ਭਾਈ ਬੇਅੰਤ ਸਿੰਘ ਮਲੋਆ ਦਾ ਸ਼ਹੀਦੀ ਦਿਵਸ ਮਨਾਇਆ
ਮਾਜਰੀ, 1 ਨਵੰਬਰ (ਕੁਲਵੰਤ ਸਿੰਘ ਧੀਮਾਨ)-ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਭਾਈ ਬੇਅੰਤ ਸਿੰਘ ਮਲੋਆ ਦਾ ਸ਼ਹੀਦੀ ਦਿਵਸ ਮਨਾਇਆ ਗਿਆ। ਇਸ ਮੌਕੇ ਗੁਰਬਾਣੀ ਦੇ ਪਾਠ ਕੀਤੇ ਗਏ, ਉਪਰੰਤ ਭਾਈ ਹਰਜੀਤ ਸਿੰਘ ਹਰਮਨ ਤੇ ਰਵਿੰਦਰ ਸਿੰਘ ਬਜੀਦਪੁਰ ਨੇ ਸੰਗਤਾਂ ਨੂੰ ਭਾਈ ਬੇਅੰਤ ਸਿੰਘ ਮਲੋਆ ਦੀ ਸ਼ਹਾਦਤ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਜ਼ਾਲਮ ਕੁਰਸੀ ਦੇ ਮੋਹ ‘ਚ ਆਪਣੀ ਹੀ ਜਨਤਾ ਨੂੰ ਮਾਰਦਾ ਹੈ ਅਤੇ ਫ਼ਿਰ ਅਣਖੀ ਤੇ ਧਰਮੀ ਬੰਦਾ ਇਸ ਜ਼ੁਲਮ ਨੂੰ ਠੱਲ੍ਹਣ ਲਈ ਕੁਰਬਾਨੀ ਦਿੰਦਾ ਹੈ।
ਅਜੀਤ ਡੈਸਕ
02-11-2026