ਪਾਰਟੀ ਅਜਿਹੀ ਮਜ਼ਬੂਤ ਪਾਰਟੀ ਹੈ ਜੋ ਕਿ ਭਾਜਪਾ ਨੂੰ ਰੋਕ ਸਕਦੀ ਹੈ ਤੇ ‘ਆਪ’ ਨੂੰ ਰੋਕਣ ਦੀ ਸਮਰੱਥਾ ਰੱਖਦੀ ਹੈ- ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।