01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਭਾਜਪਾ ਦੇ ਸਾਬਕਾ ਮੰਡਲ ਪ੍ਰਧਾਨ ਦਵਿੰਦਰ ਸਿੰਘ ਬਰਮੀ ਸ਼੍ਰੋਮਣੀ ਅਕਾਲੀ ਦਲ ( ਬ ) ’ ਚ ਸ਼ਾਮਿਲ

ਖਰੜ, 31 ਅਕਤੂਬਰ (ਗੁਰਮੁੱਖ ਸਿੰਘ ਮਾਨ)-ਭਾਜਪਾ ਦੇ ਸਾਬਕਾ ਮੰਡਲ ਪ੍ਰਧਾਨ ਦਵਿੰਦਰ ਸਿੰਘ ਬਰਮੀ ਅੱਜ ਸ਼੍ਰੋਮਣੀ ਅਕਾਲੀ ਦਲ (ਬ) ‘ਚ ਸ਼ਾਮਿਲ ਹੋ ਗਏ। ਇਸ ਮੌਕੇ ਵਿਧਾਨ ਸਭਾ ਹਲਕਾ ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਰਵਿੰਦਰ ਸਿੰਘ ਖੇੜਾ ਵਲੋਂ ਉਨ੍ਹਾਂ ਦਾ ਪਾਰਟੀ ‘ਚ ਨਿੱਘਾ ਸਵਾਗਤ ਕੀਤਾ ਗਿਆ।

ਅਜੀਤ ਡੈਸਕ 01-11-2026
ਖਰੜ, 31 ਅਕਤੂਬਰ (ਗੁਰਮੁੱਖ ਸਿੰਘ ਮਾਨ)-ਭਾਜਪਾ ਦੇ ਸਾਬਕਾ ਮੰਡਲ ਪ੍ਰਧਾਨ ਦਵਿੰਦਰ ਸਿੰਘ ਬਰਮੀ ਅੱਜ ਸ਼੍ਰੋਮਣੀ ਅਕਾਲੀ ਦਲ (ਬ) ‘ਚ ਸ਼ਾਮਿਲ ਹੋ ਗਏ। ਇਸ ਮੌਕੇ ਵਿਧਾਨ ਸਭਾ ਹਲਕਾ ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਰਵਿੰਦਰ ਸਿੰਘ ਖੇੜਾ ਵਲੋਂ ਉਨ੍ਹਾਂ ਦਾ ਪਾਰਟੀ ‘ਚ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਖੇੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਣ ਵਾਲੇ ਹਰ ਆਗੂ ਅਤੇ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਤੇ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਲਈ ਨਵੇਂ ਅਤੇ ਪੁਰਾਣੇ ਸਾਥੀਆਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਦਵਿੰਦਰ ਸਿੰਘ ਬਰਮੀ ਦੇ ਤਜ਼ਰਬੇ ਅਤੇ ਸਹਿਯੋਗ ਨਾਲ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ‘ਚ ਮਦਦ ਮਿਲੇਗੀ। ਇਸ ਮੌਕੇ ਦਵਿੰਦਰ ਸਿੰਘ ਬਰਮੀ ਨੇ ਭਰੋਸਾ ਦਿਵਾਇਆ ਕਿ ਉਹ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ਅਤੇ ਪਾਰਟੀ ਦੀ ਵਿਚਾਰਧਾਰਾ ਨਾਲ ਜੁੜ ਕੇ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਬੂਥ ਪੱਧਰ ‘ਤੇ ਮਜ਼ਬੂਤ ਕਰਨ ਲਈ ਵਰਕਰਾਂ ਨਾਲ ਮਿਲ ਕੇ ਦਿਨ-ਰਾਤ ਮਿਹਨਤ ਕੀਤੀ ਜਾਵੇਗਾ। ਇਸ ਮੌਕੇ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਬਲਵਿੰਦਰ ਸਿੰਘ ਪਟਵਾਰੀ ਤੇ ਕਰਨੈਲ ਸਿੰਘ ਮਾਵੀ ਸਮੇਤ ਹੋਰ ਸਮਰਥਕ ਅਤੇ ਸਥਾਨਕ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਡੇਰਾਬੱਸੀ ਦੇ 5 ਪਿੰਡਾਂ ਦੀ ਨੁਹਾਰ ਬਦਲਣ ਲਈ 50 ਲੱਖ ਰੁ . ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਹਰੇਕ ਪਿੰਡ ਲਈ 10 ਲੱਖ ਰੁ.... ਅਗਲੀ ਖ਼ਬਰ ਪੁਲਿਸ ਰਿਮਾਂਡ ’ ਤੇ 9 ਐੱਸ. ਸੀ. ਓਜ਼ ਦੀਆਂ ਰਜਿਸਟਰੀਆਂ ਕਰਵਾਈਆਂ, ਜਦਕਿ ਬਾਕੀ 5 ਹੋਰਨਾਂ ਨੂੰ ਵੇਚਣ ਦਾ ਲੱਗਿਆ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।